ਪੜਚੋਲ ਕਰੋ
ਸੁਖਦੇਵ ਸਿੰਘ ਢੀਂਡਸਾ ਨੇ ਵਿਆਹੁਤਾ ਜੀਵਨ ਸ਼ੁਰੂ ਕਰਨ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਵਧਾਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹੁਤਾ ਜੀਵਨ ਸ਼ੁਰੂ ਕਰਨ ਲਈ ਵਧਾਈ ਦਿੱਤੀ ਹੈ
Sukhdev Singh Dhindsa
ਚੰਡੀਗੜ੍ਹ : CM Bhagwant Mann Marriage : ਸੀਐੱਮ ਭਗਵੰਤ ਮਾਨ ਦੇ ਵਿਆਹ ਦੀ ਖ਼ਬਰ ਤੋਂ ਬਾਅਦ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸੇ ਕੜੀ 'ਚ ਹੁਣ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਵਿਆਹੁਤਾ ਜੀਵਨ ਸ਼ੁਰੂ ਕਰਨ ਲਈ ਵਧਾਈ ਦਿੱਤੀ ਹੈ ਅਤੇ ਦੋਹਾਂ ਦੀ ਖੁਸ਼ਹਾਲੀ, ਅਨੰਦ ਅਤੇ ਸਿਹਤ ਨਾਲ ਭਰਪੂਰ ਜੀਵਨ ਦੀ ਕਾਮਨਾ ਕੀਤੀ ਹੈ।
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ ਕਿਉਂਕਿ ਉਹ ਕੱਲ੍ਹ ਆਪਣੀ ਜਿ਼ੰਦਗੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਨੇ ਭਗਵੰਤ ਮਾਨ ਨੂੰ ਖ਼ੁਸ਼ਹਾਲ ਵਿਆਹੁਤਾ ਜੀਵਨ ਲਈ ਸ਼਼ੁਭਕਾਮਨਾਵਾਂ ਦਿੱਤੀਆਂ ਹਨ।
ਦਰਅਸਲ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 7 ਜੁਲਾਈ ਨੂੰ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। 48 ਸਾਲਾ ਭਗਵੰਤ ਮਾਨ ਕੱਲ ਚੰਡੀਗੜ੍ਹ ਵਿੱਚ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। ਦੱਸਿਆ ਜਾ ਰਿਹਾ ਹੈ ਕਿ ਡਾ: ਗੁਰਪ੍ਰੀਤ ਕੌਰ ਹਰਿਆਣਾ ਦੀ ਰਹਿਣ ਵਾਲੀ ਹੈ। ਸੀਐਮ ਮਾਨ ਦਾ ਇਹ ਦੂਜਾ ਵਿਆਹ ਹੋਵੇਗਾ। ਚਾਰ ਸਾਲ ਪਹਿਲਾਂ ਉਸ ਦਾ ਆਪਣੀ ਪਹਿਲੀ ਪਤਨੀ ਤੋਂ ਤਲਾਕ ਹੋ ਗਿਆ ਸੀ।
ਸੀਐਮ ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਆਹ ਦੀ ਸਜਾਵਟ ਲਈ ਟੈਂਟਾਂ ਅਤੇ ਫੁੱਲਾਂ ਦੀ ਸਜਾਵਟ ਨਾਲ ਭਰਿਆ ਟਰੱਕ ਪੰਜਾਬ ਸੀਐਮ ਹਾਊਸ ਪਹੁੰਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨ ਦੀ ਮਾਂ-ਭੈਣ ਨੇ ਪੰਜਾਬ ਦੇ CM ਭਗਵੰਤ ਮਾਨ ਦੀ ਦੁਲਹਨ ਨੂੰ ਚੁਣਿਆ ਹੈ।
ਸੀਐਮ ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਆਹ ਦੀ ਸਜਾਵਟ ਲਈ ਟੈਂਟਾਂ ਅਤੇ ਫੁੱਲਾਂ ਦੀ ਸਜਾਵਟ ਨਾਲ ਭਰਿਆ ਟਰੱਕ ਪੰਜਾਬ ਸੀਐਮ ਹਾਊਸ ਪਹੁੰਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨ ਦੀ ਮਾਂ-ਭੈਣ ਨੇ ਪੰਜਾਬ ਦੇ CM ਭਗਵੰਤ ਮਾਨ ਦੀ ਦੁਲਹਨ ਨੂੰ ਚੁਣਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਡਾ : ਗੁਰਪ੍ਰੀਤ ਕੌਰ ਹਰਿਆਣਾ ਦੀ ਰਹਿਣ ਵਾਲੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਪਰਿਵਾਰ ਪੇਹਵਾ ਵਿੱਚ ਰਹਿੰਦਾ ਹੈ। ਪੇਹਵਾ ਵਿੱਚ ਡਾਕਟਰ ਗੁਰਪ੍ਰੀਤ ਕੌਰ ਦੇ ਚਾਚਾ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਦੀਆਂ ਤਿੰਨ ਭੈਣਾਂ ਹਨ। ਗੁਰਪ੍ਰੀਤ ਕੌਰ ਪੜ੍ਹਾਈ ਵਿੱਚ ਸੋਨ ਤਮਗਾ ਜੇਤੂ ਹੈ। ਇਕ ਭੈਣ ਅਮਰੀਕਾ ਵਿਚ ਹੈ ਅਤੇ ਦੂਜੀ ਆਸਟ੍ਰੇਲੀਆ ਵਿਚ ਰਹਿੰਦੀ ਹੈ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















