Gurdaspur News: ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਈ ਵੋਟ, ਜਿੱਤ ਦਾ ਕੀਤਾ ਦਾਅਵਾ
Lok Sabha Elections: ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੋਟ ਪਾਈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੋਟਰਾਂ 'ਤੇ ਪੂਰਾ ਭਰੋਸਾ ਹੈ। ਇਸ ਦੌਰਾਨ ਉਨ੍ਹਾਂ ਨੇ ਜਿੱਤ ਦਾ ਵੀ ਦਾਅਵਾ ਕੀਤਾ।
Lok Sabha Elections: ਅੱਜ ਸ਼ਨੀਵਾਰ 1 ਜੂਨ ਨੂੰ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਲਈ ਵੋਟਾਂ ਪੈ ਰਹੀਆਂ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਲੋਕ ਵੋਟ ਪਾਉਣ ਲਈ ਪਹੁੰਚ ਰਹੇ ਹਨ। ਉੱਥੇ ਹੀ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੋਟ ਪਾਈ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੋਟਰਾਂ 'ਤੇ ਪੂਰਾ ਭਰੋਸਾ ਹੈ। ਇਸ ਦੌਰਾਨ ਉਨ੍ਹਾਂ ਨੇ ਜਿੱਤ ਦਾ ਵੀ ਦਾਅਵਾ ਕੀਤਾ।
ਲੋਕ ਪਾਰਟੀ ਨੂੰ ਨਹੀਂ ਦੇਖਦੇ, ਸਗੋਂ ਇਹ ਦੇਖਦੇ ਹਨ ਕਿ ਕੰਮ ਕੌਣ ਕਰ ਰਿਹਾ ਹੈ ਅਤੇ ਸਾਡੀ ਲੜਾਈ ਕੌਣ ਲੜੇਗਾ। ਸਾਡੇ ਨਾਲ ਕੌਣ ਖੜ੍ਹੇਗਾ। ਸਾਡੇ ਲਈ ਸੰਸਦ 'ਚ ਜਾ ਕੇ ਕੌਣ ਆਵਾਜ਼ਾ ਚੁੱਕੇਗਾ। ਰੰਧਾਵਾ ਨੇ ਕਿਹਾ ਕਿ ਲੋਕਾਂ ਦੇ ਦਿਮਾਗ 'ਚ ਇਹੀ ਗੱਲ ਚੱਲ ਰਹੀ ਹੈ ਕਿ ਉਨ੍ਹਾਂ ਨੂੰ ਮਜ਼ਬੂਤ ਆਗੂ ਚਾਹੀਦਾ ਹੈ।
ਰੰਧਾਵਾ ਨੇ ਕਿਹਾ ਕਿ ਸੰਸਦ 'ਚ ਗੁਰਦਾਸਪੁਰ ਦੀ ਆਵਾਜ਼ ਚੁੱਕੇਗੀ ਜਾਵੇਗੀ, ਜੋ ਕਿ ਪੂਰੇ ਹਿੰਦੋਸਤਾਨ 'ਚ ਗੂੰਜੇਗੀ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਦੱਸਾਂਗੇ ਕਿ ਸਰਹੱਦੀ ਇਲਾਕੇ ਦੀਆਂ ਕੀ-ਕੀ ਸਮੱਸਿਆਵਾਂ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।