(Source: ECI/ABP News)
Punjab News: ਕੈਪਟਨ ਦੇ ਕਰੀਬੀ ਰਾਣਾ ਗੁਰਜੀਤ ਨਾਲ ਸੁਖਬੀਰ ਬਾਦਲ ਦੀ ਮੁਲਾਕਾਤ ਮਗਰੋਂ ਸਿਆਸੀ ਭੂਚਾਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨਾਲ ਮੁਲਕਾਤ ਮਗਰੋਂ ਸਿਆਸੀ ਪਾਰਾ ਚੜ੍ਹ ਗਿਆ ਹੈ। ਰਾਣਾ ਗੁਰਜੀਤ ਸਿੰਘ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ...
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨਾਲ ਮੁਲਕਾਤ ਮਗਰੋਂ ਸਿਆਸੀ ਪਾਰਾ ਚੜ੍ਹ ਗਿਆ ਹੈ। ਰਾਣਾ ਗੁਰਜੀਤ ਸਿੰਘ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਹਨ। ਕੈਪਟਨ ਇਸ ਵੇਲੇ ਕਾਂਗਰਸ ਛੱਡ ਬੀਜੇਪੀ ਵਿੱਚ ਜਾ ਚੁੱਕੇ ਹਨ। ਇਸ ਲਈ ਸਿਆਸੀ ਮਾਹਿਰਾਂ ਵੱਲੋਂ ਇਸ ਘਟਨਾਕ੍ਰਮ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਉਂਝ ਦੋਵਾਂ ਲੀਡਰਾਂ ਵੱਲੋਂ ਇਸ ਮੁਲਾਕਾਤ ਨੂੰ ਨਿੱਜੀ ਕਿਹਾ ਜਾ ਰਿਹਾ ਹੈ ਪਰ ਇਸ ਦੀ ਸਿਆਸੀ ਅਰਥਾਂ ਨੂੰ ਇਨਕਾਰ ਨਹੀਂ ਕੀਤਾ ਜਾ ਸਕਦਾ। ਸੁਖਬੀਰ ਬਾਦਲ ਤੇ ਰਾਣਾ ਗੁਰਜਾਤ ਦੀ ਇਹ ਮੁਲਾਕਾਤ ਚੰਡੀਗੜ੍ਹ ਦੇ ਸੈਕਟਰ-9 ਵਿੱਚ ਸਥਿਤ ਸੁਖਬੀਰ ਬਾਦਲ ਦੀ ਰਿਹਾਇਸ਼ ’ਤੇ ਹੋਈ। ਜਿੱਥੇ ਦੋਵਾਂ ਵਿਚਕਾਰ ਇੱਕ ਘੰਟਾ ਗੱਲਬਾਤ ਚੱਲਦੀ ਰਹੀ ਹੈ।
ਮੀਡੀਆ ਰਿਪੋਰਟ ਮੁਤਾਬਕ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ, 'ਇਹ ਉਨ੍ਹਾਂ ਦੀ ਨਿੱਜੀ ਮਿਲਣੀ ਸੀ। ਇਸ ਨੂੰ ਸਿਆਸਤ ਨਾਲ ਜੋੜ ਕੇ ਨਾ ਦੇਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਗੱਲ ਨੂੰ ਸਿਆਸਤ ਨਾਲ ਨਹੀਂ ਜੋੜ ਕੇ ਦੇਖਿਆ ਜਾਣਾ ਚਾਹੀਦਾ।'
ਦੂਜੇ ਪਾਸੇ ਰਾਣਾ ਗੁਰਜੀਤ ਸਿੰਘ ਤੇ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਬਾਰੇ ਸਿਆਸਤ ਵਿੱਚ ਚਰਚੇ ਚੱਲ ਰਹੇ ਹਨ। ਹਰ ਕਿਸੇ ਵੱਲੋਂ ਇਸ ਮੁਲਾਕਾਤ ਨੂੰ ਆਪੋ-ਆਪਣੇ ਢੰਗ ਨਾਲ ਦੇਖਿਆ ਜਾ ਰਿਹਾ ਹੈ। ਇਸ ਦਾ ਅਹਿਮ ਕਾਰਨ ਇਹ ਹੈ ਕਿ ਰਾਣਾ ਗੁਰਜੀਤ ਸਿੰਘ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਨ।
ਇਹ ਵੀ ਅਹਿਮ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵੀ ਰਾਣਾ ਗੁਰਜੀਤ ਨੇ ਕੈਪਟਨ ਬਾਰੇ ਇੱਕ ਸ਼ਬਦ ਨਹੀਂ ਬੋਲਿਆ। ਇਸ ਦੇ ਨਾਲ ਹੀ ਅਕਾਲੀ ਦਲ ਦੇ ਕਈ ਲੀਡਰ ਵੀ ਬੀਜੇਪੀ ਨਾਲ ਗੱਠਜੋੜ ਦੇ ਸੰਕੇਤ ਦੇ ਚੁੱਕੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)