ਹੁਣ 'ਆਪ' 'ਚ ਸ਼ਾਮਲ ਹੋਣਗੇ ਢੀਂਡਸਾ! ਰਾਘਵ ਚੱਢਾ ਨਾਲ ਮੀਟਿੰਗ ਮਗਰੋਂ ਦਾਅਵਾ
ਚੀਮਾ ਨੇ ਇਹ ਦਾਅਵਾ ਆਮ ਆਦਮੀ ਪਾਰਟੀ ਤੇ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਹੋ ਰਹੇ ਗਠਜੋੜ ਬਾਰੇ ਆਈਆਂ ਖ਼ਬਰਾਂ ਬਾਰੇ ਸਪੱਸ਼ਟੀਕਰਨ ਦਿੰਦਿਆਂ ਕੀਤਾ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦਾ ਰਲੇਵਾਂ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਹੋ ਸਕਦਾ ਹੈ। ਇਹ ਦਾਅਵਾ ਪਾਰਟੀ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਤੇ ਪੰਜਾਬ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਵਿਚਾਲੇ ਮੀਟਿੰਗ ਹੋਈ ਹੈ। ਇਸ ਵਿੱਚ ਕਿਸੇ ਗਠਜੋੜ ਦੀ ਥਾਂ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਲੀਡਰਾਂ ਨੂੰ ਆਮ ਆਦਮੀ ਪਾਰਟੀ ਜੁਆਇਨ ਕਰਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ।
ਚੀਮਾ ਨੇ ਇਹ ਦਾਅਵਾ ਆਮ ਆਦਮੀ ਪਾਰਟੀ ਤੇ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਹੋ ਰਹੇ ਗਠਜੋੜ ਬਾਰੇ ਆਈਆਂ ਖ਼ਬਰਾਂ ਬਾਰੇ ਸਪੱਸ਼ਟੀਕਰਨ ਦਿੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਨਾਲ ਕਿਸੇ ਤਰ੍ਹਾਂ ਦਾ ਅਲਾਇੰਸ ਨਹੀਂ ਕਰੇਗੀ ਬਲਕਿ ਸੁਖਦੇਵ ਸਿੰਘ ਢੀਂਡਸਾ ਸਮੇਤ ਸਾਰੇ ਲੀਡਰ ਜਲਦ ਹੀ ਆਮ ਆਦਮੀ ਪਾਰਟੀ ਜੁਆਇਨ ਕਰਨਗੇ।
ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੋਵੇਂ ਪੰਜਾਬ ਨੂੰ ਬਚਾਉਣ ਲਈ ਕਾਰਜ ਕਰ ਰਹੇ ਹਨ। ਇਸ ਲਈ ਉਹ ਇੱਕ ਪਲੇਟਫਾਰਮ ਉੱਤੇ ਆ ਕੇ ਆਵਾਜ ਬੁਲੰਦ ਕਰਨਗੇ ਤਾਂ ਜੋ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਵੱਖ ਵੱਖ ਸਰਕਾਰਾਂ ਵੱਲੋਂ ਲੋਕਾਂ ਨਾਲ ਕੀਤੇ ਗਏ ਧੱਕੇ ਦਾ ਹਿਸਾਬ ਲਿਆ ਜਾ ਸਕੇ।
ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਆਮ ਆਦਮੀ ਪਾਰਟੀ ਜੁਆਇਨ ਕਰਨ ਬਾਰੇ ਕਾਫੀ ਸਕਾਰਾਤਮਕ ਹਨ ਤੇ ਉਹ ਜਲਦ ਹੀ ਇਸ ਬਾਰੇ ਕੋਈ ਫੈਸਲਾ ਲੈਣਗੇ। ਕੀ ਸੱਚਮੁੱਚ ਢੀਂਡਸਾ ਆਮ ਆਦਮੀ ਪਾਰਟੀ ਨਾਲ ਹੱਥ ਮਿਲਾਉਣਗੇ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗ
ਇਹ ਵੀ ਪੜ੍ਹੋ: Deep Sidhu Case Hearing: ਦੀਪੂ ਸਿੱਧੂ ਕੇਸ ਦੀ ਅਗਲੀ ਸੁਣਵਾਈ 12 ਨੂੰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904