ਰੰਧਾਵਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸੂਬੇ 'ਤੇ 19 ਸਾਲ ਰਾਜ ਕਰਕੇ ਕਰੋੜਾਂ ਦੀ ਜਾਇਦਾਦ ਬਣਾ ਲਈ। ਹੁਣ ਉਹ ਦੱਸਣ ਕਿ ਇਹ ਜਾਇਦਾਦ ਕਿਵੇਂ ਬਣਾਈ? ਇਸ ਦੀ ਜਾਂਚ ਹੋਣੀ ਚਾਹੀਦੀ ਹੈ? ਰੰਧਾਵਾ ਨੇ ਕਿਹਾ ਹੈ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੇ ਚਿੱਟਾ ਵੇਚ ਕੇ ਪੰਜਾਬ ਦੀ ਨੌਜਵਾਨੀ ਦਾ ਬੇੜਾ ਗਰਕ ਕੀਤਾ ਹੈ।
ਸੁਖਜਿੰਦਰ ਰੰਧਾਵਾ ਅੱਜ ਅਜਨਾਲਾ ਵਿੱਚ ਸਰਕਾਰੀ ਖੰਡ ਮਿੱਲ ਦੀ ਪਿੜਾਈ ਸ਼ੁਰੂ ਕਰਵਾਉਣ ਲਈ ਪੁੱਜੇ ਸਨ। ਇਸ ਮੌਕੇ 'ਏਬੀਪੀ ਸਾਂਝਾ' ਨਾਲ ਖਾਸ ਗੱਲਬਾਤ ਦੌਰਾਨ ਸੁਖਜਿੰਦਰ ਰੰਧਾਵਾ ਨੇ ਅਕਾਲੀ ਦਲ ਵੱਲੋਂ ਲਗਾਤਾਰ ਖ਼ਾਲੀ ਖ਼ਜ਼ਾਨਾ ਹੋਣ ਦੇ ਲਾਏ ਜਾ ਰਹੇ ਇਲਜ਼ਾਮਾਂ ਬਾਰੇ ਕਿਹਾ ਕਿ ਸੂਬੇ ਦਾ ਖ਼ਜ਼ਾਨਾ ਪੂਰੀ ਤਰ੍ਹਾਂ ਭਰਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਇਸ ਕਰਕੇ ਰੋ ਰਹੇ ਹਨ ਕਿਉਂਕਿ ਹੁਣ ਉਨ੍ਹਾਂ ਦੀ ਲੁੱਟ ਨਹੀਂ ਹੋ ਰਹੀ ਜਿਸ ਕਾਰਨ ਉਨ੍ਹਾਂ ਨੂੰ ਸੂਬੇ ਦਾ ਖ਼ਜ਼ਾਨਾ ਖ਼ਾਲੀ ਦਿੱਸ ਰਿਹਾ ਹੈ।
ਰੰਧਾਵਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਫਖਰੇ ਕੌਮ ਦਾ ਐਵਾਰਡ ਦੇਣ ਦਾ ਵੀ ਵਿਰੋਧ ਕੀਤਾ। ਉਨ੍ਹਾਂ ਕਿਹਾ ਬਾਦਲ ਨੇ 19 ਸਾਲਾਂ ਦੇ ਰਾਜ ਦੌਰਾਨ ਪੰਜਾਬ ਦੀ ਜਵਾਨੀ ਤੇ ਸੂਬੇ ਦਾ ਬੇੜਾ ਗਰਕ ਕਰ ਦਿੱਤਾ ਹੈ। ਰੰਧਾਵਾ ਨੇ ਆਖਿਆ ਕਿ ਕਿਸੇ ਵੀ ਕਿਸਾਨ ਦੀ ਗੰਨੇ ਨਾਲ ਭਰੀ ਟਰਾਲੀ ਪੰਜ ਘੰਟੇ ਤੋਂ ਵੱਧ ਮਿਲ ਦੇ ਬਾਹਰ ਨਹੀਂ ਖੜ੍ਹੀ ਰਹੇਗੀ।