ਅੱਜ ਨਵੇਂ ਸਾਲ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਸਾਰੇ ਪੰਜਾਬੀਆਂ ਤੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਪਿਛਲੇ ਸਾਲ ਕੋਰੋਨਾ ਮਹਾਮਾਰੀ ਕਾਰਨ ਸਾਲ ਵਿਨਾਸ਼ਕਾਰੀ ਰਿਹਾ। ਜਿਸ ਨੇ ਕਈ ਕੀਮਤੀ ਜ਼ਿੰਦਗੀਆਂ ਖੋਹ ਲਈਆਂ। ਕਿਸਾਨ ਵੀ ਸੰਘਰਸ਼ ਕਰ ਰਹੇ ਹਨ। ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਸਵੀਕਾਰ ਕਰਨੀਆਂ ਚਾਹੀਦੀਆਂ ਹਨ। ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਕਿਉਂਕਿ ਵਪਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਇਹ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਲੈਕੇ ਆਵੇ। ਅਸੀਂ ਅਰਦਾਸ ਕਰਦੇ ਹਾਂ ਕਿ ਕੋਰੋਨਾ ਤੋਂ ਲੋਕਾਂ ਨੂੰ ਨਿਜਾਤ ਮਿਲੇ। ਅਕਾਲੀ ਦਲ ਦੇ ਲੀਡਰ ਬਿਕਰਮਜੀਤ ਮਜੀਠੀਆ ਵੀ ਹਰਿਮੰਦਰ ਸਾਹਿਬ ਅਰਦਾਸ ਕਰਨ ਗਏ ਸਨ। ਉਨ੍ਹਾਂ ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਮੌਜੂਦਾ ਸਮੇਂ ਦੇਸ਼ 'ਚ ਬਹੁਤ ਵੱਡਾ ਸੰਕਟ ਹੈ। ਜੋ ਦੇਸ਼ ਦਾ ਅੰਨਦਾਤਾ ਹੈ ਉਹ ਏਨੀ ਠੰਡ 'ਚ ਸੰਘਰਸ਼ ਕਰ ਰਿਹਾ ਹੈ। ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ। ਤਾਂ ਕਿ ਸਾਰੇ ਆਪਣੇ ਘਰਾਂ ਨੂੰ ਪਰਤ ਸਕਣ। ਵਾਹਿਗੁਰੂ ਇਸ ਨਵੇਂ ਸਾਲ 'ਚ ਉਨ੍ਹਾਂ ਨੂੰ ਜ਼ਰੂਰ ਕਾਮਯਾਬੀ ਬਖਸ਼ਣ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ