ਪੜਚੋਲ ਕਰੋ

Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'

ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਫਰੀਦਕੋਟ ਵਿੱਚ ਪੰਜਾਬ ਬਚਾਓ ਰੈਲੀ ਦਾ ਆਯੋਜਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਵੱਡੇ ਵਿਕਾਸ ਕਾਰਜ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਹਨ

Faridkot News : ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਫਰੀਦਕੋਟ ਵਿੱਚ ਪੰਜਾਬ ਬਚਾਓ ਰੈਲੀ ਦਾ ਆਯੋਜਨ ਕੀਤਾ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਪ੍ਰਧਾਨਗੀ ਹੇਠ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸਾਰੇ ਵੱਡੇ ਵਿਕਾਸ ਕਾਰਜ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਹਨ।

ਪਿਛਲੀਆਂ ਦੋ ਸਰਕਾਰਾਂ ਦੌਰਾਨ ਕੋਈ ਕੰਮ ਨਹੀਂ ਹੋਇਆ

ਉਨ੍ਹਾਂ ਦੀ ਸਰਕਾਰ ਦੇ ਜਾਣ ਤੋਂ ਬਾਅਦ ਪਿਛਲੀਆਂ ਦੋ ਸਰਕਾਰਾਂ ਦੌਰਾਨ ਕੋਈ ਵੱਡਾ ਵਿਕਾਸ ਕਾਰਜ ਨਹੀਂ ਕੀਤਾ ਗਿਆ ਅਤੇ ਅਕਾਲੀ ਸਰਕਾਰ ਦੌਰਾਨ ਸ਼ੁਰੂ ਕੀਤੀਆਂ ਗਈਆਂ ਕਈ ਲੋਕ ਭਲਾਈ ਯੋਜਨਾਵਾਂ ਬੰਦ ਕਰ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਦੌਰਾਨ ਥਰਮਲ ਪਲਾਂਟ, ਪਾਵਰ ਗਰਿੱਡ, ਅਨਾਜ ਮੰਡੀਆਂ, ਨਹਿਰਾਂ, ਮੈਡੀਕਲ ਕਾਲਜ, ਯੂਨੀਵਰਸਿਟੀਆਂ, ਚਾਰ-ਮਾਰਗੀ ਸੜਕਾਂ ਅਤੇ ਪੁਲਾਂ ਸਮੇਤ ਕਈ ਵੱਡੇ ਪ੍ਰੋਜੈਕਟ ਸ਼ੁਰੂ ਹੋਏ ਸਨ। 'ਆਪ' ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰੀ ਖਜ਼ਾਨੇ ਨੂੰ ਲੁੱਟਿਆ ਗਿਆ ਹੈ ਅਤੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ। ਉਨ੍ਹਾਂ ਦੇ ਪਿਤਾ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਰਹਿੰਦੇ ਹੋਏ ਪੰਜਾਬ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ।

ਵਾਸਤੂ ਨਿਯਮ : ਘਰ 'ਚ ਕਿੱਥੇ ਰੱਖੇ LPG ਸਿਲੰਡਰ ?

 ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਪੰਜਾਬ ਦੀ ਅਸਲੀ ਖੇਤਰੀ ਪਾਰਟੀ 

ਆਪ, ਕਾਂਗਰਸ ਅਤੇ ਭਾਜਪਾ ਦਿੱਲੀ ਵਾਲੀਆਂ ਪਾਰਟੀਆਂ ਹਨ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਅਸਲੀ ਖੇਤਰੀ ਪਾਰਟੀ ਹੈ, ਜੋ ਸਿਰਫ਼ ਪੰਜਾਬ ਦੇ ਹਿੱਤਾਂ ਲਈ ਕੰਮ ਕਰਦੀ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਕਿਸਾਨਾਂ ਨੂੰ ਮੁਫ਼ਤ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਸਿੰਚਾਈ ਲਈ ਲੋੜੀਂਦਾ ਪਾਣੀ ਦਿੱਤਾ ਜਾਵੇਗਾ।

ਨੌਜਵਾਨਾਂ ਦੇ ਸਵੈ-ਰੁਜ਼ਗਾਰ ਲਈ ਸਕਿੱਲ ਯੂਨੀਵਰਸਿਟੀ ਬਣੇਗੀ 

ਪੀਣ ਵਾਲਾ ਸਾਫ਼ ਪਾਣੀ ਉਪਲਬਧ ਕਰਵਾਇਆ ਜਾਵੇਗਾ। ਨੌਜਵਾਨਾਂ ਦੇ ਸਵੈ-ਰੁਜ਼ਗਾਰ ਲਈ ਸਕਿੱਲ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ ਅਤੇ 10 ਲੱਖ ਰੁਪਏ ਤੱਕ ਦੇ ਕਰਜ਼ੇ ਬਿਨਾਂ ਵਿਆਜ ਦੇ ਉਪਲਬਧ ਹੋਣਗੇ। 100% ਸਰਕਾਰੀ ਨੌਕਰੀਆਂ ਅਤੇ 75% ਨਿੱਜੀ ਨੌਕਰੀਆਂ ਪੰਜਾਬੀਆਂ ਲਈ ਰਾਖਵੀਆਂ ਹੋਣਗੀਆਂ। ਸ਼ਗਨ ਸਕੀਮ ਤਹਿਤ ਇੱਕ ਲੱਖ ਰੁਪਏ, ਆਟਾ-ਦਾਲ ਸਕੀਮ 'ਚ 30 ਕਿਲੋ ਕਣਕ ਮਿਲੇਗੀ ਅਤੇ ਨਵੇਂ ਮੋਟਰਸਾਈਕਲਾਂ 'ਤੇ ਟੈਕਸ ਮੁਆਫ਼ ਕੀਤਾ ਜਾਵੇਗਾ।
 
ਕਬੱਡੀ ਕੱਪ ਫ਼ਿਰ ਸ਼ੁਰੂ ਹੋਣਗੇ 

ਕਬੱਡੀ ਵਲਡ ਕੱਪ ਦੁਬਾਰਾ ਸ਼ੁਰੂ ਹੋਣਗੇ ,ਪਸ਼ੂ ਮੇਲੇ ਅਤੇ ਵਿਰਾਸਤੀ ਮੇਲੇ ਲਗਾਏ ਜਾਣਗੇ। ਸਰਕਾਰ ਬਣਨ 'ਤੇ ਤਿੰਨ ਮਹੀਨਿਆਂ ਦੇ ਅੰਦਰ ਝੂਠੇ ਕੇਸਾਂ ਨੂੰ ਰੱਦ ਕਰਨ ਅਤੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਲਈ ਇੱਕ ਕਮਿਸ਼ਨ ਬਣਾਇਆ ਜਾਵੇਗਾ। ਨਸ਼ਾ ਅਤੇ ਗੈਂਗਸਟਰਵਾਦ ਨੂੰ ਜੜ੍ਹਾਂ ਤੋਂ ਖਤਮ ਕਰ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget