ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ (Gangster Mukhtar Ansari) ਨੂੰ ਲੈ ਕੇ ਪੰਜਾਬ 'ਚ ਸਿਆਸੀ ਘਮਾਸਾਨ ਮਚਿਆ ਹੋਇਆ ਹੈ। ਹੁਣ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਸੀਐਮ ਭਗਵੰਤ ਮਾਨ ਸਰਕਾਰ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਇਮਾਨਦਾਰੀ ਨਾਲ ਕੰਮ ਕੀਤਾ ਹੈ। ਸਰਕਾਰ ਜਿੱਥੇ ਚਾਹੇ ਬੁਲਾ ਕੇ ਪੁੱਛ-ਪੜਤਾਲ ਕਰ ਸਕਦੀ ਹੈ। ਰੋਪੜ ਜੇਲ੍ਹ ਵਿੱਚ ਅੰਸਾਰੀ ਨੂੰ ਵੀਆਈਪੀ ਟਰੀਟਮੈਂਟ ਦੇਣ ਨੂੰ ਲੈ ਕੇ ਰੰਧਾਵਾ ‘ਆਪ’ ਸਰਕਾਰ ਦੇ ਨਿਸ਼ਾਨੇ ‘ਤੇ ਹਨ।



 

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੈਨੂੰ ਇਸ ਮਾਮਲੇ ਜਾਂ ਵਿਭਾਗ ਵਿੱਚ ਕੀਤੇ ਕੰਮ ਲਈ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਰੰਧਾਵਾ ਨੇ ਦੱਸਿਆ ਕਿ ਮੁਖਤਾਰ ਅੰਸਾਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਨਜ਼ਦੀਕੀ ਜੇਲ੍ਹ ਭੇਜ ਦਿੱਤਾ ਗਿਆ। ਮੈਨੂੰ ਵੀ ਇੱਕ ਵਾਰ ਸ਼ਿਕਾਇਤ ਮਿਲੀ। ਮੈਂ ਸਵੇਰੇ 6 ਵਜੇ ਛਾਪਾ ਮਾਰਿਆ ਸੀ।


ਓਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਸਾਰੀ ਨੂੰ ਵੀ.ਆਈ.ਪੀ ਟ੍ਰੀਟਮੈਂਟ ਦਾ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਏ ਬੇਨਿਯਮੀਆਂ ਦੇ ਤੱਥਾਂ ਦੇ ਮੱਦੇਨਜ਼ਰ ਜੇਲ੍ਹ ਪ੍ਰਸ਼ਾਸਨ ਨੂੰ ਅਗਲੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ਮਾਮਲੇ ਵਿੱਚ ਜੇਲ੍ਹ ਵਿਭਾਗ ਅਤੇ ਪੁਲੀਸ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਗਈ।


  

ਦੱਸ ਦੇਈਏ ਕਿ ਰੋਪੜ ਜੇਲ੍ਹ ਵਿੱਚ ਬੰਦ ਰਹੇ ਗੈਂਗਸਟਰ ਮੁਖਤਿਆਰ ਅੰਸਾਰੀ ਦੇ ਮਾਮਲੇ ਵਿੱਚ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਰਿਪੋਰਟ ਸੌਂਪੀ ਸੀ। ਇਸ ਰਿਪੋਰਟ ਵਿੱਚ ਰੋਪੜ ਜੇਲ੍ਹ ਵਿੱਚ ਅੰਸਾਰੀ ਨੂੰ ਵੀਆਈਪੀ ਸਹੂਲਤਾਂ ਦੇਣ ਬਾਰੇ ਕਈ ਅਹਿਮ ਸੂਬਤ ਪੇਸ਼ ਕੀਤੇ ਗਏ ਹਨ। ਇਸ ਮਾਮਲੇ ਦੀਆਂ ਤਾਰਾਂ ਦਿੱਲੀ ਤੱਕ ਜੁੜੀਆਂ ਹੋਣ ਬਾਰੇ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।