ਪੜਚੋਲ ਕਰੋ

ਗੁਰਦੁਆਰਾ ਸਾਹਿਬ ਅੰਦਰ ਝੜਪ ਦੀ ਘਟਨਾ ਦੀ ਸੁਖਦੇਵ ਢੀਂਡਸਾ ਨੇ ਕੀਤੀ ਨਿੰਦਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲ੍ਹਾਂ ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਿਰਾਂ ਵਿਚਕਾਰ ਵਾਪਰੀ ਮਾਰ ਕੁੱਟਾਈ ਘਟਨਾ ਦੀ ਨਿੰਦਾ ਕੀਤੀ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਜ਼ਿਲ੍ਹਾਂ ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਧਿਰਾਂ ਵਿਚਕਾਰ ਵਾਪਰੀ ਮਾਰ ਕੁੱਟਾਈ ਘਟਨਾ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਤੋਂ ਪਹਿਲਾ ਉੱਥੇ ਮੌਜੂਦ ਸਿੱਖਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ-ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਸੀ।

ਉਹਨਾਂ ਕਿਹਾ ਕਿ ਝਗੜੇ ਦਾ ਕਾਰਨ ਕੁੱਝ ਵੀ ਹੋਵੇ ਪਰ ਦੋਵੇ ਧਿਰਾਂ ਨੂੰ ਗੁਰਦੁਆਰਾ ਸਾਹਿਬ ਵਿੱਚ ਕਿਸੇ ਵੀ ਕੀਮਤ ਤੇ ਆਪਸ ਵਿੱਚ ਲੜਨਾ ਨਹੀਂ ਚਾਹੀਦਾ। ਢੀਂਡਸਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਜਿੱਥੇ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੇ ਮਨ ਨੂੰ ਠੇਸ ਪਹੁੰਚਦੀ ਹੈ ਉੱਥੇ ਹੀ ਸਿੱਖਾਂ ਕੌਮ ਦਾ ਅਕਸ ਵੀ ਖਰਾਬ ਹੁੰਦਾ ਹੈ।

ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਦੋਵੇਂ ਧਿਰਾਂ ਨੂੰ ਆਪਸ ਵਿੱਚ ਲੜਨ ਦੀ ਬਜਾਏ ਮਿਲ ਬੈਠ ਕੇ ਸਿੱਖੀ ਸਿਧਾਂਤਾ ਮੁਤਾਬਕ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ।ਉਹਨਾਂ ਅੱਗੇ ਕਿਹਾ ਕਿ ਅਜਿਹੀਆਂ ਘਟਨਾਵਾਂ ਇਸ ਕਰਕੇ ਵਾਪਰ ਰਹੀਆਂ ਹਨ ਕਿਉਂਕਿ ਪੰਥ ਦੀਆਂ ਸਿਰਮੋਰ ਜਥੇਬੰਦੀਆਂ ਅਤੇ ਸੰਸਥਾਵਾਂ ਵਿੱਚ ਸਿਧਾਂਤਕ ਤੌਰ ਤੇ ਭਰੀ ਗਿਰਾਵਟ ਆ ਚੁੱਕੀ ਹੈ।

ਜਾਣਕਾਰੀ ਮੁਤਾਬਿਕ ਇਹ ਝੜਪ ਜਰਮਨ ਕਲੋਨੀ ਗੁਰਦੁਆਰਾ ਸਾਹਿਬ ਦੀ ਵਿੱਚ ਹੋਈ।ਗੁਰਦੁਆਰੇ ਦੀ ਪ੍ਰਧਾਨਗੀ ਨੂੰ ਲੈ ਕੇ ਮਾਮਲਾ ਇੰਨਾ ਵੱਧ ਗਿਆ ਕਿ ਬਿਨ੍ਹਾਂ ਗੁਰੂ ਘਰ ਦੀ ਮਰਿਆਦਾ ਵੱਲ ਧਿਆਨ ਦਿੰਦੇ ਹੋਏ ਦੋਨਾਂ ਧਿਰਾਂ ਨੇ ਇਕ ਦੂਜੇ ਨੂੰ ਗਾਲਾਂ ਕੱਢਿਆਂ ਅਤੇ ਕੁੱਟਮਾਰ ਵੀ ਕੀਤੀ।ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸਜਾਏ ਗਏ ਸ਼ਸਤਰਾਂ ਨੂੰ ਚੁੱਕ ਕੇ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਹਮਲਾ ਕੀਤਾ।

ਦੋਨਾਂ ਧਿਰਾਂ ਨੇ ਇਕ ਦੂਜੇ ਦੀਆਂ ਪੱਗਾਂ ਉਤਾਰੀਆਂ ਅਤੇ ਬਿਨ੍ਹਾਂ ਬੱਚੇ 'ਤੇ ਔਰਤਾਂ ਦਾ ਖਿਆਲ ਕੀਤੇ ਖੂਬ ਹੰਗਾਮਾ ਕੀਤਾ।ਇੱਕ ਦੂਜੇ 'ਤੇ ਕਿਰਪਾਨਾਂ ਨਾਲ ਵੀ ਹਮਲਾ ਕੀਤਾ।ਦੱਸਿਆ ਗਿਆ ਹੈ ਕਿ ਘਟਨਾ ਦੌਰਾਨ ਕਈ ਸਿੱਖਾਂ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਗਈ। ਸਪੀਕਰ ਦੀ ਚੋਣ ਨੂੰ ਲੈ ਕੇ ਚਰਚਾ ਚੱਲ ਰਹੀ ਸੀ ਤਾਂ ਇਹ ਬਹਿਸ ਉਸ ਸਮੇਂ ਹੱਥੋਪਾਈ ਵਿੱਚ ਬਦਲ ਗਈ। ਗੁਰਦੁਆਰਾ ਸਾਹਿਬ ਦੀ ਮੌਜੂਦਾ ਕਮੇਟੀ ਅਤੇ ਸਾਬਕਾ ਕਮੇਟੀ ਦੇ ਮੈਂਬਰਾਂ ਵਿਚਾਲੇ ਤਕਰਾਰ ਹੋ ਗਈ। ਜੋ ਜਲਦੀ ਹੀ ਲੜਾਈ ਵਿੱਚ ਬਦਲ ਗਿਆ। ਇਸ ਘਟਨਾ ਵਿੱਚ ਇੱਕ ਜੋੜੇ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਇਸ ਦੌਰਾਨ ਗੁਰਦੁਆਰੇ ਦੀ ਮਰਿਆਦਾ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ।

ਇਸ ਮਾਮਲੇ ਵਿੱਚ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਝੜਪ 'ਚ ਜ਼ਖਮੀ ਔਰਤ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।ਪੁਲਿਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਮੌਜੂਦਾ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਵਿਚਕਾਰ ਵਿਵਾਦ ਚੱਲ ਰਿਹਾ ਸੀ। ਸ਼ਨੀਵਾਰ ਨੂੰ ਕਮੇਟੀ ਦੇ ਗਠਨ ਨੂੰ ਲੈ ਕੇ ਗੁਰਦੁਆਰਾ ਸਾਹਿਬ 'ਚ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ। ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ।

ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਜਦੋਂ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਬੈਠਣ ਵਾਲੇ ਸਨ ਤਾਂ ਪਹਿਲਾਂ ਤੋਂ ਹੀ ਸਾਥੀਆਂ ਸਮੇਤ ਬੈਠੇ ਕਮੇਟੀ ਦੇ ਸਾਬਕਾ ਚੇਅਰਮੈਨ ਦੀ ਪ੍ਰਧਾਨਗੀ ਨੂੰ ਲੈ ਕੇ ਬਹਿਸ ਛਿੜ ਗਈ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਹਮਲਾ ਕਰਨ ਲਈ ਹਥਿਆਰ ਚੁੱਕ ਲਏ। ਇੱਕ ਦੂਜੇ ਨਾਲ ਬਦਸਲੂਕੀ ਕੀਤੀ। ਪੱਗਾਂ ਵੀ ਲਾਹ ਦਿੱਤੀਆਂ। ਜ਼ਖਮੀ ਪਤੀ-ਪਤਨੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਟਾਪ ਹੈਡਲਾਈਨ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget