ਚੰਡੀਗੜ੍ਹ: ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾ ਕੇ ਪੰਜਾਬ ਦੀ ਸਿਆਸਤ ਦਾ ਪਾਰਾ ਚੜ੍ਹਾ ਦਿੱਤਾ ਹੈ। ਅਕਾਲੀ ਦਲ ਨੇ ਢੀਂਡਸਾ ਨੂੰ ਕਾਂਗਰਸ ਦਾ ਏਜੰਟ ਕਰਾਰ ਦਿੱਤਾ ਤਾਂ ਅੱਗੋਂ ਟਕਸਾਲੀ ਲੀਡਰ ਨੇ ਬਾਦਲ ਪਰਿਵਾਰ ਉੱਪਰ ਹੀ ਵੱਡੇ ਇਲਜ਼ਾਮ ਲਾ ਦਿੱਤੇ। ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਅਸਲ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਮਝੌਤਾ ਹੋਇਆ ਹੈ।
ਢੀਂਡਸਾ ਦੀ ਕਾਰਵਾਈ ਮਗਰੋਂ ਅਕਾਲੀ ਦਲ ਦਾ ਵੱਡਾ ਐਕਸ਼ਨ
ਢੀਂਡਸਾ ਨੇ ਕਿਹਾ ਕਿ ਸੂਬੇ ਵਿੱਚ ਸਾਲ 2017 ਵਿੱਚ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਹੋਂਦ ’ਚ ਆਈ ਹੈ, ਉਦੋਂ ਤੋਂ ਹੀ ਸੁਖਬੀਰ ਸਿੰਘ ਬਾਦਲ ਦੀਆਂ ਟਰਾਂਸਪੋਰਟ ਕੰਪਨੀਆਂ ਤੇ ਕੇਬਲ ਦੇ ਧੰਦਾ ਬੇਰੋਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾਵਾਂ ਤੇ ਮੰਤਰੀਆਂ ਵੱਲੋਂ ਦਬਾਅ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਕੋਈ ਕਾਰਵਾਈ ਨਾ ਕਰਨ ਤੋਂ ਸਾਬਤ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਵਿਚਾਲੇ ਡੂੰਘਾ ਗੱਠਜੋੜ ਬਣਿਆ ਹੋਇਆ ਹੈ।
ਸ਼੍ਰੋਮਣੀ ਅਕਾਲੀ ਦਲ ਟਕਸਾਲੀ 'ਤੇ ਢੀਂਡਸਾ ਦੀ ਗੁੱਝੀ ਸੱਟ, ਖੇਰੂੰ-ਖੇਰੂੰ ਬ੍ਰਹਮਪੁਰਾ ਦੀ ਪਾਰਟੀ
ਰਾਜ ਸਭਾ ਮੈਂਬਰ ਨੇ ਕਿਹਾ ਕਿ ਦਲੀਲਪੂਰਨ ਤੇ ਸਹੀ ਸੋਚ ਵਾਲੇ ਅਕਾਲੀ ਜਦੋਂ ਪੰਜਾਬ ਤੇ ਪੰਥ ਦੇ ਭਲੇ ਦੀ ਗੱਲ ਕਰਦੇ ਹਨ ਤਾਂ ਬਾਦਲਾਂ ਵੱਲੋਂ ਅਜਿਹੇ ਆਗੂਆਂ ’ਤੇ ਝੱਟ ਹੀ ਕਾਂਗਰਸ ਪਾਰਟੀ ਨਾਲ ਰਲੇ ਹੋਣ ਦਾ ਦੋਸ਼ ਲਾ ਦਿੱਤਾ ਜਾਂਦਾ ਹੈ ਜਦੋਂਕਿ ਪੰਜਾਬ ਦਾ ਬੱਚਾ-ਬੱਚਾ ਅੱਜ ਜਾਣਦਾ ਹੈ ਕਿ ਕਾਂਗਰਸ ਸਰਕਾਰ ਨਾਲ ਕੌਣ ਰਲਿਆ ਹੋਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦਾ ਐਲਾਨ, ਸੁਖਬੀਰ ਬਾਦਲ ਨੂੰ ਹਟਾਇਆ?
ਜੇਕਰ ਬਾਦਲਾਂ ਦਾ ਅਮਰਿੰਦਰ ਸਿੰਘ ਨਾਲ ਸਮਝੌਤਾ ਨਾ ਹੋਇਆ ਹੁੰਦਾ ਤਾਂ ਟਰਾਂਸਪੋਰਟ ਤੇ ਕੇਬਲ ਦੇ ਕਾਰੋਬਾਰ ਸਮੇਤ ਹੋਰ ਧੰਦੇ ਬਿਲਕੁਲ ਨਹੀਂ ਸਨ ਚੱਲ ਸਕਦੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ’ਤੇ ਦੋਸ਼ ਲਾਉਣ ਤੋਂ ਪਹਿਲਾਂ ਅਕਾਲੀ ਦਲ ਦੇ ਨੇਤਾਵਾਂ ਨੂੰ ਆਪਣੀ ਪੀੜੀ ਹੇਠ ਹੀ ਸੋਟਾ ਫੇਰ ਲੈਣਾ ਚਾਹੀਦਾ ਹੈ।
ਹੁਣ ਫਸੇ ਕੁੰਢੀਆਂ ਦਾ ਸਿੰਗ! ਅਕਾਲੀ ਦਲ ਨੇ ਕਿਹਾ ਕਾਂਗਰਸ ਦਾ ਏਜੰਟ ਤਾਂ ਅੱਗੋਂ ਢੀਂਡਸਾ ਨੇ ਕਰ ਦਿੱਤੇ ਵੱਡੇ ਖੁਲਾਸੇ
ਏਬੀਪੀ ਸਾਂਝਾ
Updated at:
09 Jul 2020 10:27 AM (IST)
ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਸ਼੍ਰੋਮਣੀ ਅਕਾਲੀ ਦਲ ਬਣਾ ਕੇ ਪੰਜਾਬ ਦੀ ਸਿਆਸਤ ਦਾ ਪਾਰਾ ਚੜ੍ਹਾ ਦਿੱਤਾ ਹੈ। ਅਕਾਲੀ ਦਲ ਨੇ ਢੀਂਡਸਾ ਨੂੰ ਕਾਂਗਰਸ ਦਾ ਏਜੰਟ ਕਰਾਰ ਦਿੱਤਾ ਤਾਂ ਅੱਗੋਂ ਟਕਸਾਲੀ ਲੀਡਰ ਨੇ ਬਾਦਲ ਪਰਿਵਾਰ ਉੱਪਰ ਹੀ ਵੱਡੇ ਇਲਜ਼ਾਮ ਲਾ ਦਿੱਤੇ। ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਅਸਲ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਮੌਜੂਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸਮਝੌਤਾ ਹੋਇਆ ਹੈ।
- - - - - - - - - Advertisement - - - - - - - - -