ਚੰਡੀਗੜ੍ਹ: ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਨੂੰ ਵਿਸਾਖੀ ਮੌਕੇ ਇਕੱਤਰ ਨਾ ਹੋਣ ਦਾ ਸੰਦੇਸ਼ ਦੇਣ। ਕੋਰੋਨਾਵਾਇਰਸ ਦੇ ਖੌਫ ਦੌਰਾਨ ਉਨ੍ਹਾਂ ਅਜਿਹੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਕਾਰਨ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਮਾਜਕ ਦੂਰੀ ਬਣਾ ਕੇ ਰੱਖਣਾ ਹੀ ਇਸ ਬਿਮਾਰੀ ਨਾਲ ਲੜਨ ਦਾ ਇੱਕੋ-ਇੱਕ ਰਸਤਾ ਹੈ।
ਕੈਬਨਿਟ ਮੰਤਰੀ ਨੇ ਜਥੇਦਾਰ ਸਾਹਿਬ ਨੂੰ ਅਪੀਲ ਕਰਦਿਆਂ ਕਿਹਾ ਕਿ "ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸਮੁੱਚੀ ਮਨੁੱਖ ਜਾਤੀ ਇੱਕ ਗੰਭੀਰ ਸੰਕਟ ਵਿੱਚੋਂ ਲੰਘ ਰਹੀ ਹੈ। ਇਹ ਸਭ ਲਈ ਚਿੰਤਾ ਦੀ ਗੱਲ ਹੈ ਕਿ ਇਹ ਮਹਾਮਾਰੀ ਮਨੁੱਖੀ ਸੰਪਰਕ ਨਾਲ ਵਧਦੀ ਜਾਂਦੀ ਹੈ। ਤੁਸੀਂ ਇਹ ਵੀ ਜਾਣਦੇ ਹੋਵੋਗੇ ਕਿ ਵਿਸਾਖੀ ਦਾ ਪਵਿੱਤਰ ਤਿਉਹਾਰ, ਪੰਜਾਬ ਭਰ 'ਚ ਧੂਮਧਾਮ ਨਾਲ ਮੰਨਿਆ ਜਾਂਦਾ ਹੈ। ਇਸ ਦੌਰਾਨ ਸਿੱਖ ਸੰਗਤਾਂ ਗੁਰਧਾਮਾਂ ਦੇ ਦਰਸ਼ਨ ਕਰਨ ਵੱਡੀ ਗਿਣਤੀ 'ਚ ਪਹੁੰਚ ਦੀਆਂ ਹਨ। ਹੁਣ ਸਥਿਤੀ ਅਜਿਹੀ ਹੈ ਕਿ ਸੰਗਤ ਦੇ ਵਿਸ਼ਾਲ ਇਕੱਠ ਨੂੰ ਟਾਲਿਆ ਜਾਣਾ ਚਾਹੀਦਾ ਹੈ।"
ਵਿਸਾਖੀ ਮੌਕੇ ਇਕੱਠ ਤੋਂ ਸੰਗਤਾਂ ਕਰਨ ਪਰਹੇਜ਼ , ਕੈਬਨਿਟ ਮੰਤਰੀ ਰੰਧਾਵਾ ਦੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ
ਏਬੀਪੀ ਸਾਂਝਾ
Updated at:
01 Apr 2020 03:49 PM (IST)
ਕੈਬਨਿਟ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਨੂੰ ਵਿਸਾਖੀ ਮੌਕੇ ਇਕੱਤਰ ਨਾ ਹੋਣ ਦਾ ਸੰਦੇਸ਼ ਦੇਣ।
- - - - - - - - - Advertisement - - - - - - - - -