ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇਲਜ਼ਾਮ ਲਾਇਆ ਹੈ ਕਿ ਸੁਖਬੀਰ ਬਾਦਲ ਹਲਕੇ ਪੱਧਰ ਦੀ ਰਾਜਨੀਤੀ ਕਰ ਰਹੇ ਹਨ ਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਆਪਣੇ ਹੀ ਸਾਥੀਆਂ ਦੀ ਕਿਰਦਾਰਕੁਸ਼ੀ ਕਰ ਰਹੇ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ’ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਦੇ ਇਲਜ਼ਾਮ ਲਾਏ ਹਨ।
ਢੀਂਡਸਾ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਅਕਾਲੀ ਨੇਤਾ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬਿਆਨ ਨੂੰ ਆਧਾਰ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਫ਼ਰਜ਼ੀ ਖ਼ਬਰ ਵੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ। ਇਸੇ ਤਰ੍ਹਾਂ ਉਨ੍ਹਾਂ (ਢੀਂਡਸਾ) ਤੇ ਚੰਦੂਮਾਜਰਾ ਸਬੰਧੀ ਫੈਲਾਈਆਂ ਗਈਆਂ ਖ਼ਬਰਾਂ ਵੀ ਅਜਿਹੇ ਸ਼ਰਾਰਤੀ ਦਿਮਾਗ ਦੀ ਹੀ ਕਾਢ ਸਨ। ਉਨ੍ਹਾਂ ਕਿਹਾ ਕਿ ਸੀਨੀਅਰ ਅਕਾਲੀ ਨੇਤਾਵਾਂ ਦੇ ਅਕਸ ਨੂੰ ਖ਼ਰਾਬ ਕਰਨਾ ਸੁਖਬੀਰ ਸਿੰਘ ਬਾਦਲ ਦੀ ਰਣਨੀਤੀ ਦਾ ਹਿੱਸਾ ਰਿਹਾ ਹੈ।
ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਹੁਣ ਜਦੋਂ ਆਪਣੇ ਪੈਰਾਂ ਹੇਠੋਂ ਜ਼ਮੀਨ ਖਿਸਕਦੀ ਦਿਖਾਈ ਦੇਣ ਲੱਗੀ ਹੈ ਤਾਂ ਸੀਨੀਅਰ ਅਕਾਲੀ ਆਗੂਆਂ ਦਰਮਿਆਨ ਫੁੱਟ ਪਾਉਣ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਆਪਣੇ ਹੀ ਸਾਥੀਆਂ ਦਾ ਮਾਣ-ਸਤਿਕਾਰ ਘਟਾਉਣ ਵਾਲੀ ਰਣਨੀਤੀ ਅਪਣਾ ਕੇ ਆਪਣੇ ਪੈਰਾਂ ’ਤੇ ਕੁਹਾੜਾ ਮਾਰ ਰਹੇ ਹਨ ਤੇ ਉਹ ਦਿਨ ਦੂਰ ਨਹੀਂ, ਜਦੋਂ ਬਾਦਲ ਅਲੱਗ ਥਲੱਗ ਪੈ ਜਾਣਗੇ।
ਉਨ੍ਹਾਂ ਕਿਹਾ ਕਿ ਛੋਟੇ ਬਾਦਲ ਨੇ ਉਨ੍ਹਾਂ ਤੇ ਚੰਦੂਮਾਜਰਾ ਦਰਮਿਆਨ ਤਣਾਅ ਪੈਦਾ ਕਰਨ ਦਾ ਯਤਨ ਕੀਤਾ ਹੈ ਪਰ ਅਕਾਲੀ ਦਲ ਦੇ ਪ੍ਰਧਾਨ ਨੂੰ ਇਨ੍ਹਾਂ ਯਤਨਾਂ ’ਚ ਕਾਮਯਾਬੀ ਨਹੀਂ ਮਿਲੇਗੀ ਕਿਉਂਕਿ ਉਹ ਹੁਣ ਸਿੱਖ ਪੰਥ ਤੇ ਆਪਣੀ ਹੀ ਪਾਰਟੀ ਅੰਦਰ ਬੇਪਰਦ ਹੋ ਚੁੱਕੇ ਹਨ।
ਸੁਖਬੀਰ ਬਾਦਲ ਸੋਸ਼ਲ ਮੀਡੀਆ ਰਾਹੀਂ ਸਾਥੀਆਂ ਦੀ ਕਰ ਰਹੇ ਕਿਰਦਾਰਕੁਸ਼ੀ, ਢੀਂਡਸਾ ਨੇ ਲਾਏ ਵੱਡੇ ਇਲਜ਼ਾਮ
ਏਬੀਪੀ ਸਾਂਝਾ
Updated at:
31 Jul 2020 11:31 AM (IST)
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਇਲਜ਼ਾਮ ਲਾਇਆ ਹੈ ਕਿ ਸੁਖਬੀਰ ਬਾਦਲ ਹਲਕੇ ਪੱਧਰ ਦੀ ਰਾਜਨੀਤੀ ਕਰ ਰਹੇ ਹਨ ਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਆਪਣੇ ਹੀ ਸਾਥੀਆਂ ਦੀ ਕਿਰਦਾਰਕੁਸ਼ੀ ਕਰ ਰਹੇ ਹਨ। ਉਨ੍ਹਾਂ ਨੇ ਸੁਖਬੀਰ ਬਾਦਲ ’ਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਦੇ ਇਲਜ਼ਾਮ ਲਾਏ ਹਨ।
- - - - - - - - - Advertisement - - - - - - - - -