(Source: ECI/ABP News)
ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫਾ
Sukhjinder Singh Randhawa: ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਅਸਤੀਫਾ ਦੇ ਦਿੱਤਾ ਹੈ।
![ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫਾ Sukhjinder Randhawa resigned after winning the Lok Sabha elections ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫਾ](https://feeds.abplive.com/onecms/images/uploaded-images/2024/06/14/206ed0c23ce7b2efe24542944f8f71711718333835398647_original.png?impolicy=abp_cdn&imwidth=1200&height=675)
Sukhjinder Singh Randhawa: ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਡੇਰਾ ਬਾਬਾ ਨਾਨਕ ਦੀ ਸੀਟ ਤੋਂ ਸੁਖਜਿੰਦਰ ਰੰਧਾਵਾ ਨੇ ਐਮਐਲਏ ਵਜੋਂ ਅਸਤੀਫਾ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਦੇ ਸੰਸਦ ਚੁਣੇ ਗਏ ਹਨ, ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫ਼ਾ ਭੇਜ ਦਿੱਤਾ ਹੈ।
ਉੱਥੇ ਹੀ ਰਾਜਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ। ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਜਿੱਤੇ ਹਨ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਸਤੀਫਾ ਦੇ ਸਕਦੇ ਹਨ, ਉੱਥੇ ਹੀ ਲੁਧਿਆਣਾ ਲੋਕ ਸਭਾ ਜਿੱਤਣ ਤੋਂ ਬਾਅਦ ਗਿੱਦੜਵਾਹਾ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਸਕਦੇ ਅਤੇ ਬਰਨਾਲਾ ਤੋਂ ਐਮਐਲਏ ਅਤੇ ਪੰਜਾਬ ਦੇ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦ ਅਸਤੀਫਾ ਦੇਣਗੇ। ਸੰਗਰੂਰ ਤੋਂ ਇਸ ਵਾਰ ਜਿੱਤੇ ਗੁਰਮੀਤ ਸਿੰਘ ਮੀਤ ਹੇਅਰ ਵੀ ਅਸਤੀਫਾ ਦੇਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Punjab News: ਇੱਕ ਹੋਰ ਭਾਜਪਾ ਲੀਡਰ ਦੀ ਕਾਂਗਰਸ 'ਚ ਹੋ ਸਕਦੀ ਘਰ ਵਾਪਸੀ, ਚੰਨੀ ਨਿਭਾਉਣ ਅਹਿਮ ਰੋਲ ਜਾਂ ਬਾਜਵਾ ?
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)