Sukhdev Singh Dhindsa: ਰਾਜਨੀਤੀ ਦੇ ਬਾਬਾ ਬੋਹੜ, ਸਾਬਕਾ ਕੇਂਦਰੀ ਮੰਤਰੀ, ਸਾਬਕਾ ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਦਲ ਦੇ ਨੇਤਾਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਸੰਗਰੂਰ ਜ਼ਿਲ੍ਹੇ ‘ਚ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿੱਚ ਕੀਤਾ ਗਿਆ। ਸੁਖਦੇਵ ਢੀਂਡਸਾ ਨੂੰ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਅਗਨੀ ਵਿਖਾਈ। ਅਕਾਲੀ ਆਗੂ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।
ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ ਸਵੇਰੇ 10:30 ਤੋਂ 11:00 ਵਜੇ ਦੇ ਵਿਚਕਾਰ ਸੰਗਤ ਦੇ ਅੰਤਿਮ ਦਰਸ਼ਨ ਲਈ ਸੰਗਰੂਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਲਿਆਂਦੀ ਗਈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੁਖਦੇਵ ਢੀਂਡਸਾ ਨੇ 90 ਸਾਲ ਦੀ ਉਮਰ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਆਖਰੀ ਸਾਹ ਲਏ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।