ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਤੇ ਢੀਂਡਸਾ ਦੀ ਗੁੱਝੀ ਸੱਟ, ਖੇਰੂੰ-ਖੇਰੂੰ ਬ੍ਰਹਮਪੁਰਾ ਦੀ ਪਾਰਟੀ
ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਲੀਡਰਾਂ ਤੇ ਅਹੁਦੇਦਾਰਾਂ ਸਮੇਤ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਾਸ਼ ਨਾ ਹੋਣ। ਜਲਦ ਹੀ ਪਾਰਟੀ ਦੀ ਮੀਟਿੰਗ ਸੱਦੀ ਜਾਵੇਗੀ ਅਤੇ ਮੌਜੂਦਾ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ।
ਚੰਡੀਗੜ੍ਹ: ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ 'ਚ ਕਈ ਟਕਸਾਲੀ ਲੀਡਰਾਂ ਦੇ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੂੰ ਵੱਡੀ ਸੱਟ ਵੱਜੀ ਹੈ। ਬੀਤੇ ਕੱਲ੍ਹ ਲੁਧਿਆਣਾ ਵਿਚ ਢੀਂਡਸਾ ਵੱਲੋਂ ਨਵੇਂ ਬਣਾਏ ਅਕਾਲੀ ਦਲ ਵਿੱਚ ਸੇਵਾ ਸਿੰਘ ਸੇਖਵਾਂ ਸਮੇਤ ਕਈ ਹੋਰ ਕਈ ਲੀਡਰ ਸ਼ਾਮਲ ਹੋ ਗਏ ਹਨ।
ਉਧਰ ਰਤਨ ਸਿੰਘ ਅਜਨਾਲਾ ਪਹਿਲਾਂ ਹੀ ਘਰ ਬਹਿ ਗਏ ਹਨ ਤੇ ਰਣਜੀਤ ਸਿੰਘ ਬ੍ਰਹਮਪੁਰਾ ਇਸ ਵੇਲੇ ਸਰੀਰਕ ਤੌਰ 'ਤੇ ਠੀਕ ਨਹੀਂ ਤੇ ਜ਼ੇਰੇ ਇਲਾਜ ਹਨ। ਇਸ ਤੋਂ ਸਪਸ਼ਟ ਹੈ ਕਿ ਫਿਲਹਾਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਢਾਂਚਾ ਪੂਰੀ ਤਰ੍ਹਾਂ ਬਿਖਰ ਗਿਆ ਹੈ।
ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਲੀਡਰਾਂ ਤੇ ਅਹੁਦੇਦਾਰਾਂ ਸਮੇਤ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਾਸ਼ ਨਾ ਹੋਣ। ਜਲਦ ਹੀ ਪਾਰਟੀ ਦੀ ਮੀਟਿੰਗ ਸੱਦੀ ਜਾਵੇਗੀ ਅਤੇ ਮੌਜੂਦਾ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ।
ਇਨ੍ਹਾਂ ਹਾਲਾਤ ਦਰਮਿਆਨ ਜਥੇਬੰਦੀ ਦੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ 16 ਦਸੰਬਰ, 2018 ਨੂੰ ਅਰਦਾਸ ਕਰ ਕੇ ਇਕੱਠੇ ਹੋਏ ਲੀਡਰਾਂ ਨੇ ਪਾਰਟੀ ਛੱਡ ਕੇ ਅਰਦਾਸ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਲੁਧਿਆਣਾ ਵਿਚ ਢੀਂਡਸਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨਾ ਚਾਹੀਦਾ ਸੀ।
ਇਸ ਸਭ ਤੋਂ ਇਹ ਜ਼ਾਹਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਹੁਣ ਕੋਈ ਆਧਾਰ ਨਹੀਂ ਰਿਹਾ। ਸੇਵਾ ਸਿੰਘ ਸੇਖਵਾਂ ਨੇ ਢੀਂਡਸਾ ਨਾਲ ਹੱਥ ਮਿਲਾ ਲਿਆ, ਰਣਜੀਤ ਸਿੰਘ ਬ੍ਰਹਮਪੁਰਾ ਜ਼ੇਰੇ ਇਲਾਜ ਹਨ। ਰਤਨ ਸਿੰਘ ਅਜਨਾਲਾ ਦੇ ਬੇਟੇ ਬੋਨੀ ਅਜਨਾਲਾ ਨੇ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਸਾਥ ਛੱਡ ਮੁੜ ਅਕਾਲੀ ਦਲ 'ਚ ਵਾਪਸੀ ਕਰ ਲਈ ਸੀ। ਇਸ ਤੋਂ ਬਾਅਦ ਰਤਨ ਸਿੰਘ ਅਜਨਾਲਾ ਸਰਗਰਮ ਸਿਆਸਤ ਤੋਂ ਟਾਲਾ ਵੱਟ ਗਏ ਹਨ।
ਇਹ ਵੀ ਪੜ੍ਹੋ:
ਕੋਰੋਨਾ ਵਾਇਰਸ ਬਾਰੇ WHO ਦਾ ਵੱਡਾ ਖ਼ੁਲਾਸਾ, ਹੁਣ ਹੋ ਜਾਓ ਹੋਰ ਵੀ ਸਾਵਧਾਨ!
CBSE ਨੇ ਇਨ੍ਹਾਂ ਜਮਾਤਾਂ ਦੇ ਸਿਲੇਬਸ 'ਚ ਕੀਤੀ 30% ਕਟੌਤੀ, ਵੇਖੋ ਪੂਰੀ ਲਿਸਟ
ਵਿਕਾਸ ਦੁਬੇ ਦਾ ਸਾਥੀ ਅਮਰ ਦੁਬੇ ਪੁਲਿਸ ਵੱਲੋਂ ਢੇਰ, 8 ਪੁਲਿਸ ਮੁਲਾਜ਼ਮਾਂ 'ਤੇ ਕੀਤੀ ਸੀ ਫਾਇਰਿੰਗ
ਭਾਰਤ 'ਚ ਕੋਰੋਨਾ ਵਾਇਰਸ ਬਾਰੇ ਸਿਹਤ ਮੰਤਰਾਲੇ ਦਾ ਵੱਡਾ ਦਾਅਵਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ