ਅਕਾਲ ਤਖ਼ਤ ਸੁਖਜਿੰਦਰ ਰੰਧਾਵਾ ਨੂੰ ਕਰੇਗਾ ਤਲਬ
ਏਬੀਪੀ ਸਾਂਝਾ | 26 Aug 2018 08:34 PM (IST)
ਅੰਮ੍ਰਿਤਸਰ: ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇਗਾ। ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਰੰਧਾਵਾ ਵੱਲੋਂ ਗੁਰਬਾਣੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਔਰੰਗਜ਼ੇਬ ਨਾਲ ਸਾਹਿਬ ਸ਼ਬਦ ਵਰਤੇ ਜਾਣ ਦੀ ਸ਼ਿਕਾਇਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਸੁਖਜਿੰਦਰ ਰੰਧਾਵਾ ਵੱਲੋਂ ਗੁਰਬਾਣੀ ਦੀ ਤੁਕ ਨੂੰ ਬਦਲ ਦੇਣ ਅਤੇ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਦੀ ਸਿੱਖ ਗੁਰੂ ਸਾਹਿਬਾਨ ਨਾਲ ਗੱਲ ਕਰਦਿਆਂ ਉਸ ਦੇ ਨਾਂਅ ਨਾਲ ਸਾਹਿਬ ਸ਼ਬਦ ਵਰਤਣ ਸਬੰਧੀ ਵਿਦੇਸ਼ਾਂ ਤੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਜਥੇਦਾਰ ਨੇ ਕਿਹਾ ਕਿ ਮੰਤਰੀ ਰੰਧਾਵਾ ਨੂੰ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇਗਾ ਤੇ ਸਪੱਸ਼ਟੀਕਰਨ ਮੰਗਿਆ ਜਾਵੇਗਾ। ਇਸ ਤੋਂ ਇਲਾਵਾ ਗਿਆਨੀ ਗੁਰਬਚਨ ਸਿੰਘ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਉੱਪਰ ਅਮਰੀਕਾ ਵਿੱਚ ਹੋਏ ਹਮਲੇ ਜ਼ੋਰਦਾਰ ਨਿਖੇਧੀ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਉਹ ਵਿਦੇਸ਼ਾਂ ਵਿੱਚ ਦਸਤਾਰ ਦੀ ਲੜਾਈ ਲੜ ਰਹੇ ਹਨ ਅਤੇ ਜੇਕਰ ਕਿਸੇ ਦੇ ਮਨ ਵਿੱਚ ਕਿਸੇ ਪ੍ਰਤੀ ਰੋਸ ਹੈ ਤਾਂ ਉਸ ਦਾ ਹੱਲ ਗੱਲਬਾਤ ਰਾਹੀਂ ਹੋ ਸਕਦਾ ਹੈ ਨਾ ਕਿ ਹਿੰਸਾ ਨਾਲ।