ਪੜਚੋਲ ਕਰੋ

ਮਾਝੇ ਦੇ ਇੱਕ ਹੋਰ ਮੰਤਰੀ ਨੇ ਚੁੱਕੇ ਕੈਪਟਨ ਸਰਕਾਰ 'ਤੇ ਸਵਾਲ, ਕੁਰਸੀ ਛੱਡਣ ਤੱਕ ਦੀ ਚੇਤਾਵਨੀ

ਮਾਝੇ ਦੇ ਇੱਕ ਹੋਰ ਸੀਨੀਅਰ ਮੰਤਰੀ ਨੇ ਵੀ ਆਪਣੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਉਨ੍ਹਾਂ ਦੀ ਕਾਂਗਰਸ ਸਰਕਾਰ ਵੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਮਿਲੀ ਤਾਂ ਉਹ ਮੰਤਰੀ ਦੀ ਕੁਰਸੀ ਵੀ ਛੱਡ ਦੇਣਗੇ।

ਚੰਡੀਗੜ੍ਹ: ਮਾਝੇ ਦੇ ਇੱਕ ਹੋਰ ਸੀਨੀਅਰ ਮੰਤਰੀ ਨੇ ਵੀ ਆਪਣੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਉਨ੍ਹਾਂ ਦੀ ਕਾਂਗਰਸ ਸਰਕਾਰ ਵੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਿੱਚ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਜੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਾ ਮਿਲੀ ਤਾਂ ਉਹ ਮੰਤਰੀ ਦੀ ਕੁਰਸੀ ਵੀ ਛੱਡ ਦੇਣਗੇ। ਦਰਅਸਲ ਐਤਵਾਰ ਨੂੰ ਅਲਾਇੰਸ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਪਿੰਡ ਧਾਰੋਵਾਲੀ ਵਿੱਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ। ਰੰਧਾਵਾ ਨੇ ਧਰਨੇ ਨੂੰ ਬਿਲਕੁੱਲ ਜਾਇਜ਼ ਦੱਸਦਿਆਂ ਖੁਦ ਵੀ ਆਪਣੀ ਸਰਕਾਰ ਖਿਲਾਫ ਭੜਾਸ ਕੱਢੀ। ਉਹ ਧਰਨੇ ਵਿੱਚ ਆ ਬੈਠੇ ਤੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੀ ਬਾਦਲਾਂ ਦੇ ਰਾਹ ਚੱਲ ਪਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਾਹਬ ਤੁਸੀਂ ਤਾਂ ਨਹੀਂ ਮਿਲਦੇ, ਸਾਨੂੰ ਤਾਂ ਲੋਕਾਂ ਨੂੰ ਜਵਾਬ ਦੇਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਦਾ ਪਤਾ, ਪਛਾਣ ਹੋਈ ਪਰ ਸ਼ਰਮਨਾਕ ਹੈ ਕਿ ਫਿਰ ਵੀ ਦੋਸ਼ੀ ਨਹੀਂ ਫੜੇ ਜਾ ਰਹੇ। ਰੰਧਾਵਾ ਨੇ ਕੈਪਟਨ ਨੂੰ ਵੰਗਾਰਦਿਆਂ ਕਿਹਾ ਕਿ ਸਰਕਾਰ ਬਠਿੰਡਾ-ਤਲਵੰਡੀ ਸਾਬੋ ਚੁੱਕੀ ਸਹੁੰ ਯਾਦ ਕਰੇ। ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵੀ ਆਪਣੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਚੁੱਕੇ ਹਨ। ਇਸ ਲਈ ਉਹ ਵਜ਼ਾਰਤ ਤੋਂ ਵੀ ਲਾਂਭੇ ਹੋ ਗਏ ਹਨ। ਯਾਦ ਰਹੇ 2015 ਵਿੱਚ ਪੰਜਾਬ ’ਚ ਕਈ ਸਥਾਨਾਂ ’ਤੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਾਅਦ ’ਚ ਹੋਏ ਗੋਲੀਕਾਂਡ ਦੀਆਂ ਘਟਨਾਵਾਂ ਲਈ ਇਨਸਾਫ਼ ਨਾ ਮਿਲਣ ’ਤੇ ਅਲਾਇਸ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਾਏ ਜਾ ਰਹੇ ਹਨ। ਐਤਵਾਰ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਰੰਧਾਵਾ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਦਾ ਰੋਸ ਧਰਨਾ ਬਿਲਕੁਲ ਜਾਇਜ਼ ਹੈ, ਉਂਜ ਵੀ ਇਹ ਸ਼ਰਮਨਾਕ ਗੱਲ ਇਹ ਹੈ ਕਿ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ’ਚ ਦੇਰੀ ਹੋ ਰਹੀ ਹੈ। ਉਨ੍ਹਾਂ ਨੇ ਜਜ਼ਬਾਤੀ ਹੁੰਦਿਆਂ ਕਿਹਾ ਕਿ ‘‘ਅਸਲ ਗੁਨਾਹਗਾਰਾਂ ਨੂੰ ਜੇ ਸਜ਼ਾਵਾਂ ਨਾ ਮਿਲੀਆਂ ਤਾਂ ਲੋਕਾਂ ਨੇ ਵਜ਼ੀਰੀਆਂ ’ਤੇ ਥੁੱਕਣਾ ਤੱਕ ਨਹੀਂ।’’ ਰੰਧਾਵਾ ਨੇ ਕਿਹਾ ਕਿ ਉਹ ਪਹਿਲਾਂ ਵੀ ਬੇਅਦਬੀ ਕਾਂਡ ਲਈ ਆਵਾਜ਼ ਬੁਲੰਦ ਕਰਦੇ ਰਹੇ ਹਨ, ਹੁਣ ਵੀ ਆਪਣੀ ਗੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਰੱਖਣਗੇ। ਉਨ੍ਹਾਂ ਕਿਹਾ ਕਿ ਜੇਕਰ ਸਹੁੰ ਖਾਧੀ ਨੂੰ ਪੂਰਿਆਂ ਨਹੀਂ ਕੀਤਾ ਤਾਂ ਉਸ ਦੀ ਵੀ ਸਜ਼ਾ ਜ਼ਰੂਰ ਮਿਲੇਗੀ। ਇਸ ਲਈ ਉਸ ਨੂੰ ਭਾਵੇਂ ਵਜ਼ੀਰੀ ਕਿਉਂ ਨਾ ਛੱਡਣੀ ਪਵੇ, ਪਰ ਉਹ ਬੇਅਦਬੀ ਕਾਂਡ ਦੇ ਗੁਨਾਹਗਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹਿਣਗੇ।

ਟਾਪ ਹੈਡਲਾਈਨ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
Khanauri border ’ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਮੀਟਿੰਗ ਦਾ ਸੱਦਾ , 3 ਕੇਂਦਰੀ ਮੰਤਰੀ ਹੋਣਗੇ ਸ਼ਾਮਲ 
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget