ਪੰਜਾਬ ਦੇ ਵਿੱਚ ਗ੍ਰੇਨੇਡ ਹਮਲਿਆਂ ਦਾ ਖੌਫ ਵੱਧਦਾ ਹੀ ਜਾ ਰਿਹਾ ਹੈ। ਹੁਣ ਪੰਜਾਬ ਵਿੱਚ BJP ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗ੍ਰੇਨੇਡ ਵਰਗੀ ਸਮੱਗਰੀ ਸੁੱਟ ਕੇ ਧਮਾਕਾ ਕੀਤਾ ਗਿਆ। ਜਿਸ ਨਾਲ ਇਲਾਕੇ ਦੇ ਵਿੱਚ ਦਹਿਸ਼ਤ ਫੈਲ ਗਈ। ਜਦੋਂ ਇਹ ਖਬਰ ਸਾਹਮਣੇ ਆਈ ਤਾਂ ਸਿਆਸੀ ਗਲਿਆਰਿਆਂ ਦੇ ਵਿੱਚ ਇਸ ਹਮਲੇ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਦੀ ਕਾਰਜਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।

ਸੁਖਬੀਰ ਸਿੰਘ ਬਾਦਲ ਵੱਲੋਂ ਵੀ ਮਾਨ ਸਰਕਾਰ ਨੂੰ ਘੇਰਿਆ

BJP ਆਗੂ ਮਨੋਰੰਜਨ ਕਾਲੀਆ ਦੇ ਘਰ ਹੋਏ ਧਮਾਕੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਨੂੰ ਲੰਬੇ ਹੱਥੀ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇਸ ਧਮਾਕੇ ਨੂੰ ਗ੍ਰੇਨੇਡ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਥਾਣਿਆਂ ਅਤੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਤੇ ਬੁੱਤਾਂ ਤੇ ਹਮਲੇ ਹੋ ਰਹੇ ਸਨ, ਹੁਣ ਤਾਂ ਹਮਲਾਵਰਾਂ ਨੇ ਭਾਜਪਾ ਆਗੂ ਦੇ ਘਰ ਨੂੰ ਵੀ ਨਿਸ਼ਾਨਾ ਬਣਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਅਸਫਲ ਰਹਿ ਰਹੇ ਹਨ ਜਿਨ੍ਹਾਂ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਐਕਸ ਉੱਤੇ ਹਮਲੇ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਸੂਬਾ ਸਰਕਾਰ ਨੂੰ ਘੇਰਿਆ ਹੈ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।