ਪੜਚੋਲ ਕਰੋ
Advertisement
ਸੁਖਦੇਵ ਸਿੰਘ ਢੀਂਡਸਾ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ , ਸੁਖਬੀਰ ਬਾਦਲ ਦੇ ਅਸਤੀਫੇ ਦੀ ਵੀ ਕੀਤੀ ਮੰਗ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ
ਤਲਵੰਡੀ ਸਾਬੋ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਸਿੱਖ ਪੰਥ ਦੇ ਦਰਪੇਸ ਸਮੱਸਿਆਵਾਂ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਮੰਗ ਪੱਤਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਤੱਕ ਵੀ ਕੀਤੀ ਗਈ।
ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਅਕਾਲੀ ਦਲ (ਬਾਦਲ ਦਲ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਨਾਮ 'ਤੇ ਬਣੀਆਂ ਵੱਖ -ਵੱਖ ਜਥੇਬੰਦੀਆਂ ਦੇ ਪ੍ਰਧਾਨਾਂ ਤੋਂ ਅਸਤੀਫ਼ਾ ਲੈ ਕੇ ਪੰਥ ਦੀਆਂ ਮਹਾਨ ਪ੍ਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ ਕੌਮ ਨੂੰ ਇਕਸੁਰਤਾ ਅਤੇ ਇਕੱਤਰਤਾ ਵੱਲ ਵਧਿਆ ਜਾਵੇ।
ਉਹਨਾਂ ਮੰਗ ਕੀਤੀ ਕਿ ਗੁਰੂ ਸਾਹਿਬ ਦੇ 328 ਪਾਵਨ ਸਰੂਪ ਐੱਸਜੀਪੀਸੀ ਵੱਲੋਂ ਗਾਇਬ ਕਰ ਦਿੱਤੇ ਗਏ ਹਨ। ਅਜੇ ਤੱਕ ਐਸਜੀਪੀਸੀ ਨੇ ਦੋਸ਼ੀਆਂ ਦੇ ਖ਼ਿਲਾਫ਼ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਹੈ। ਇਸ ਲਈ ਐਸਜੀਪੀਸੀ ਦੇ ਪ੍ਰਧਾਨ ਅਤੇ ਸਮੁੱਚੀ ਕਾਰਜਕਾਰਨੀ ਨੂੰ ਤਲਬ ਕੀਤਾ ਜਾਵੇ ਅਤੇ ਉਹਨਾਂ ਨੂੰ ਹੁਕਮ ਦਿੱਤਾ ਜਾਵੇ ਕਿ ਦੋਸ਼ੀਆਂ ਵਿਰੁੱਧ ਸਮਾਂਬੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਹਨਾਂ ਮੰਗ ਕੀਤੀ ਐਸਜੀਪੀਸੀ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ 10 -10 ਲੱਖ ਰੁਪਏ ਆਰਥਿਕ ਮਦਦ ਦਿੱਤੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਆਪਣੇ ਸਮੱਰਥਕਾ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਨਤਮਸਕ ਹੋਏ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਵੱਖਰਾ ਚੈਨਲ ਬਣਾਉਣ ਦੀ ਮੰਗ ਵੀ ੳਠਾਈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement