ਸ੍ਰੀ ਮੁਕਤਸਰ ਸਾਹਿਬ : ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਇਲਾਕੇ ਦੇ ਵਿਕਾਸ ਲਈ ਆਏ ਫੰਡ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨਾਲ 1.30  ਘੰਟਾ ਦੇ ਕਰੀਬ ਮੀਟਿੰਗ ਕੀਤੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਅਸੀਂ ਕੇਂਦਰ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਜੋ ਸਕੀਮਾਂ ਆਉਂਦੀਆਂ ਹਨ, ਉਸ ਦੀ ਜਾਣਕਾਰੀ ਮੈਂਬਰ ਪਾਰਲੀਮੈਂਟ ਵੱਲੋਂ ਹਾਸਿਲ ਕਰਨੀ ਹੁੰਦੀ ਹੈ। ਇਸ ਤਹਿਤ ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਕੇਂਦਰ ਸਰਕਾਰ ਵੱਲੋਂ ਫੰਡ ਜਾਰੀ ਹੋਏ ਹਨ, ਉਨ੍ਹਾਂ ਦੀ ਜਾਣਕਾਰੀ ਲੈਣ ਲਈ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦਾ ਜੋ ਫੰਡ ਆਉਂਦਾ,  ਉਹ ਸਹੀ ਲੋਕਾਂ ਤੱਕ ਪਹੁੰਚ ਸਕੇ। 


ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਨਿਰਦੇਸ਼ ਦਿੱਤੇ ਹਨ ਕਿ ਸਾਨੂੰ ਹਰ ਰੋਜ਼ ਇਸ ਰਿਪੋਰਟ ਦਿੱਤੀ ਜਾਵੇ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿ ਪੰਜਾਬ ਸਰਕਾਰ ਵੱਲੋਂ ਆਪਣਾ ਸ਼ੇਅਰ ਨਹੀਂ ਦਿੱਤਾ ਗਿਆ ,ਜਿਸ ਕਰਕੇ ਸਕੀਮਾਂ ਆਮ ਲੋਕਾਂ ਨਹੀਂ ਪਹੁੰਚ ਦੀਆਂ ਤੇ ਸੂਬਾ ਸਰਕਾਰ ਆਪਣਾ ਬਣਦਾ ਜਲਦੀ ਕੇਂਦਰ ਸਰਕਾਰ ਨੂੰ ਭੇਜੇ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। 


 ਇਸ ਸਮੇਂ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਬਾਰੇ ਜੋ ਨਵੇਂ ਬਣੇ ਸਾਂਸਦ ਸਿਮਰਜੀਤ ਸਿੰਘ ਮਾਨ ਵੱਲੋਂ ਜੋ ਵਿਵਾਦਤ ਟਿੱਪਣੀ ਕੀਤੀ ਗਈ, ਉਸ 'ਤੇ ਬੋਲਦੇ ਹੋਏ ਕਿਹਾ ਕਿ ਸਿਮਰਜੀਤ ਸਿੰਘ ਮਾਨ ਦਾ ਕੋਈ ਭਰੋਸਾ ਨਹੀਂ। ਉਹਨਾਂ ਵੱਲੋਂ ਕਦੋਂ ਤੇ ਕਿਥੇ ਕੀ ਕਹਿ ਦੇਣਾ ਮਾਨ ਸਾਹਬ ਨੂੰ ਅਸੀਂ ਕਹਿੰਦੇ ਹਾਂ ਕਿ ਸੋਚ ਸਮਝ ਕੇ ਬਿਆਨ ਦੇਣ ਅਜਿਹੇ ਬਿਆਨ ਉਹਨਾਂ ਨੂੰ  ਸੋਭਾ ਨਹੀ ਦਿੰਦੇ। 


 


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।