Punjab news: 'ਕਾਂਗਰਸ ਤੇ ਆਮ ਆਦਮੀ ਪਾਰਟੀ ਦੋਵੇਂ ਕਿਸਾਨਾਂ ਨੂੰ ਤਬਾਹ ਕਰਨ ਵਾਲੇ ਫੈਸਲੇ...' ਆਮ ਆਦਮੀ ਪਾਰਟੀ 'ਤੇ ਵਰ੍ਹੇ ਸੁਖਬੀਰ ਬਾਦਲ
Punjab news: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਦੋਵੇਂ ਕਿਸਾਨ ਵਿਰੋਧੀ ਪਾਰਟੀਆਂ) ਹੁਣ ਇੱਕਠੀਆਂ ਹੋ ਕੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਫ਼ੈਸਲੇ ਸਾਂਝੇ ਤੌਰ 'ਤੇ ਲੈ ਰਹੀਆਂ ਹਨ,
Punjab news: ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਮੌਕੇ ਤਤਕਾਲੀ ਐਸਐਸਪੀ ਮੋਗਾ ਚਰਨਜੀਤ ਸ਼ਰਮਾ,ਤਤਕਾਲੀ ਆਈਜੀ ਅਮਰ ਸਿੰਘ ਚਾਹਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੇਸ਼ ਹੋਏ।
ਦੱਸ ਦਈਏ ਕਿ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜ਼ਮ ਆਪਣੀ ਹਾਜ਼ਰੀ ਮਾਫ਼ ਕਰਵਾਉਣ ਦੇ ਚਲੱਦਿਆਂ ਪੇਸ਼ ਨਹੀਂ ਹੋਏ, ਜਿਸ ਕਰਕੇ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ।
ਉੱਥੇ ਹੀ ਸੁਖਬੀਰ ਸਿੰਘ ਬਾਦਲ ਜਿੱਥੇ ਆਮ ਆਦਮੀ ਪਾਰਟੀ 'ਤੇ ਵਰ੍ਹਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਦੋਵੇਂ ਕਿਸਾਨ ਵਿਰੋਧੀ ਪਾਰਟੀਆਂ) ਹੁਣ ਇੱਕਠੀਆਂ ਹੋ ਕੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲੇ ਫ਼ੈਸਲੇ ਸਾਂਝੇ ਤੌਰ 'ਤੇ ਲੈ ਰਹੀਆਂ ਹਨ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਪੂਰੀ ਤਨਦੇਹੀ ਨਾਲ ਵਿਰੋਧ ਕਰੇਗਾ ਅਤੇ ਕਿਸੇ ਹਾਲ ਲਾਗੂ ਨਹੀਂ ਹੋਣ ਦੇਵੇਗਾ।
Shiromani Akali Dal will contest the upcoming Local Bodies’ elections against the AAP-Congress combine. We will highlight the complete stoppage of development works in all major towns and cities as well as the AAP govt’s failure to even maintain basic services. All towns and… pic.twitter.com/ekt7kMIhc5
— Sukhbir Singh Badal (@officeofssbadal) August 4, 2023
Shiromani Akali Dal will not allow the @AamAadmiParty – @INCPunjab alliance conspiracy to levy electricity bills on tubewell connections to succeed at any cost. This free power facility was given to farmers by former chief minister S Parkash Singh Badal. We will launch an… pic.twitter.com/D2wabIdpws
— Sukhbir Singh Badal (@officeofssbadal) August 4, 2023
ਇਸ ਦੇ ਨਾਲ ਹੀ ਟਿਊਬਲਾ ਨੂੰ ਮਿਲਦੀ ਫ੍ਰੀ ਬਿਜਲੀ ਸਕੀਮ ਖਤਮ ਕਰਨ ਦੀ ਸਿਫਾਰਿਸ਼ 'ਤੇ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਖੇਤਰੀ ਪਾਰਟੀ ਹੈ ਜੋ ਕਿਸਾਨਾਂ ਦੀਆਂ ਮੁਸ਼ਕਿਲਾਂ ਸਮਝਦੀ ਹੈ ਜਿਨ੍ਹਾਂ ਵੱਲੋਂ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਮੁਫ਼ਤ ਬਿਜਲੀ ਦਿੱਤੀ ਪਰ ਆਪ ਸਰਾਕਰ ਉਨ੍ਹਾਂ ਨਾਲ ਧੋਖਾ ਕਰਨ ਜ਼ਾ ਰਹੀ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ।
ਇਹ ਵੀ ਪੜ੍ਹੋ: Amritsar News : ਅੰਮ੍ਰਿਤਸਰ ਏਅਰਪੋਰਟ 'ਤੇ ਰੋਕਣ ਨੂੰ ਲੈ ਕੇ ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਦਾ ਪਹਿਲਾ ਬਿਆਨ ਆਇਆ ਸਾਹਮਣੇ
ਉਨ੍ਹਾਂ ਕਿਹਾ ਕੇ ਹੜਾ ਕਾਰਨ ਪੰਜਾਬ ਵਾਸੀਆਂ ਦਾ ਕਿੰਨਾ ਨੁਕਸਾਨ ਹੋਇਆ ਪਰ ਹਾਲੇ ਤੱਕ ਗਿਰਦਾਵਰੀ ਨਹੀ ਕਰਵਾਈ ਗਈ ਜਦਕਿ ਮੁੱਖਮੰਤਰੀ ਦਾਅਵਾ ਕਰਦੇ ਹਨ ਕਿ ਉਹ ਇੱਕ-ਇੱਕ ਪੈਸੇ ਦਾ ਨੁਕਸਾਨ ਭਰਨਗੇ, ਪਰ ਉਹ ਤਾਂ ਹੁਣ ਮੁਆਵਜ਼ਾ ਦੇਣ ਤੋਂ ਟਾਲਾ ਵੱਟਦੇ ਨਜ਼ਰ ਆ ਰਹੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਉਹ ਪੂਰੀ ਤਾਕਤ ਨਾਲ ਲੜਨਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਅਤੇ ਸੁਖਬੀਰ ਬਾਦਲ 'ਚ ਚੱਲੀ ਟਵੀਟ ਵਾਰ ਤੇ ਉਨ੍ਹਾਂ ਕਿਹਾ ਕਿ ਮੈਂ ਇਸ ਮਾਮਲੇ 'ਚ ਕੁੱਝ ਨਹੀਂ ਕਹਾਂਗਾ ਪਰ ਮੁੱਖ ਮੰਤਰੀ ਕਰੋੜਾਂ ਰੁਪਏ ਇਸ਼ਤਿਹਾਰਾਂ 'ਚ ਖਰਚ ਕਰ ਰਹੇ ਹਨ ਅਤੇ ਨਵੇਂ ਇਸ਼ਤਿਹਾਰ ਚ ਪੰਜਾਬ 'ਚ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪਰ ਉਲਟਾ ਪੰਜਾਬ 'ਚ ਨਸ਼ਾ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਾਕਰ ਪੁਰੀ ਤਰ੍ਹਾਂ ਫੇਲ ਹੈ।
ਇਹ ਵੀ ਪੜ੍ਹੋ: Amritsar news: 'ਸਰਕਾਰਾਂ ਨੂੰ ਸ਼ਾਇਦ ਸਿੱਖ ਸੇਵਾ ਕਰਦੇ ਵੀ...', ਆਖਿਰ ਕਿਉਂ ਅਜਿਹਾ ਬੋਲਣ 'ਤੇ ਮਜ਼ਬੂਰ ਹੋਏ ਗਿਆਨੀ ਰਘੂਬੀਰ ਸਿੰਘ