ਪੜਚੋਲ ਕਰੋ

ਅਕਾਲੀ ਦਲ 'ਤੇ ਕਾਇਮ ਰਹੇਗੀ ਬਾਦਲ ਪਰਿਵਾਰ ਦੀ ਸਰਦਾਰੀ, ਸੁਖਬੀਰ ਨੇ ਇੱਕ ਤੀਰ ਨਾਲ ਲਾਏ ਦੋ ਨਿਸ਼ਾਨੇ

ਸੇਵਾ ਸਿੰਘ ਵਿਰਕ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵਾਰ ਫਿਰ ਸਿਆਸੀ ਪੈਂਤੜੇ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੋ ਦਿਨ ਪਹਿਲਾਂ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਅਸਤੀਫੇ ਦੀ ਪੇਸ਼ਕਸ਼ ਕੀਤੀ ਤੇ ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਬੁਲਾ ਕੇ ਆਪਣੇ ਅਹੁਦੇ ਨੂੰ ਹੋਰ ਪੱਕਾ ਕਰ ਲਿਆ। ਇਸ ਤਰ੍ਹਾਂ ਸੁਖਬੀਰ ਬਾਦਲ ਨੇ ਇੱਕ ਤੀਰ ਨਾਲ ਦੋ ਨਿਸ਼ਾਨੇ ਫੁੰਡ ਲਏ। ਉਨ੍ਹਾਂ ਅਸਤੀਫੇ ਦੀ ਪੇਸ਼ਕਸ਼ ਕਰਕੇ ਇਹ ਸੰਕੇਤ ਦਿੱਤਾ ਕਿ ਉਹ ਪਾਰਟੀ ਦੇ ਏਕੇ ਲਈ ਅਹੁਦਾ ਛੱਡਣ ਲਈ ਵੀ ਤਿਆਰ ਹਨ। ਦੂਜੇ ਪਾਸੇ ਕੋਰ ਕਮੇਟੀ ਤੋਂ ਮੋਹਰ ਲਵਾ ਕੇ ਬਾਗੀਆਂ ਦੇ ਭਰਮ ਭੁਲੇਖੇ ਦੂਰ ਕਰ ਦਿੱਤੇ ਕਿ ਅਜੇ ਸਭ ਕੁਝ ਉਨ੍ਹਾਂ ਦੀ ਮੁੱਠੀ ਵਿੱਚ ਹੀ ਹੈ। ਦਰਅਸਲ ਸੁਖਬੀਰ ਬਾਦਲ ਨੇ ਜਦੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਤਾਂ ਸਭ ਹੈਰਾਨ ਸੀ ਕਿ ਸ਼ਾਇਦ ਟਕਸਾਲੀ ਲੀਡਰਾਂ ਦੇ ਰੋਸ ਕਰਕੇ ਉਹ ਅਹੁਦੇ ਤੋਂ ਲਾਂਭੇ ਹੋਣ ਲਈ ਤਿਆਰ ਹਨ। ਉਂਝ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਟਕਸਾਲੀ ਲੀਡਰਾਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਸੁਖਬੀਰ ਬਾਦਲ ਅਹੁਦਾ ਕਦੇ ਨਹੀਂ ਛੱਡਣਗੇ। ਸੋਮਵਾਰ ਨੂੰ ਠੀਕ ਇਹ ਪੈਂਤੜਾ ਵਰਤਦਿਆਂ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੇ ਮੈਂਬਰਾਂ ਤੋਂ ਆਪਣੀ ਪ੍ਰਧਾਨਗੀ 'ਤੇ ਮੋਹਰ ਲਵਾ ਲਈ। ਸੁਖਬੀਰ ਬਾਦਲ ਨੇ ਵਿਰੋਧ ਕਰਨ ਵਾਲੇ ਲੀਡਰਾਂ ਨੂੰ ਮੀਟਿੰਗ ਵਿੱਚ ਬੁਲਾਇਆ ਹੀ ਨਹੀਂ। ਦੂਜੇ ਪਾਸੇ ਮੀਟਿੰਗ ਵਿੱਚ ਆਪਣੇ ਹਮਾਇਤੀਆਂ ਨਾਲ ਸੁਖਬੀਰ ਬਾਦਲ ਨੇ ਸ਼ਕਤੀ ਪ੍ਰਦਰਸ਼ਨ ਕਰਦਿਆਂ ਦੱਸ ਦਿੱਤਾ ਕਿ ਪਾਰਟੀ ਅਜੇ ਉਨ੍ਹਾਂ ਦੇ ਹੀ ਹੱਥ ਵਿੱਚ ਹੈ। ਸੁਖਬੀਰ ਬਾਦਲ ਦੇ ਹੱਕ ਵਿੱਚ ਗੋਬਿੰਦ ਸਿੰਘ ਲੌਂਗੋਵਾਲ, ਕਿਰਪਾਲ ਸਿੰਘ ਬਡੂੰਗਰ, ਅਵਤਾਰ ਸਿੰਘ ਮੱਕੜ, ਤੋਤਾ ਸਿੰਘ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਬੀਬੀ ਉਪਿੰਦਰਜੀਤ ਕੌਰ, ਸ਼ਰਨਜੀਤ ਸਿੰਘ ਢਿੱਲੋਂ, ਬੀਬੀ ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਹਰੀ ਸਿੰਘ ਜ਼ੀਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ ਡਟੇ। ਖਾਸ ਗੱਲ ਇਹ ਹੈ ਕਿ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦ ਰਹੇ। ਇਸ ਤੋਂ ਪਹਿਲਾਂ ਉਹ ਕਈ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋਏ ਸਨ। ਸੁਖਬੀਰ ਬਾਦਲ ਦੇ ਇਸ ਸ਼ਕਤੀ ਪ੍ਰਦਰਸ਼ਨ ਨਾਲ ਸਪਸ਼ਟ ਹੋ ਗਿਆ ਹੈ ਕਿ ਅਕਾਲੀ ਦਲ ਉੱਪਰ ਬਾਦਲ ਪਰਿਵਾਰ ਦੀ ਸਰਦਾਰੀ ਕਾਇਮ ਰਹੇਗੀ। ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਸੁਖਬੀਰ ਬਾਦਲ ਸੀਨੀਅਰ ਲੀਡਰਾਂ ਨੂੰ ਹੋਰ ਅਹੁਦੇ ਦੇ ਕੇ ਆਪਣੇ ਨਾਲ ਵਫਦਾਰੀ ਪੱਕੀ ਕਰਨਗੇ। ਬਾਦਲ ਪਰਿਵਾਰ ਨੇ ਬਾਗੀਆਂ ਨਾਲ ਕੋਈ ਰਾਬਤਾ ਨਾ ਕਰਕੇ ਇਹ ਵੀ ਸੰਕੇਤ ਦਿੱਤਾ ਹੈ ਕਿ ਜੋ ਉਨ੍ਹਾਂ ਤੋਂ ਬਾਹਰ ਜਾਏਗਾ, ਉਨ੍ਹਾਂ ਦਾ ਹਾਲ ਟੌਹੜਾ ਤੇ ਬਰਨਾਲਾ ਪਰਿਵਾਰ ਵਾਲਾ ਹੀ ਹੋਏਗਾ।

ਟਾਪ ਹੈਡਲਾਈਨ

Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
 Mansa News : ਦਲਜੀਤ ਸਿੰਘ ਦੀ ਸ਼ੱਕੀ ਮੌਤ ਦਾ ਮਾਮਲਾ ਭਖਿਆ, NHRC ਨੇ ਲਿਆ ਸਖ਼ਤ ਨੋਟਿਸ, 2 ਹਫ਼ਤਿਆਂ 'ਚ ਮੰਗੀ ਰਿਪੋਰਟ
Mansa News : ਦਲਜੀਤ ਸਿੰਘ ਦੀ ਸ਼ੱਕੀ ਮੌਤ ਦਾ ਮਾਮਲਾ ਭਖਿਆ, NHRC ਨੇ ਲਿਆ ਸਖ਼ਤ ਨੋਟਿਸ, 2 ਹਫ਼ਤਿਆਂ 'ਚ ਮੰਗੀ ਰਿਪੋਰਟ
Tarn Taran 'ਚ ਗੈਂਗਸਟਰ ਸਮਝ ਕੇ ਆੜ੍ਹਤੀਏ ਨੇ ਚਲਾ ਦਿੱਤੀਆਂ ਗੋਲੀਆਂ, ਇੱਕ ਦੀ ਮੌਤ, 2 ਗੰਭੀਰ ਜ਼ਖ਼ਮੀ
Tarn Taran 'ਚ ਗੈਂਗਸਟਰ ਸਮਝ ਕੇ ਆੜ੍ਹਤੀਏ ਨੇ ਚਲਾ ਦਿੱਤੀਆਂ ਗੋਲੀਆਂ, ਇੱਕ ਦੀ ਮੌਤ, 2 ਗੰਭੀਰ ਜ਼ਖ਼ਮੀ
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਭੂਚਾਲ, ਅਕਾਲੀ ਦਲ (WPD) ਵੱਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਭੰਗ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
iPhone ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇਸ ਤਰੀਕੇ ਨਾਲ ਮਿਲੇਗਾ ਹਜ਼ਾਰਾਂ ਰੁਪਏ ਸਸਤਾ ਫੋਨ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ
Big News: ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
ਵੱਡੀ ਖਬਰ, 'ਆਪ' ਨੂੰ ਲੱਗਿਆ ਝਟਕਾ, ਸਾਬਕਾ ਸਰਪੰਚ ਦਰਜਨਾਂ ਸਾਥੀਆਂ ਸਣੇ ਕਾਂਗਰਸ 'ਚ ਹੋਏ ਸ਼ਾਮਲ, ਤਸਵੀਰਾਂ ਹੋਈਆਂ ਵਾਇਰਲ...
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Hoshiarpur Central Jail 'ਚ ਬੰਦ ਗੈਂਗਸਟਰ ਦੀ ਮੌਤ , ਫਿਰੋਜ਼ਪੁਰ ਦੇ ਟ੍ਰਿਪਲ ਮਰਡਰ ਕੇਸ 'ਚ ਸੀ ਮੁਲਜ਼ਮ
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab 'ਚ ਨਸ਼ਿਆਂ ਨੂੰ ਲੈ ਕੇ ਹੁਣ ਤੱਕ ਕਿੰਨੇ ਕਤਲ ਹੋਏ? ਕਿੰਨਾ ਵੱਡਾ ਹੈ ਨਸ਼ਿਆਂ ਦਾ ਕਾਰੋਬਾਰ?  ਅੰਕੜਾ ਕਰ ਦੇਵੇਗਾ ਹੈਰਾਨ!
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Punjab Government ਦੀ ਤੀਰਥ ਯਾਤਰਾ ਸਕੀਮ ਦੀਆਂ ਬੱਸਾਂ 'ਤੇ ਵੱਡੀ ਕਾਰਵਾਈ ! 10 'ਚੋਂ 5 ਬੱਸਾਂ 'ਚ ਮਿਲੀਆਂ ਖਾਮੀਆਂ, 3 ਕੀਤੀਆਂ ਸੀਜ਼
Embed widget