(Source: ECI/ABP News)
ਢੀਂਡਸਾ ਵੱਲੋਂ ਮੀਡੀਆ ਕਮੇਟੀ ਦਾ ਐਲਾਨ
ਢੀਂਡਸਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੀਡੀਆ ਲੋਕਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦਾ ਪ੍ਰਮੁੱਖ ਜ਼ਰੀਆ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਨੇ ਮੀਡੀਆ ਕਮੇਟੀ ਦਾ ਐਲਾਨ ਕੀਤਾ ਹੈ।
![ਢੀਂਡਸਾ ਵੱਲੋਂ ਮੀਡੀਆ ਕਮੇਟੀ ਦਾ ਐਲਾਨ Sukhdev Singh dhindsa announced media committee ਢੀਂਡਸਾ ਵੱਲੋਂ ਮੀਡੀਆ ਕਮੇਟੀ ਦਾ ਐਲਾਨ](https://static.abplive.com/wp-content/uploads/sites/5/2018/09/29121737/Sukhdev-Singh-Dhindsa-akali-leader-and-Rajya-Sabha-MP.jpg?impolicy=abp_cdn&imwidth=1200&height=675)
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਮੀਡੀਆ ਕਮੇਟੀ ਦਾ ਐਲਾਨ ਕੀਤਾ। ਇਸ ਕਮੇਟੀ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਿਤ 10 ਵਿਅਕਤੀਆਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਪਾਰਟੀ ਦੇ ਏਜੰਡੇ ਨੂੰ ਮੀਡੀਆ ਤੱਕ ਪਹੁੰਚਾਉਣਗੇ।
ਢੀਂਡਸਾ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਮੀਡੀਆ ਲੋਕਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦਾ ਪ੍ਰਮੁੱਖ ਜ਼ਰੀਆ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਨੇ ਮੀਡੀਆ ਕਮੇਟੀ ਦਾ ਐਲਾਨ ਕੀਤਾ ਹੈ। ਕਮੇਟੀ ਵਿੱਚ ਸ਼ਾਮਲ ਕੀਤੇ ਗਏ ਮੈਂਬਰਾਂ ਵਿੱਚ ਬੀਰ ਦਵਿੰਦਰ ਸਿੰਘ, ਨਿੱਧੜਕ ਸਿੰਘ ਬਰਾੜ, ਭਾਈ ਮੋਹਕਮ ਸਿੰਘ, ਰਣਧੀਰ ਸਿੰਘ ਰੱਖੜਾ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਮੈਂਬਰ ਐਸਜੀਪੀਸੀ ਗੁਰਚਰਨ ਸਿੰਘ ਚੰਨੀ, ਐਸਜੀਪੀਸੀ ਦੇ ਸਾਬਕਾ ਮੈਂਬਰ ਅਮਰਿੰਦਰ ਸਿੰਘ, ਐਡਵੋਕੇਟ ਜਸਵੀਰ ਸਿੰਘ ਘੁੰਮਣ, ਮਨਜੀਤ ਸਿੰਘ ਭੋਮਾ ਤੇ ਗੁਰਿੰਦਰ ਸਿੰਘ ਬਾਜਵਾ ਸ਼ਾਮਲ ਹਨ।
ਢੀਂਡਸਾ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਮੈਂਬਰ ਜਿਨ੍ਹਾਂ ਨੂੰ ਰਾਜਨੀਤਕ ਤੇ ਹੋਰ ਖੇਤਰਾਂ ਦਾ ਗੂੜਾ ਗਿਆਨ ਤੇ ਵਿਸ਼ਾਲ ਤਜਰਬਾ ਹੈ। ਪਾਰਟੀ ਦੇ ਵਿਚਾਰਾਂ ਨੂੰ ਮੀਡੀਆ ਵਿੱਚ ਬਾਖੂਬੀ ਪੇਸ਼ ਕਰਨਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)