Sukhdeep Singh Chhina : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਨੂੰ ਇੱਕ ਹੋਰ ਝਟਕਾ ਲੱਗਾ ਹੈ। ਪੰਜਾਬ ਡੇਅਰੀ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਅਤੇ ਪਾਰਟੀ ਆਗੂ ਸੁਖਦੀਪ ਸਿੰਘ ਛੀਨਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਸਮੇਤ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇ ਦਿੱਤਾ ਹੈ।
ਜਾਣਕਾਰੀ ਮੁਤਾਬਕ ਸੁਖਦੀਪ ਸਿੰਘ ਛੀਨਾ ਅੰਮ੍ਰਿਤਸਰ ਦੀ ਰਾਜਾਸਾਂਸੀ ਵਿਧਾਨ ਸਭਾ ਸੀਟ ਤੋਂ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸਨ ਪਰ ਆਮ ਆਦਮੀ ਪਾਰਟੀ ਨੇ ਇਸ ਸੀਟ ਤੋਂ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ। ਇਸ ਤੋਂ ਬਾਅਦ ਛੀਨਾ ਦੀ ਨਾਰਾਜ਼ਗੀ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਸਨ।
ਅਮਨ ਅਰੋੜਾ ਨੂੰ ਭੇਜਿਆ ਅਸਤੀਫ਼ਾ
ਸੁਖਦੀਪ ਸਿੰਘ ਛੀਨਾ ਨੇ ਆਪਣਾ ਅਸਤੀਫ਼ਾ ਪੱਤਰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਨੂੰ ਭੇਜਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਉਹ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ।
ਸੋਨੀਆ ਮਾਨ ਨੂੰ ਮਿਲੀ ਰਾਜਾਸਾਂਸੀ ਤੋਂ ਟਿਕਟ
ਦੱਸ ਦੇਈਏ ਕਿ ਵੀਰਵਾਰ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਵਿੱਚ ਰਾਜਾਸਾਂਸੀ ਤੋਂ ਸੋਨੀਆ ਮਾਨ ਨੂੰ ਟਿਕਟ ਦਿੱਤੀ ਗਈ, ਜਦਕਿ ਸੁਖਦੀਪ ਸਿੰਘ ਛੀਨਾ ਦਾ ਨਾਮ ਸ਼ਾਮਲ ਨਹੀਂ ਸੀ।
ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਪਾਰਟੀ ਅੰਦਰ ਨਾਰਾਜ਼ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਛੀਨਾ ਦੇ ਅਸਤੀਫ਼ੇ ਨੂੰ ਟਿਕਟ ਨਾ ਮਿਲਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਚੋਣਾਂ ਤੋਂ ਪਹਿਲਾਂ ਆਗੂਆਂ ਦੀ ਨਾਰਾਜ਼ਗੀ AAP ਲਈ ਨਵੀਂ ਚੁਣੌਤੀ ਬਣ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।