ਚੰਡੀਗੜ੍ਹ: ਸ਼੍ਰੋਮਣੀ ਅਕਾਲੀ  ਦਲ ( ਸੰਯੁਕਤ) (Shiromani Akali Dal (United)) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਟਰ (Intelligence Headquarters of Punjab Police in Mohali) ਵਿਖੇ ਹੋਏ ਗ੍ਰਨੇਡ ਧਮਾਕੇ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਸੂਬੇ ਦੀ ਲਗਾਤਾਰ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਇੱਕ ਬਿਆਨ 'ਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਭ ਤੋਂ ਪਹਿਲਾਂ ਪੰਜਾਬ ਵਿੱਚ ਖਰਾਬ ਹੁੰਦੀ ਜਾ ਰਹੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਲੋੜ ਹੈ।


ਇਸ ਦੌਰਾਨ ਢੀਂਡਸਾ ਨੇ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ਤੋਂ ਪੰਜਾਬ ਵਾਸੀਆਂ ਨੂੰ ਵੀ ਸੂਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਇਸ ਸਮੇਂ ਮਾਨ ਸਰਕਾਰ ਨੂੰ ਪੰਜਾਬ ਦੀ ਅਮਨ ਚੈਨ ,ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਅਤੇ ਸੂਬੇ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵੱਡੇ ਪੱਧਰ ਤੇ ਕਦਮ ਚੁੱਕਣ ਦੀ ਲੋੜ ਹੈ।


ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਲਈ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਲੋਕਾਂ ਦੇ ਮਨਾਂ ਵਿੱਚ ਡਰ ਅਤੇ ਭੈਅ ਪੈਦਾ ਕਰਨ ਲਈ ਬੰਬ ਧਮਾਕਿਆਂ ਵਰਗੀਆਂ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਬੀਤੇ ਕੁਝ ਸਮਾਂ ਪਹਿਲਾ ਲੁਧਿਆਣਾ ਵਿੱਚ ਦਿਨ ਦਿਹਾੜੇ ਬੰਬ ਧਮਾਕੇ ਦੀ ਘਟਨਾ ਅਤੇ ਬੀਤੇਂ ਸੋਮਵਾਰ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਟਰ ਵਿਖੇ ਹੋਏ ਗ੍ਰਨੇਡ ਧਮਾਕੇਸਦੀ ਘਟਨਾ ਇਸ ਦੇ ਤਾਜ਼ਾ ਸਬੂਤ ਹਨ।


ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸੰਪਰਦਾਇਕ ਅਤੇ ਧਾਰਮਿਕ ਆਧਾਰ ਤੇ ਵੰਡ ਕੇ ਲੋਕਾਂ ਵਿੱਚ ਸ਼ੱਕ ਦੀ ਭਾਵਨਾ ਪੈਦਾ ਕਰਨ ਲਈ ਸਮੇਂ-ਸਮੇਂ ਤੋ ਸੌੜੀ ਰਾਜਨੀਤੀ ਅਤੇ ਕੋਝੀਆਂ ਚਾਲਾਂ ਚਲੀਆਂ ਜਾਂਦੀਆਂ ਰਹੀਆਂ ਹਨ ਅਤੇ ਬੀਤੇ ਕੁਝ ਸਮੇਂ ਤੋਂ ਵਾਪਰੀਆਂ ਮੰਦਭਾਗੀ ਘਟਨਾਵਾਂ ਵੀ ਇਸੇ ਕੜੀ ਦਾ ਹਿੱਸਾ ਹਨ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਮਨ ਪਸੰਦ ਲੋਕ ਹਨ। ਰਲ ਮਿਲਕੇ ਰਹਿਣਾ ਅਤੇ ਆਪਸੀ ਭਾਈਚਾਰਾ ਪੰਜਾਬ ਦੀ ਖੂਬਸੂਰਤੀ ਹੈ ਪਰ ਪੰਜਾਬ ਵਿਰੋਧੀ ਤਾਕਤਾਂ ਲੋਕਾਂ ਵਿੱਚ ਦਹਿਸ਼ਤ ਅਤੇ ਡਰ ਦਾ ਮਾਹੌਲ ਪੈਦਾ ਕਰਕੇ ਆਪਣੇ ਏਜੰਡੇ ਵਿੱਚ ਕਾਮਯਾਬ ਹੋਣਾ ਚਾਹੁੰਦੀਆਂ ਹਨ। ਜਿਸ ਤੋਂ ਹਰੇਕ ਪੰਜਾਬ ਵਾਸੀ ਨੂੰ ਸੂਚੇਤ ਰਹਿਣ ਦੀ ਲੋੜ ਹੈ।


ਇਹ ਵੀ ਪੜ੍ਹੋ: Red Alert issued Amritsar: ਮੁਹਾਲੀ 'ਚ ਹੋਏ ਧਮਾਕੇ ਤੋਂ ਬਾਅਦ ਅੰਮ੍ਰਿਤਸਰ 'ਚ ਰੈੱਡ ਅਲਰਟ ਜਾਰੀ, ਸ਼ਹਿਰ ਦੇ ਚੱਪੇ ਚੱਪੇ 'ਤੇ ਨਜ਼ਰ