ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਐੱਸ.ਵਾਈ.ਐੱਲ. ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐੱਸ.ਵਾਈ.ਐੱਲ. ਦਾ ਪਾਣੀ ਹਰਿਆਣੇ ਨੂੰ ਦਿੱਤਾ ਜਾਵੇ, ਉਨ੍ਹਾਂ ਨੇ ਪੰਜਾਬ ਦੀ ਪਿੱਠ 'ਚ ਛੁਰਾ ਮਾਰਿਆ ਹੈ। ਭਗਵੰਤ ਮਾਨ ਨੇ ਕੇਜਰੀਵਾਲ ਦੀ ਹਾਂ 'ਚ ਹਾਂ ਮਿਲਾਈ ਹੈ। 


ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਕਿਹਾ ਕਿ ਕੇਜੀਵਾਲ ਪੰਜਾਬ ਦਾ ਪਾਣੀ ਖੋ ਕੇ ਲੈ ਜਾਵੇਗਾ। ਅਕਾਲੀ ਦਲ ਦੀ ਸਰਕਾਰ ਨੇ ਵਿਧਾਨ ਸਭ 'ਚ ਮਤਾ ਪਾਸ ਕੀਤਾ ਸੀ ,ਜਿਸ 'ਚ ਕਿਹਾ ਗਿਆ ਸੀ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਦਰਬਾਰਾ ਸਿੰਘ ਦੇ ਸਿਰ 'ਤੇ ਬੰਦੂਕ ਰੱਖ ਪੰਜਾਬ ਦਾ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ।  ਬਾਦਲ ਨੇ ਕਿਹਾ SYL ਨਹਿਰ ਪੰਜਾਬ 'ਚੋ ਨਹੀਂ ਨਿਕਲ ਸਕਦੀ। 



ਉਨ੍ਹਾਂ ਕਿਹਾ ਕਿ ਕੇਜਰੀਵਾਲ ਹਰਿਆਣਾ 'ਚ ਇਲੈਕਸ਼ਨ ਲੜਨਾ ਚਾਹੁੰਦਾ ਹੈ ,ਜਿਸ ਕਰਕੇ ਕੇਜੀਵਾਲ ਭਗਵੰਤ ਮਾਨ ਤੋਂ ਗੱਲਾਂ ਮਨਵਾਉਣਾ ਚਾਹੁੰਦਾ ਹੈ। ਬਾਦਲ ਨੇ ਕੇਜਰੀਵਾਲ ਨੂੰ ਕਿਹਾ ਕਿ ਪੰਜਾਬ ਦੇ ਪਾਣੀ ਦੀ ਇਕ ਬੁੰਦ ਵੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਹਰਿਆਣਾ ਸਰਕਾਰ ਜਾਂ ਦਿੱਲੀ ਸਰਕਾਰ ਨਾਲ ਮੀਟਿੰਗ ਕਰਨ ਦੀ ਜਰੂਰਤ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਜਾਉਂਗੇ ਤਾਂ ਏਹੇ ਪੰਜਾਬ ਦੀ ਪਿੱਠ 'ਚ ਸ਼ੁਰਾ ਮਾਰਨ ਦੀ ਕੋਸ਼ਿਸ਼ ਹੋਵੇਗੀ। ਪੰਜਾਬ ਕੋਲ ਦੇਣ ਲਈ ਇਕ ਵੀ ਬੁੰਦ ਪਾਣੀ ਨਹੀਂ ਹੈ। 

 

ਦੱਸ ਦੇਈਏ ਕਿ ਹਿਸਾਰ ਪਹੁੰਚੇ ਅਰਵਿੰਦ ਕੇਜਰੀਵਾਲ ਤੋਂ ਜਦੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਉਲਟਾ ਵਿਰੋਧੀਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ’ਚ ਕਾਂਗਰਸ ਅਤੇ ਭਾਜਪਾ ਦਾ ਕੀ ਸਟੈਂਡ ਹੈ? ਪੰਜਾਬ ਵਿੱਚ ਕਿਹਾ ਜਾਂਦਾ ਹੈ ਕਿ ਐਸਵਾਈਐਲ ਨਹੀਂ ਬਣਨ ਦਿੱਤੀ ਜਾਵੇਗੀ।

ਹਰਿਆਣਾ ਵਿੱਚ ਕਿਹਾ ਜਾਂਦਾ ਹੈ ਕਿ ਅਸੀਂ ਐਸਵਾਈਐਲ ਦਾ ਪਾਣੀ ਲਵਾਂਗੇ। ਇਹ ਲੋਕ ਗੰਦੀ ਰਾਜਨੀਤੀ ਕਰਦੇ ਹਨ। ਦੋਵਾਂ ਰਾਜਾਂ ਵਿੱਚ ਪਾਣੀ ਦੀ ਕਮੀ ਹੈ। ਪੰਜਾਬ ਅਤੇ ਹਰਿਆਣਾ ਵਿੱਚ ਪਾਣੀ ਦਾ ਪੱਧਰ ਬਹੁਤ ਨੀਵਾਂ ਹੈ। ਦੋਵਾਂ ਸੂਬਿਆਂ ਨੂੰ ਪਾਣੀ ਦੀ ਲੋੜ ਹੈ। ਪੰਜਾਬ ਅਤੇ ਹਰਿਆਣਾ ਲਈ ਪਾਣੀ ਦਾ ਪ੍ਰਬੰਧ ਕਰਨਾ ਕੇਂਦਰ ਦੀ ਜ਼ਿੰਮੇਵਾਰੀ ਹੈ। ਕੇਂਦਰ ਦਾ ਕੰਮ ਪੰਜਾਬ ਅਤੇ ਹਰਿਆਣਾ ਨੂੰ ਲੜਾਉਣਾ ਨਹੀਂ ਹੈ। ਭਾਰਤ ਇਸ ਤਰ੍ਹਾਂ ਤਰੱਕੀ ਨਹੀਂ ਕਰੇਗਾ।