ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸੀ ਵਿਧਾਇਕਾਂ ਤੇ ਦੋਸ਼ ਲਾਉਂਦੇ ਹੋਏ ਕਿਹਾ ਕੇ ਰਾਜ ਸਰਕਾਰ ਦੇ ਅਧਿਕਾਰੀਆਂ ਨਾਲ ਰਲ ਕੇ ਵਿਧਾਇਕਾਂ ਨੇ 1000 ਕਰੋੜ ਰੁਪਏ ਦੇ ਮਨਰੇਗਾ ਫੰਡਾਂ ਦਾ ਘੁਟਾਲਾ ਕੀਤਾ ਹੈ।ਸੁਖਬੀਰ ਬਾਦਲ ਨੇ ਇਸ ਘੁਟਾਲੇ 'ਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।



ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ
ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਗਰੀਬਾਂ ਦੀ ਦਸ਼ਾ ਸੁਧਾਰਨ ਲਈ ਰੱਖੇ ਕੇਂਦਰੀ ਫੰਡਾਂ ਦਾ ਕਾਂਗਰਸੀ ਵਿਧਾਇਕਾਂ ਨੇ ਘੁਟਾਲਾ ਕਰ ਲਿਆ ਹੈ। ਉਹਨਾਂ ਕਿਹਾ ਕਿ ਕੇਂਦਰੀ ਟੀਮ ਵੱਲੋਂ ਕੀਤੀ ਜਾਂਚ ਨੇ ਪਹਿਲਾਂ ਹੀ ਸੂਬੇ ਦੇ ਦੋ ਜ਼ਿਲਿਆਂ ਵਿਚ ਘੋਰ ਬੇਨਿਯਮੀਆਂ ਫੜੀਆਂ ਹਨ। ਉਹਨਾਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਅਪੀਲ ਕੀਤੀ ਕਿ ਇਹ ਕੇਸ ਸੀਬੀਆਈ ਹਵਾਲੇ ਕੀਤਾ ਜਾਵੇ ਤਾਂ ਜੋ ਸੂਬੇ ਭਰੇ ਵਿਚ ਮਨਰੇਗਾ ਫੰਡਾਂ ਦੇ ਘੁਟਾਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ
ਵੇਰਵੇ ਸਾਂਝੇ ਕਰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਕਿਸ ਤਰੀਕੇ ਘੁਟਾਲਾ ਕੀਤਾ ਜਾ ਰਿਹਾ ਹੈ, ਕਾਂਗਰਸ ਦੇ ਵਿਧਾਇਕਾਂ ਦੇ ਨੇੜਲਿਆਂ ਦੀ ਮਲਕੀਅਤ ਵਾਲੀਆਂ ਕੰਪਨੀਆਂ ਦੇ ਨਾਂ ਸਮੱਗਰੀ ਦੀ ਖਰੀਦ ਦੇ ਬਿੱਲ ਭੇਜੇ ਜਾ ਰਹੇ ਹਨ। ਹਰ ਕੇਸ ਵਿਚ ਕਰੋੜਾਂ ਰੁਪਏ ਦੀ ਸਮੱਗਰੀ ਉਸ ਫਰਮ ਤੋਂ ਖਰੀਦੀ ਵਿਖਾਈ ਗਈ ਹੈ ਜੋ ਸਿਰਫ ਕਾਗਜ਼ਾਂ ਵਿਚ ਹੀ ਹੈ। ਉਹਨਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਕੰਮ ਸ਼ੁਰੂ ਵੀ ਨਹੀਂ ਹੋਇਆ ਜਦਕਿ ਉਸਨੂੰ ਮੁਕੰਮਲ ਹੋਇਆ ਵਿਖਾ ਕੇ ਅਨੁਮਾਨਤ ਲਾਗਤਾਂ ਦੇ ਆਧਾਰ 'ਤੇ ਅਦਾਇਗੀਆਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ