ਅਕਾਲੀ ਦਲ ਤੇ ਕਾਂਗਰਸ ਵਿਚਾਲੇ 'ਗੈਂਗਵਾਰ', ਸੁਖਬੀਰ ਪੁੱਜੇ ਰਾਜਪਾਲ ਦੇ ਦਰਬਾਰ, ਰੰਧਾਵਾ ਦਾ ਮੰਗਿਆ ਅਸਤੀਫਾ
ਸੁਖਬੀਰ ਬਾਦਲ ਅੱਜ ਬੀਜੇਪੀ ਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨਾਲ ਪੰਜਾਬ ਦੇ ਗਵਰਨਰ ਵੀਪੀ ਬਦਨੌਰ ਨੂੰ ਮਿਲੇ। ਇਸ ਮੌਕੇ ਉਨ੍ਹਾਂ ਨੇ ਰਾਜਪਾਲ ਨੂੰ ਪੰਜਾਬ ਵਿੱਚ ਵਧ ਰਹੇ ਗੈਂਗਸਟਰਾਂ ਦੇ ਖੌਫ ਤੇ ਪੰਜਾਬ ਦੇ ਲਾਅ ਐਂਡ ਆਰਡਰ ਸੰਬਧੀ ਯਾਦ ਪੱਤਰ ਸੌਂਪਿਆ। ਸੁਖਬੀਰ ਬਾਦਲ ਨੇ ਗਵਰਨਰ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਹੀ ਪੰਜਾਬ ਨੂੰ ਚਲਾ ਰਹੇ ਹਨ।
ਚੰਡੀਗੜ੍ਹ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਬੀਜੇਪੀ ਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨਾਲ ਪੰਜਾਬ ਦੇ ਗਵਰਨਰ ਵੀਪੀ ਬਦਨੌਰ ਨੂੰ ਮਿਲੇ। ਇਸ ਮੌਕੇ ਉਨ੍ਹਾਂ ਨੇ ਰਾਜਪਾਲ ਨੂੰ ਪੰਜਾਬ ਵਿੱਚ ਵਧ ਰਹੇ ਗੈਂਗਸਟਰਾਂ ਦੇ ਖੌਫ ਤੇ ਪੰਜਾਬ ਦੇ ਲਾਅ ਐਂਡ ਆਰਡਰ ਸੰਬਧੀ ਯਾਦ ਪੱਤਰ ਸੌਂਪਿਆ। ਸੁਖਬੀਰ ਬਾਦਲ ਨੇ ਗਵਰਨਰ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਹੀ ਪੰਜਾਬ ਨੂੰ ਚਲਾ ਰਹੇ ਹਨ।
ਬਾਦਲ ਨੇ ਰਾਜਪਾਲ ਨੂੰ ਕਿਹਾ ਕਿ ਕਬੱਡੀ ਦੇ ਮੈਚ ਕਰਵਾ ਕੇ ਕਰੋੜਾਂ ਦੀ ਐਕਸਪੋਰਟੇਸ਼ਨ ਕੀਤੀ ਜਾ ਰਹੀ ਹੈ। ਬੀਤੇ ਦਿਨ ਮਲੋਟ ਵਿੱਚ ਹੋਏ ਕਤਲ ਮਾਮਲੇ ‘ਚ ਲਾਂਰੇਸ ਬਿਸ਼ਨੋਈ ਨੇ ਜੇਲ੍ਹ ਵਿੱਚੋਂ ਹੀ ਜ਼ਿੰਮੇਵਾਰੀ ਲਈ ਹੈ। ਇਹ ਸ਼ਰੇਆਮ ਦਹਿਸ਼ਤ ਫੈਲਾ ਰਹੇ ਹਨ। ਸੁਖਬੀਰ ਬਾਦਲ ਨੇ ਗੈਂਗਸਟਰਾਂ ਨੂੰ ਸ਼ਹਿ ਦੇਣ ਦੀ ਗੱਲ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੇ ਅਸਤੀਫੇ ਦੀ ਵੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਹਨ।
ਸੁਖਬੀਰ ਬਾਦਲ ਬਟਾਲਾ ‘ਚ ਕਤਲ ਹੋਏ ਸਰਪੰਚ ਦੇ ਪਰਿਵਾਰ ਨੂੰ ਵੀ ਨਾਲ ਲੈ ਕੇ ਆਏ, ਜਿੱਥੇ ਨਵਨੀਤ ਕੌਰ ਨੇ ਬੋਲਦਿਆਂ ਕਿਹਾ ਕਿ ਪੁਲਿਸ ਉਨ੍ਹਾਂ ਦੇ ਪਿਤਾ ਦੇ ਕਾਤਲਾਂ ਖਿਲਾਫ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਨੂੰ ਅਜੇ ਵੀ ਧਮਕੀਆਂ ਮਿਲ ਰਹੀਆਂ ਹਨ। ਜਦੋਂ ਇਸ ਦੀ ਸ਼ਿਕਾਇਤ ਉਨ੍ਹਾਂ ਨੇ ਐਸਐਸਪੀ ਨੂੰ ਦਿੱਤੀ ਤਾਂ ਉਨ੍ਹਾਂ ਨੇ ਧਮਕੀਆਂ ਵਾਲੀ ਚੈਟ ਡਿਲੀਟ ਕਰ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਮੰਤਰੀ ਸੁਖਜਿੰਦਰ ਰੰਧਾਵਾ ਅਜੇ ਤੱਕ ਉਨ੍ਹਾਂ ਦੇ ਘਰ ਅਫਸੋਸ ਕਰਨ ਨਹੀਂ ਪਹੁੰਚੇ।
ਇਸ ਮੌਕੇ ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਉਨ੍ਹਾਂ ਦੀ ਪਾਰਟੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗੀ। ਬਲਵੰਤ ਸਿੰਘ ਰਾਜੋਆਣਾ 30 ਸਾਲ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੂੰ ਇੱਕ ਵਾਰ ਵੀ ਪੈਰੋਲ ਨਹੀਂ ਮਿਲੀ ਜੋ ਸਰਾਸਰ ਨਾਇਨਸਾਫੀ ਹੈ।