ਜਗਰਾਓਂ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਕਿ ਉਹ ਲੁਧਿਆਣਾ ਬੰਬ ਧਮਾਕੇ ਨਾਲ ਸਿਆਸੀ ਵਿਰੋਧੀਆਂ ਨੂੰ ਜੋੜਨ ਦੇ ਸਬੂਤ ਜਨਤਕ ਕਰਨ ਜਾਂ ਫਿਰ ਇਸ ਸੰਵਦੇਨਸ਼ੀਲ ਮੁੱਦੇ ਜਿਸ ਨਾਲ ਸੂਬੇ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਹੋ ਸਕਦੀ ਹੈ, ’ਤੇ ਘਟੀਆ ਰਾਜਨੀਤੀ ਖੇਡਣ ਲਈ ਮੁਆਫੀ ਮੰਗਣ।



ਅਕਾਲੀ ਦਲ ਦੇ ਪ੍ਰਧਾਨ ਅੱਜ ਜਗਰਾਓਂ ਵਿਚ ਐਸਕੇਆਰ ਕਲੇਰ ਅਤੇ ਨਿਹਾਲ ਸਿੰਘ ਵਾਲਾ ਤੋਂ ਬਲਦੇਵ ਸਿੰਘ ਮਾਣੂਕੇ ਦੇ ਹੱਕ ਵਿਚ ਵਿਸ਼ਾਲ ਰੈਲੀਆਂ ਨੁੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 



ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਮੁੱਖ ਮੰਤਰੀ ਨੂੰ ਸੋਭਾ ਨਹੀਂ ਦਿੰਦਾ ਕਿ ਉਹ ਇਹ ਦਾਅਵਾ ਕਰਨ ਕਿ ਸੂਬੇ ਵਿਚ ਜੋ ਗੜਬੜ ਹੋ ਰਹੀ ਹੈ, ਉਹ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਚਰਨਜੀਤ ਚੰਨੀ ਨੇ ਆਪਣਾ ਦਿਮਾਗੀ ਤਵਾਜ਼ਨ ਗੁਆ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਕਾਲੀ ਆਗੂ ਨੁੰ ਅਜਿਹੇ ਘਿਨੌਣੇ ਅਪਰਾਧ ਨਾਲ ਜੋੜਨ ਦਾ ਕੋਈ ਸਬੂਤ ਹੈ ਤਾਂ ਉਸ ਨੂੰ ਤੁਰੰਤ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਫਿਰ ਇਸ ਤ੍ਰਾਸਦੀ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰਨ ਲਈ ਜਨਤਕ ਮੁਆਫੀ ਮੰਗਣ।



ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਚਾਰ ਮਹੀਨਿਆਂ ਵਿਚ ਪੰਜ ਹੋਰ ਧਮਾਕੇ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹਨਾਂ ਸਾਰੀਆਂ ਘਟਨਾਵਾਂ ਦੀ ਸਟੇਟਸ ਰਿਪੋਰਟ ਵੀ ਲੋਕਾਂ ਦੇ ਸਾਹਮਣੇ ਰੱਖਣ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਸਰਕਾਰ ਸੁੱਤੀ ਪਈ ਫੜੀ ਗਈ ਹੈ। ਉਹ ਸਿਆਸੀ ਵਿਰੋਧੀਆਂ ਨੂੰ ਫਸਾਉਣ ਵਿਚ ਰੁੱਝੀ ਹੋਈ ਹੈ ਤੇ ਇਸ ਨੇ ਦੇਸ਼ ਵਿਰੋਧੀ ਤਾਕਤਾਂ ਨੂੰ ਸੁਬੇ ਦੀ ਸ਼ਾਂਤੀ ਭੰਗ ਕਰਨ ਦਾ ਖੁੱਲ੍ਹਾ ਮੌਕਾ ਦੇ ਦਿੱਤਾ ਹੈ।


ਇਹ ਵੀ ਪੜ੍ਹੋPunjab Elections 2022 : ਪੰਜਾਬ 'ਚ ਚੋਣਾਂ ਤੇ ਹਰਭਜਨ ਸਿੰਘ ਦਾ ਸੰਨਿਆਸ… ਕੀ ਰਾਜਨੀਤਕ ਪਾਰੀ ਸ਼ੁਰੂ ਕਰਨ ਜਾ ਰਹੇ ਨੇ ਭੱਜੀ?


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904