ਖ਼ਾਲਿਸਤਾਨ ਬਾਰੇ ਬਾਦਲ ਦਾ ਖਹਿਰਾ ’ਤੇ ਵੱਡਾ ਇਲਜ਼ਾਮ
ਏਬੀਪੀ ਸਾਂਝਾ
Updated at:
20 Jun 2018 10:15 AM (IST)
NEXT
PREV
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨੂੰ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ’ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਖ਼ਾਲਿਸਤਾਨ ਦੀ ਮੰਗ ਸੁਖਪਾਲ ਸਿੰਘ ਖਹਿਰਾ ਦੇ ਪਿਤਾ ਨੇ ਕੀਤੀ ਸੀ ਤੇ ਹੁਣ ਜਦ ਲੋਕਾਂ ਦਾ ਇਨ੍ਹਾਂ ਦੀ ਪਾਰਟੀ ਨੂੰ ਸਮਰਥਨ ਨਹੀਂ ਮਿਲ ਰਿਹਾ ਤਾਂ ਇਹ ਬੁਖਲਾਹਟ ਵਿੱਚ ਆ ਕੇ ਦੇਸ਼ ਦੀ ਆਜ਼ਾਦੀ ਨਾਲ ਸਮਝੌਤਾ ਕਰਨ ਜਿਹੇ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸੁਖਪਾਲ ਸਿੰਘ ਖਹਿਰਾ ਦਾ ਪਿਛੋਕੜ ਜਾਣਦੇ ਹਨ।
ਇਸ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੰਘ ਸਿੱਧੂ ਨੂੰ ਵੀ ਨਹੀਂ ਬਖ਼ਸ਼ਿਆ। ਨਵਜੋਤ ਸਿੰਘ ਸਿੱਧੂ ਦੀ ਟੂਰਿਜ਼ਮ ਪਾਲਿਸੀ ’ਤੇ ਵਿਅੰਗ ਕੱਸਦਿਆਂ ਉਨ੍ਹਾਂ ਕਿਹਾ ਕੇ ਨਵਜੋਤ ਨੇ ਉਨ੍ਹਾਂ ਦੀਆਂ ਜਿੰਨੀਆਂ ਚੀਜ਼ਾਂ ਦਾ ਮਜ਼ਾਕ ਉਡਾਇਆ ਸੀ, ਅੱਜ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਹੀ ਮੀਡੀਆ ਸਾਹਮਣੇ ਲਿਆ ਕੇ ਉਹ ਵਾਹ-ਵਾਹ ਲੁੱਟ ਰਹੇ ਹਨ ਤੇ ਹੁਣ ਉਨ੍ਹਾਂ ਨੂੰ ਹਰੀਕੇ ਦੀ ਝੀਲ ਵੀ ਪਸੰਦ ਆਉਣ ਲੱਗ ਗਈ ਹੈ।
ਹਾਲਾਂਕਿ ਸੁਖਬੀਰ ਸਿੰਘ ਬਾਦਲ ਨੂੰ ਪਰਗਟ ਸਿੰਘ ਵੱਲੋਂ ਜਲੰਧਰ ਵਿਖੇ ਭ੍ਰਿਸ਼ਟਾਚਾਰ ਦੇ ਮੁੱਦੇ ਸਬੰਧੀ ਜਦੋਂ ਸਵਾਲ ਪੁੱਛਿਆ ਤਾਂ ਟਾਲਾ ਵੱਟਦਿਆਂ ਉਨ੍ਹਾਂ ਸਿਰਫ਼ ਏਨਾ ਕਿਹਾ ਕਿ ਸਿੱਧੂ ਸਿਰਫ ਮੀਡੀਆ ਵਿੱਚ ਬਣੇ ਰਹਿਣਾ ਚਾਹੁੰਦੇ ਹਨ। ਮੁਹਾਲੀ ਵਿਖੇ ਇੱਕ ਮਾਈਨਿੰਗ ਅਫ਼ਸਰ ਦੇ ਨਾਲ ਹੋਈ ਕੁੱਟਮਾਰ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਦੇ ਮੰਤਰੀ ਹੀ ਮਾਈਨਿੰਗ ਕਰਵਾ ਰਹੇ ਹਨ।

- - - - - - - - - Advertisement - - - - - - - - -