ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਇਹ ਨੋਟਿਸ 9 ਨਵੰਬਰ, 2024 ਨੂੰ ਡੇਰਾ ਬਾਬਾ ਨਾਨਕ ਵਿਖੇ ਜ਼ਿਮਨੀ ਚੋਣਾਂ ਸਬੰਧੀ ਕੀਤੀ ਗਈ ਆਪ ਦੀ ਸਿਆਸੀ ਰੈਲੀ ਦੌਰਾਨ ਕੇਜਰੀਵਾਲ ਵੱਲੋਂ ਕਥਿਤ ਤੌਰ 'ਤੇ ਦਿੱਤੇ ਗਏ ਬਿਆਨਾਂ ਵਿਰੁੱਧ ਜਾਰੀ ਕੀਤਾ ਗਿਆ ਹੈ।

Punjab News: ਕਾਂਗਰਸ ਦੇ ਸੀਨੀਅਰ ਆਗੂ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਇਹ ਨੋਟਿਸ 9 ਨਵੰਬਰ, 2024 ਨੂੰ ਡੇਰਾ ਬਾਬਾ ਨਾਨਕ ਵਿਖੇ ਜ਼ਿਮਨੀ ਚੋਣਾਂ ਸਬੰਧੀ ਕੀਤੀ ਗਈ ਆਪ ਦੀ ਸਿਆਸੀ ਰੈਲੀ ਦੌਰਾਨ ਕੇਜਰੀਵਾਲ ਵੱਲੋਂ ਕਥਿਤ ਤੌਰ 'ਤੇ ਦਿੱਤੇ ਗਏ ਬਿਆਨਾਂ ਵਿਰੁੱਧ ਜਾਰੀ ਕੀਤਾ ਗਿਆ ਹੈ।
ਰੰਧਾਵਾ ਦੇ ਵਕੀਲ ਗੁਰਮੁਖ ਸਿੰਘ ਰੰਧਾਵਾ ਰਾਹੀਂ ਭੇਜੇ ਇਸ ਨੋਟਿਸ ਵਿੱਚ ਕੇਜਰੀਵਾਲ ਤੋਂ ਬਿਨਾਂ ਸ਼ਰਤ ਲਿਖਤੀ ਮੁਆਫ਼ੀ ਮੰਗੀ ਗਈ ਹੈ। ਇਹ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
जनाब @ArvindKejriwal !
— Sukhjinder Singh Randhawa (@Sukhjinder_INC) November 10, 2024
कल डेरा बाबा नानक आप बौखलाहट में एक तो मेरी तरफ से किए गए कार्यों का ही ऐलान कर गए,उसके इलावा बिना सर–पैर की जो शब्दावली मुझे और मेरे परिवार जैसी जनता को आप ने बोली है उस से हर किसी को मानसिक ठेस पहुंची है।
अगर आप ने कल की इस हरकत के लिए लिखित में माफ़ी… pic.twitter.com/zKtA7P35yy
ਸੁਖਜਿੰਦਰ ਸਿੰਘ ਰੰਧਾਵਾ ਦੇ ਵਕੀਲ ਵੱਲੋਂ ਜਾਰੀ ਕਾਨੂੰਨੀ ਨੋਟਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੇਜਰੀਵਾਲ ਨੇ ਰੈਲੀ ਵਿੱਚ “ਭ੍ਰਿਸ਼ਟ” ਅਤੇ “ਬੇਈਮਾਨ” ਵਰਗੇ ਸ਼ਬਦਾਂ ਦੀ ਵਰਤੋਂ ਕਰਕੇ ਰੰਧਾਵਾ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਬਿਆਨਾਂ ਨਾਲ ਨਾ ਸਿਰਫ਼ ਰੰਧਾਵਾ ਦੀ ਸਾਖ ਨੂੰ ਠੇਸ ਪਹੁੰਚੀ ਹੈ ਸਗੋਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ-ਨਾਲ ਉਨ੍ਹਾਂ ਦੇ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚੀ ਹੈ।
ਵਕੀਲ ਨੇ ਨੋਟਿਸ ਵਿੱਚ ਕਿਹਾ ਕਿ ਰੰਧਾਵਾ ਦਾ ਸਿਆਸੀ ਕਰੀਅਰ ਸਾਫ਼-ਸੁਥਰਾ ਰਿਹਾ ਹੈ ਤੇ ਉਸ ਨੇ ਕਦੇ ਵੀ ਨਿੱਜੀ ਲਾਭ ਲਈ ਸੱਤਾ ਦੀ ਦੁਰਵਰਤੋਂ ਨਹੀਂ ਕੀਤੀ। ਰੰਧਾਵਾ ਆਪਣੇ ਭਾਈਚਾਰੇ ਅਤੇ ਸੂਬੇ ਪ੍ਰਤੀ ਸਮਰਪਣ ਲਈ ਜਾਣੇ ਜਾਂਦੇ ਹਨ ਤੇ ਕੇਜਰੀਵਾਲ ਦੇ ਬਿਆਨਾਂ ਨੇ ਉਨ੍ਹਾਂ ਦੀ ਸਾਖ ਨੂੰ ਠੇਸ ਪਹੁੰਚਾਈ ਹੈ।
ਨੋਟਿਸ ਵਿੱਚ ਤਿੰਨ ਮੁੱਖ ਮੰਗਾਂ
ਅਰਵਿੰਦ ਕੇਜਰੀਵਾਲ ਤੋਂ ਬਿਨਾਂ ਸ਼ਰਤ ਲਿਖਤੀ ਮੁਆਫ਼ੀ ਦੀ ਮੰਗ ਕੀਤੀ ਗਈ ਹੈ, ਜਿਸ ਵਿਚ ਉਹ ਆਪਣੇ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ 'ਤੇ ਮੁਆਫ਼ੀ ਮੰਗਣ।
ਇਸ ਦੇ ਨਾਲ ਹੀ ਕੇਜਰੀਵਾਲ ਨੂੰ ਸੋਸ਼ਲ ਮੀਡੀਆ ਅਤੇ ਪ੍ਰਮੁੱਖ ਅਖਬਾਰਾਂ ਰਾਹੀਂ ਮੁਆਫੀ ਮੰਗਣ ਤੇ ਇਸ ਮੁਆਫੀ ਨੂੰ ਜਨਤਕ ਤੌਰ 'ਤੇ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਦੇ ਅਕਸ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।
ਰੰਧਾਵਾ ਨੇ ਇਹ ਵੀ ਮੰਗ ਕੀਤੀ ਹੈ ਕਿ ਕੇਜਰੀਵਾਲ ਭਵਿੱਖ ਵਿੱਚ ਕੋਈ ਵੀ ਅਪਮਾਨਜਨਕ ਬਿਆਨ ਦੇਣ ਤੋਂ ਗੁਰੇਜ਼ ਕਰਨ।
ਕਾਨੂੰਨੀ ਨੋਟਿਸ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇ ਕੇਜਰੀਵਾਲ 15 ਦਿਨਾਂ ਦੇ ਅੰਦਰ ਇਹ ਮੰਗਾਂ ਪੂਰੀਆਂ ਨਹੀਂ ਕਰਦੇ ਤਾਂ ਰੰਧਾਵਾ ਉਸ ਵਿਰੁੱਧ ਸਿਵਲ ਅਤੇ ਅਪਰਾਧਿਕ ਮਾਣਹਾਨੀ ਤਹਿਤ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਰਾਖਵਾਂ ਰੱਖਦੇ ਹਨ। ਇਸ ਨੋਟਿਸ ਦੀ ਕਾਪੀ ਵਕੀਲ ਦੇ ਦਫ਼ਤਰ ਵਿੱਚ ਸੁਰੱਖਿਅਤ ਰੱਖੀ ਗਈ ਹੈ ਤਾਂ ਜੋ ਲੋੜ ਪੈਣ 'ਤੇ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕੇ।
Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ





















