ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਪਤਾ ਲੱਗਾ ਹੈ ਕਿ ਢੀਂਡਸਾ ਦੀ ਕੋਰੋਨਾ ਰਿਪੋਰਟ ਪੌਜੇਟਿਵ ਆਈ ਹੈ। ਇਸ ਲਈ ਉਹ ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਰੈਲੀ ਵਿੱਚ ਸ਼ਾਮਲ ਨਹੀਂ ਹੋ ਰਹੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੈਲੀ ਵਿੱਚ ਸ਼ਾਮਲ ਹੋਣਗੇ।


ਦੱਸ ਦਈਏ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬੀਜੇਪੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨਾਲ ਮਿਲ ਕੇ ਚੋਣਾਂ ਲੜ ਰਹੀ ਹੈ।


ਅਹਿਮ ਗੱਲ ਹੈ ਕਿ ਢੀਂਡਸਾ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਈਆਂ ਹੋਈਆਂ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਕੋਰੋਨਾ ਹੋ ਗਿਆ ਹੈ। ਇਹ ਵੀ ਅਹਿਮ ਹੈ ਕਿ ਢੀਂਡਸਾ ਵਿੱਚ ਕਰੋਨਾ ਦੇ ਕੋਈ ਲੱਛਣ ਨਹੀਂ ਦਿੱਸੇ, ਪਰ ਰੈਲੀ ਵਿੱਚ ਜਾਣ ਲਈ ਟੈਸਟ ਕਰਵਾਇਆ ਗਿਆ ਸੀ ਤੇ ਉਹ ਪੌਜੇਟਿਵ ਆ ਗਿਆ। ਉਂਝ ਢੀਂਡਸਾ ਨੂੰ 2020 ਵਿੱਚ ਵੀ ਕੋਰੋਨਾ ਹੋਇਆ ਸੀ।


ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ ਦਲ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ। ਢੀਂਡਸਾ ਨੇ ਬੀਤੇ ਦਿਨੀ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਮੂਹ ਆਗੂਆਂ ਤੇ ਵਰਕਰ ਸਾਹਿਬਾਨ ਨੂੰ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ ਦੀ ਅਪੀਲ ਕੀਤੀ ਹੈ। 


ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿ਼ਰੋਜ਼ਪੁਰ ਵਿਖੇ ਹੋ ਰਹੀ ਰੈਲੀ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਉਚੇਚੇ ਤੌਰ `ਤੇ ਪਹੁੰਚਣਾ ਸੀ। ਇਸ ਸਬੰਧੀ ਰੈਲੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕੀਤਾ ਗਿਆ ਸੀ। ਸੁਖਦੇਵ ਸਿੰਘ ਢੀਂਡਸਾ ਦੇ ਕੋਰੋਨਾ ਪੌਜ਼ੇਟਿਵ ਹੋਣ `ਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ `ਤੇ ਉਨ੍ਹਾਂ ਨਾਲ ਸ਼ਾਮਲ ਨਹੀ ਹੋ ਸਕਣਗੇ।



ਇਹ ਵੀ ਪੜ੍ਹੋ: Punjab Government and Governor: 36000 ਮੁਲਾਜ਼ਮਾਂ ਨੂੰ ਪੱਕੇ ਕਰਨ 'ਤੇ ਲਟਕੀ ਤਲਵਾਰ! ਸੀਐਮ ਚੰਨੀ ਨੇ ਮੁੜ ਰਾਜਪਾਲ 'ਤੇ ਸੁੱਟੀ ਗੱਲ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904