Punjab News : ਗੈਂਗਟਸਰਾਂ ਨਾਲ ਸੰਬੰਧਾਂ ਵਾਲੇ ਬਿਆਨ 'ਤੇ ਸੁਖਜਿੰਦਰ ਰੰਧਾਵਾ ਦੀ CM ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ
ਗੈਂਗਸਟਰਾਂ ਨਾਲ ਸੰਬੰਧਾਂ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ

Sukhjinder Randhawa challenge to CM Bhagwant Mann : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਗੈਂਗਸਟਰਾਂ ਨਾਲ ਸੰਬੰਧਾਂ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਇਸ ਚੁਣੌਤੀ ਵਿਚ ਉਨ੍ਹਾਂ ਨੇ ਗੈਂਗਸਟਰਾਂ ਨਾਲ ਸਬੰਧਾਂ ਦੇ ਮੁੱਦੇ 'ਤੇ ਸਾਂਝੀ ਲਾਈਵ ਪ੍ਰੈੱਸ ਕਾਨਫਰੰਸ ਕਰਨ ਦੀ ਮੰਗ ਕੀਤੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਸੋੇਸ਼ਲ ਮੀਡੀਆ ਉਤੇ ਪੋਸਟ ਪਾ ਕੇ ਭਗਵੰਤ ਮਾਨ ਨੂੰ ਚੈਲੰਜ ਕਰਦਿਆਂ ਕਿਹਾ ਕਿ ਮੈਂ ਲੋਕ ਸਭਾ ਸੈਸ਼ਨ ਛੱਡ ਕੇ ਵੀ ਆਉਣ ਲਈ ਤਿਆਰ ਹਾਂ ਤੇ ਇਕੱਠੇ ਪ੍ਰੈਸ ਕਾਨਫਰੰਸ ਕਰਦੇ ਹਾਨ ਤਾਂ ਜੋ ਪੰਜਾਬ ਦੀ ਜਨਤਾ ਨੂੰ ਸੱਚ ਪਤਾ ਲੱਗ ਸਕੇ ਕਿ ਗੈਂਗਸਟਰਾਂ ਨਾਲ ਕੌਣ ਰਲ਼ਿਆ ਹੋਇਆ ਹੈ।
ਵਾਸਤੂ ਨਿਯਮ : ਘਰ 'ਚ ਕਿੱਥੇ ਰੱਖੇ LPG ਸਿਲੰਡਰ ?
ਰੰਧਾਵਾ ਨੇ ਸਵਾਲ ਚੁੱਕਿਆ ਕਿ ਗੈਂਗਸਟਰਾਂ ਨੂੰ ਜੇਲ੍ਹਾਂ ਵਿਚ 'ਵੀਆਈਪੀ ਟਰੀਟਮੈਂਟ' (VIP Treatment) ਕੌਣ ਦੇ ਰਿਹਾ ਹੈ, ਇਸ ਬਾਰੇ ਪੰਜਾਬ ਦੇ ਲੋਕਾਂ ਨੂੰ ਜਾਣਕਾਰੀ ਮਿਲਣੀ ਬਹੁਤ ਜ਼ਰੂਰੀ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਜਿਹੜੀ ਵੀ ਤਾਰੀਖ ਅਤੇ ਸਮਾਂ ਤੈਅ ਕਰਨਗੇ, ਉਹ ਉਸ ਦਿਨ ਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ

















