ਪੜਚੋਲ ਕਰੋ

ਡੇਰਾ ਪ੍ਰੇਮੀਆਂ ਨੂੰ ਬਚਾਉਣ ਲਈ ਸੁਖਬੀਰ ਬਾਦਲ ਦਾ ਯੂ-ਟਰਨ, ਖਹਿਰਾ ਨੇ ਉਠਾਏ ਵੱਡੇ ਸਵਾਲ

ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਸੁਖਬੀਰ ਬਾਦਲ 'ਤੇ ਬੀਜੇਪੀ ਦੇ ਦਬਾਅ ਹੇਠ ਸਿੱਖਾਂ ਨਾਲ ਧੋਖਾ ਕਮਾਉਣ ਤੇ ਤਿੰਨ ਬੇਅਦਬੀ ਮਾਮਲਿਆਂ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਆਪਣਾ ਸਟੈਂਡ ਬਦਲਣ ਦੇ ਇਲਜ਼ਾਮ ਲਾਏ ਹਨ।

ਚੰਡੀਗੜ੍ਹ: ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਸੁਖਬੀਰ ਬਾਦਲ 'ਤੇ ਬੀਜੇਪੀ ਦੇ ਦਬਾਅ ਹੇਠ ਸਿੱਖਾਂ ਨਾਲ ਧੋਖਾ ਕਮਾਉਣ ਤੇ ਤਿੰਨ ਬੇਅਦਬੀ ਮਾਮਲਿਆਂ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਆਪਣਾ ਸਟੈਂਡ ਬਦਲਣ ਦੇ ਇਲਜ਼ਾਮ ਲਾਏ ਹਨ। ਖਹਿਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਨਕਾਰ ਦਿੱਤਾ ਸੀ ਤੇ ਘਟਨਾਕ੍ਰਮ 'ਤੇ ਚਿੰਤਾ ਜਤਾਈ ਸੀ। ਹੁਣ ਪਾਰਟੀ ਦੇ ਮਤੇ ਤੋਂ ਉਲਟ ਸੁਖਬੀਰ ਬਾਦਲ ਨੇ ਆਪਣਾ ਸਟੈਂਡ ਮੁਕੰਮਲ ਤੌਰ 'ਤੇ ਬਦਲ ਲਿਆ। ਉਹ ਸ਼ਰ੍ਹੇਆਮ ਡੇਰਾ ਸਿਰਸਾ ਪ੍ਰੇਮੀਆਂ ਦੀ ਹਮਾਇਤ ਵਿੱਚ ਆ ਗਏ ਹਨ। ਖਹਿਰਾ ਨੇ ਯਾਦ ਦਵਾਇਆ ਕਿ ਬੀਤੇ ਕੱਲ੍ਹ ਸੁਖਬੀਰ ਬਾਦਲ ਨੇ ਅੰਮ੍ਰਿਤਸਰ 'ਚ ਮੀਡੀਆ ਨੂੰ ਕਿਹਾ ਸੀ ਕਿ ਬੇਅਦਬੀ ਮਾਮਲਿਆਂ ਵਿੱਚ ਡੇਰਾ ਪ੍ਰੇਮੀਆਂ ਦੀ ਗ੍ਰਿਫ਼ਤਾਰੀ ਤਕਨੀਕੀ ਤੌਰ 'ਤੇ ਗਲਤ ਸੀ। ਉਨ੍ਹਾਂ ਕਿਹਾ ਸੀ ਕਿ ਸੀਬੀਆਈ ਨੂੰ ਉਨ੍ਹਾਂ ਖਿਲਾਫ ਕੋਈ ਵੀ ਸਬੂਤ ਨਹੀਂ ਮਿਲਿਆ। ਖਹਿਰਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਬੀਜੇਪੀ ਦੇ ਕਹਿਣ 'ਤੇ ਇਸ ਸਾਲ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣਾ ਸਟੈਂਡ ਬਦਲਿਆ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਯਾਦ ਦਿਵਾਇਆ ਕਿ ਬਾਦਲ ਸਰਕਾਰ ਵੱਲੋਂ ਹੀ ਬਣਾਈ ਗਈ ਡੀਆਈਜੀ ਆਰਐਸ ਖੱਟੜਾ ਦੀ ਅਗਵਾਈ ਵਾਲੀ ਐਸਆਈਟੀ ਨੇ ਮਾਮਲਿਆਂ ਵਿੱਚ ਡੇਰਾ ਪ੍ਰੇਮੀਆਂ ਦੀ ਸ਼ਮੂਲੀਅਤ ਪਾਈ ਸੀ। ਮਾਮਲੇ ਦੇ ਮੁੱਖ ਦੋਸ਼ੀਆਂ ਵਿੱਚੋਂ ਇੱਕ ਮਹਿੰਦਰਪਾਲ ਦਾ ਪਿਛਲੇ ਮਹੀਨੇ ਨਾਭਾ ਜੇਲ੍ਹ ਵਿੱਚ ਭੇਤਭਰੇ ਹਾਲਾਤ ਵਿੱਚ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ CBI ਦੀ ਕਲੋਜ਼ਰ ਰਿਪੋਰਟ ਖੱਟੜਾ ਦੀ ਅਗਵਾਈ ਵਾਲੀ SIT ਵੱਲੋਂ ਇਕੱਠੇ ਕੀਤੇ ਸਬੂਤਾਂ ਦੇ ਪੂਰੀ ਤਰ੍ਹਾਂ ਉਲਟ ਹੈ। ਖਹਿਰਾ ਨੇ ਕਿਹਾ ਕਿ ਹੁਣ ਇਹ ਮੁਕੰਮਲ ਤੌਰ 'ਤੇ ਸਪੱਸ਼ਟ ਹੋ ਗਿਆ ਹੈ ਕਿ ਬਾਦਲ ਸਰਕਾਰ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸਿਆਸੀ ਮਕਸਦ ਨਾਲ ਸੌਂਪੀ ਸੀ ਤਾਂ ਜੋ ਡੇਰਾ ਪ੍ਰੇਮੀਆਂ ਨੂੰ ਭਵਿੱਖ ਵਿੱਚ ਕਿਸੇ ਪ੍ਰਕਾਰ ਦੀ ਵੀ ਪੰਜਾਬ ਪੁਲਿਸ ਦੀ ਜਾਂਚ ਤੋਂ ਬਚਾਇਆ ਜਾ ਸਕੇ। ਉਨ੍ਹਾਂ ਹੈਰਾਨੀ ਜਤਾਈ ਕਿ ਪੰਜਾਬ ਪੁਲਿਸ ਨੂੰ ਕੇਸ ਵਾਪਸ ਕਰਨ ਦੀ ਬਜਾਏ ਸੀਬੀਆਈ ਨੇ ਕਲੋਜ਼ਰ ਰਿਪੋਰਟ ਫਾਈਲ ਕਰ ਦਿੱਤੀ। ਸੀਬੀਆਈ ਦੀ ਕਲੋਜ਼ਰ ਰਿਪੋਰਟ ਤੇ ਸੁਖਬੀਰ ਬਾਦਲ ਦਾ ਬਿਆਨ ਡੇਰਾ ਪ੍ਰੇਮੀਆਂ ਨੂੰ ਕਲੀਨ ਚਿੱਟ ਦੇਣ ਦੇ ਬੀਜੇਪੀ ਦੇ ਮਕਸਦ ਨੂੰ ਹੋਰ ਪੁਖਤਾ ਕਰਦੇ ਹਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget