Punjab News: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਮੀਟਿੰਗ ਕੀਤੀ। ਇਸ ਮੌਕੇ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੂੰ ਹਿਮਾਚਲ ਵਿੱਚ ਆ ਰਹੀਆਂ ਪਰੇਸ਼ਾਨੀਆਂ ਬਾਰੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਬੀਤੇ ਕੁੱਝ ਸਮੇਂ ਤੋਂ ਪੰਜਾਬੀ ਸੈਲਾਨੀਆਂ ਨੂੰ ਹਿਮਾਚਲ ਪ੍ਰਦੇਸ਼ ਵਿੱਚ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਕੁੱਝ ਹੋਰ ਅਹਿਮ ਮੁੱਦਿਆਂ 'ਤੇ ਸੂਬੇ ਦੇ ਮੁੱਖਮੰਤਰੀ ਸੁਖਵਿੰਦਰ ਸਿੰਘ ਸੁੱਖੁ ਜੀ ਨਾਲ ਅੱਜ ਉਨ੍ਹਾਂ ਦੇ ਦਫ਼ਤਰ ਸ਼ਿਮਲਾ ਵਿਖ਼ੇ ਮੁਲਾਕਾਤ ਕੀਤੀ। ਧੰਨਵਾਦੀ ਹਾਂ ਕਿ ਗੰਭੀਰ ਚਰਚਾ ਉਪਰੰਤ ਮੁੱਖਮੰਤਰੀ ਹਿਮਾਚਲ ਪ੍ਰਦੇਸ਼ ਨੇ ਸਾਰੇ ਮਸਲਿਆਂ ਦੇ ਹੱਲ ਨੂੰ ਜਲਦੀ ਯਕੀਨੀ ਬਣਾਉਣ ਦਾ ਭਰੋਸਾ ਦਿਵਾਇਆ।
ਜ਼ਿਕਰ ਕਰ ਦਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਜਾਂ ਇਹ ਕਹਿ ਲਈਏ ਕਿ ਸੀਜ਼ਨ ਦੇ ਸਮੇਂ ਵਿੱਚ ਪੰਜਾਬੀਆਂ ਨਾਲ ਹਿਮਾਚਲ ਪ੍ਰਦੇਸ਼ ਵਿੱਚ ਵਿਤਕਰਾਂ ਹੋਣ ਦੀਆਂ ਖ਼ਬਰਾਂ ਸਮੇਂ-ਸਮੇਂ ਉੱਤੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਇਸ ਦੌਰਾਨ ਪਿਛਲੇ ਦਿਨਾਂ ਵਿੱਚ ਕਈ ਪੰਜਾਬੀਆਂ ਨਾਲ ਕੁੱਟਮਾਰ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ ਜਿਸ ਨੂੰ ਲੈ ਕੇ ਦੋਵਾਂ ਸੂਬਿਆਂ ਵਿੱਚ ਸਥਿਤੀ ਵਿਗੜਨ ਦੀ ਸਥਿਤੀ ਵਿੱਚ ਆ ਗਈ ਸੀ ਹਾਲਾਂਕਿ ਪਿਛਲੇ ਦਿਨਾਂ ਤੋਂ ਹਾਲਾਤ ਕੁਝ ਸੁਖਾਵੇਂ ਹਨ। ਉਮੀਦ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਾਤ ਸੁਖਾਵੇਂ ਰਹਿਣਗੇ। ਇਸ ਮੌਕੇ ਸੁਖਬੀਰ ਬਾਦਲ ਦੀ ਹਿਮਾਚਲ ਦੇ ਮੁੱਖ ਮੰਤਰੀ ਨਾਲ ਮੀਟਿੰਗ ਨੂੰ ਚੰਗੇ ਸੰਦਰਭ ਵਿੱਚ ਲਿਆ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।