ਅਕਾਲੀ ਦਲ ਟਕਸਾਲੀ ਦੀ ਪ੍ਰਧਾਨਗੀ ਠੁਕਰਾਉਣ ਮਗਰੋਂ ਸੁਖਦੇਵ ਢੀਂਡਸਾ ਦੀ ਵੱਡੀ ਰਣਨੀਤੀ
ਸੁਖਦੇਵ ਸਿੰਘ ਢੀਂਡਸਾ ਨੇ ਬ੍ਰਹਮਪੁਰਾ ਵੱਲੋਂ ਅਕਾਲੀ ਦਲ ਟਕਸਾਲੀ ਦਾ ਪ੍ਰਧਾਨ ਬਣ ਕੇ ਕੰਮ ਕਰਨ ਵਾਲੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ। ਢੀਂਡਸਾ ਨੇ ਕਿਹਾ ਸੀ ਕਿ ਅਕਾਲੀ ਦਲ ਟਕਸਾਲੀ ਨੂੰ ਭੰਗ ਕੀਤਾ ਜਾਵੇ ਅਤੇ ਸਾਰੇ ਹੀ ਸੀਨੀਅਰ ਲੀਡਰ ਜੋ ਲੋਕ ਹਿੱਤ ਦੀ ਆਵਾਜ਼ ਉਠਾ ਰਹੇ ਨੇ ਉਨ੍ਹਾਂ ਨੂੰ ਇੱਕੋ ਫਰੰਟ 'ਤੇ ਇਕੱਠੇ ਹੋਣਾ ਚਾਹੀਦਾ ਹੈ।
ਚੰਡੀਗੜ੍ਹ: ਟਕਸਾਲੀ ਅਕਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਪੇਸ਼ਕਸ਼ ਠੁਕਰਾਉਣ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਸੱਤ ਜੁਲਾਈ ਨੂੰ ਲੁਧਿਆਣਾ 'ਚ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਬੈਠਕ ਚ ਤੀਸਰੇ ਫਰੰਟ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਨੇ ਬ੍ਰਹਮਪੁਰਾ ਵੱਲੋਂ ਅਕਾਲੀ ਦਲ ਟਕਸਾਲੀ ਦਾ ਪ੍ਰਧਾਨ ਬਣ ਕੇ ਕੰਮ ਕਰਨ ਵਾਲੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ। ਢੀਂਡਸਾ ਨੇ ਕਿਹਾ ਸੀ ਕਿ ਅਕਾਲੀ ਦਲ ਟਕਸਾਲੀ ਨੂੰ ਭੰਗ ਕੀਤਾ ਜਾਵੇ ਅਤੇ ਸਾਰੇ ਹੀ ਸੀਨੀਅਰ ਲੀਡਰ ਜੋ ਲੋਕ ਹਿੱਤ ਦੀ ਆਵਾਜ਼ ਉਠਾ ਰਹੇ ਨੇ ਉਨ੍ਹਾਂ ਨੂੰ ਇੱਕੋ ਫਰੰਟ 'ਤੇ ਇਕੱਠੇ ਹੋਣਾ ਚਾਹੀਦਾ ਹੈ।
ਦਿਲਚਸਪ:ਕੋਰੋਨਾ ਵਾਇਰਸ: ਇਸ ਸ਼ਖਸ ਨੇ ਬਣਵਾਇਆ ਸੋਨੇ ਦਾ ਮਾਸਕ, ਕੀਮਤ ਸੁਣ ਰਹਿ ਜਾਓਗੇ ਦੰਗ
ਤਿੰਨ ਭਾਰਤੀ ਵਿਦਿਆਰਥੀਆਂ ਨੂੰ ਆਸਕਰ ਵੱਲੋਂ ਵੱਡਾ ਆਫ਼ਰ
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਜੇਕਰ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੂੰ ਪੰਜਾਬ ਤੋਂ ਬਾਹਰ ਦਾ ਰਾਹ ਦਿਖਾਉਣਾ ਹੈ ਕਿ ਸਾਰੇ ਲੋਕ ਹਿਤੈਸ਼ੀਆਂ ਨੂੰ ਇਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਸਿਰਫ ਅਕਾਲੀ ਦਲ ਟਕਸਾਲੀ ਨਾਲ ਮਿਲ ਕੇ ਇਨ੍ਹਾਂ ਪਾਰਟੀਆਂ ਨੂੰ ਹਰਾਇਆ ਨਹੀਂ ਜਾ ਸਕਦਾ।
ਢੀਂਡਸਾ ਨੇ ਇਕੱਠੇ ਹੋਣ ਦੀ ਗੱਲ 'ਤੇ ਜ਼ੋਰ ਦਿੰਦਿਆਂ ਕਿਹਾ ਰਣਜੀਤ ਸਿੰਘ ਬ੍ਰਹਮਪੁਰਾ ਅਕਾਲੀ ਦਲ ਟਕਸਾਲੀ ਨੂੰ ਭੰਗ ਕਰਨ ਅਤੇ ਤੀਜੇ ਫਰੰਟ ਦਾ ਹਿੱਸਾ ਬਣ ਕੇ ਇੱਕੋ ਝੰਡੇ ਥੱਲੇ ਆਉਣ।
ਇਹ ਵੀ ਪੜ੍ਹੋ:
ਯੂਪੀ 'ਚ ਅੱਠ ਪੁਲਿਸ ਮੁਲਾਜ਼ਮਾਂ ਦੇ ਕਾਤਲ ਦੀ ਮਾਂ ਨੇ ਕਿਹਾ 'ਐਨਕਾਊਂਟਰ ਚ ਮਾਰ ਦਿਉ' ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ 'ਚ ਚਾਰ ਅਫ਼ਸਰ ਦੋਸ਼ੀ ਕਰਾਰ ਪਾਕਿਸਤਾਨ 'ਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਪੀੜਤਾਂ ਤੋਂ ਵਧਿਆ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ