ਪੜਚੋਲ ਕਰੋ

ਵਿਧਾਨ ਸਭਾ ਕਮੇਟੀ ਨੇ ਫੜਿਆ ਸੁਖਬੀਰ ਬਾਦਲ ਦਾ 'ਝੂਠ', ਦੋਸ਼ੀ ਕਰਾਰ

ਚੰਡੀਗੜ੍ਹ: ਅਗਸਤ ਵਿੱਚ ਹੋਏ ਵਿਧਾਨ ਸਭਾ ਇਜਲਾਸ ਦੌਰਾਨ ਸੁਖਬੀਰ ਬਾਦਲ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਪ੍ਰਭਾਵਿਤ ਕੀਤੇ ਜਾਣ ਸਬੰਧੀ ਕਾਂਗਰਸ ਸਰਕਾਰ 'ਤੇ ਲਾਏ ਇਲਜ਼ਾਮਾਂ ਵਿੱਚ ਸੁਖਬੀਰ ਬਾਦਲ ਨੂੰ ਝੂਠਾ ਕਰਾਰ ਦਿੱਤਾ ਗਿਆ ਹੈ। ਵਿਧਾਨ ਸਭਾ ਦੀ ਸਬ ਕਮੇਟੀ ਨੇ ਸੁਖਬੀਰ ਵੱਲੋਂ ਲਾਏ ਗਏ ਇਲਜ਼ਾਮਾਂ ਦੀ ਪੜਤਾਲ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਦੇ ਇਲਜ਼ਾਮਾਂ ਨੂੰ ਗ਼ਲਤ ਕਰਾਰ ਦਿੱਤਾ ਗਿਆ ਹੈ। ਕਮੇਟੀ ਨੇ ਬਾਦਲ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਕਰਾਰ ਦਿੱਤਾ ਹੈ। ਸਬ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਨੇ 'ਏਬੀਪੀ ਸਾਂਝਾ' ਨਾਲ ਗੱਲਬਾਤ ਦੌਰਾਨ ਕਿਹਾ ਕਿ ਤੱਥਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਰਿਪੋਰਟ ਵਿੱਚ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਨੂੰ ਗੁੰਮਰਾਹ ਕਰਨ ਦੇ ਇਲਜ਼ਾਮਾਂ ਹੇਠ ਦੋਸ਼ੀ ਕਰਾਰ ਦਿੱਤਾ ਹੈ, ਇਸ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਰੰਧਾਵਾ ਨੇ ਕਿਹਾ ਕਿ ਇਹ ਰਿਪੋਰਟ ਵਿਧਾਨ ਸਭਾ ਵਿੱਚ ਜਮ੍ਹਾਂ ਕਰਾ ਦਿੱਤੀ ਗਈ ਹੈ। ਅਗਲੀ ਕਾਰਵਾਈ ਦਾ ਫੈਸਲਾ ਸਦਨ ਹੀ ਕਰੇਗਾ। ਸਬ ਕਮੇਟੀ ਵਿੱਚ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਵਿਧਾਇਕ ਵੀ ਸ਼ਾਮਲ ਸਨ, ਪਰ ਰੰਧਾਵਾ ਦਾ ਦਾਅਵਾ ਕਿ ਅਕਾਲੀ ਦਲ ਦੇ ਵਿਧਾਇਕ ਆਪਣੇ ਪਾਰਟੀ ਪ੍ਰਧਾਨ ਦਾ ਪੱਖ ਪੂਰਨ ਲਈ ਇੱਕ ਵਾਰ ਵੀ ਕਮੇਟੀ ਦੇ ਬੁਲਾਇਆਂ ਨਹੀਂ ਆਏ। ਰੰਧਾਵਾ ਨੇ ਦੱਸਿਆ ਕਿ ਜੋ ਨੰਬਰ ਸੁਖਬੀਰ ਸਿੰਘ ਬਾਦਲ ਨੇ ਸੈਸ਼ਨ ਦੌਰਾਨ ਪ੍ਰੈੱਸ ਕਾਨਫਰੰਸ ਵਿੱਚ ਦਿੱਤੇ ਸਨ, ਉਨ੍ਹਾਂ ਹੀ ਨੰਬਰਾਂ ਦੀ ਤਫ਼ਤੀਸ਼ ਕੀਤੀ ਗਈ ਤੇ ਬਾਦਲ ਦੇ ਸਾਰੇ ਤੱਥ ਝੂਠੇ ਪਾਏ ਗਏ। ਦਰਅਸਲ, ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ 'ਤੇ ਇਲਜ਼ਾਮ ਲਾਏ ਸਨ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਚੰਨਣ ਸਿੰਘ ਦੇ ਫਾਰਮ ਹਾਊਸ 'ਤੇ ਬੈਠ ਕੇ ਰਣਜੀਤ ਸਿੰਘ ਤੇ ਸੁਖਪਾਲ ਸਿੰਘ ਖਹਿਰਾ ਨਾਲ ਰਲ ਕੇ ਤਿਆਰ ਕੀਤੀ ਗਈ ਸੀ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਦਾਦੂਵਾਲ ਵਿਚਕਾਰ ਹੋਈ ਮੀਟਿੰਗ ਦੇ ਵੀ ਇਲਜ਼ਾਮ ਲਗਾਏ ਸਨ ਤੇ ਮੰਗ ਕੀਤੀ ਸੀ ਕਿ ਟਾਵਰ ਲੋਕੇਸ਼ਨਾਂ ਕਢਵਾਈਆਂ ਜਾਣ। ਸੁਖਬੀਰ ਦੀ ਜਾਂਚ ਦੀ ਮੰਗ 'ਤੇ ਵਿਧਾਨ ਸਭਾ ਨੇ ਸਬ ਕਮੇਟੀ ਦਾ ਗਠਨ ਕੀਤਾ ਜਿਸ ਦੀ ਰਿਪੋਰਟ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਲਾਏ ਇਲਜ਼ਾਮਾਂ ਨੂੰ ਗ਼ਲਤ ਪਾਇਆ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget