ਪੜਚੋਲ ਕਰੋ
ਅਕਾਲੀ ਦਲ ਦੇ ਮੈਨੀਫੈਸਟੋ ਦੀ ਜ਼ਿੰਮੇਵਾਰੀ ਢੀਂਡਸਾ ਨੂੰ

ਚੰਡੀਗੜ੍ਹ : ਅਗਾਮੀ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਮੈਨੀਫੈਸਟੋ ਤਿਆਰ ਕਰਨ ਦੀ ਜ਼ਿੰਮੇਵਾਰੀ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਨੂੰ ਸੌਂਪੀ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚਨਾ ਅਨੁਸਾਰ ਢੀਂਢਸਾ ਦੀ ਅਗਵਾਈ ਹੇਠ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੈਨੀਫੈਸਟੋ ਦੀ ਤਿਆਰੀ ਲਈ ਪੂਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਸ ਕਮੇਟੀ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਹਰਚਰਨ ਸਿੰਘ ਬੈਂਸ, ਸੰਸਦ ਮੈਂਬਰ ਰਣਜੀਤ ਸਿੰਘ ਬ੍ਰਾਹਮਪੁਰਾ, ਜਥੇਦਾਰ ਤੋਤਾ ਸਿੰਘ, ਬਲਵਿੰਦਰ ਸਿੰਘ ਭੂੰਦੜ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਨਰੇਸ਼ ਗੁਜਰਾਲ, ਸੇਵਾ ਸਿੰਘ ਸੇਖਵਾਂ ਤੇ ਹੀਰਾ ਸਿੰਘ ਗਾਬੜੀਆ ਨੂੰ ਸ਼ਾਮਲ ਕੀਤਾ ਗਿਆ ਹੈ।
ਹੋਰ ਪੜ੍ਹੋ























