ਪੜਚੋਲ ਕਰੋ

ਬਾਦਲ ਵੱਲੋਂ ਮੋਦੀ ਨੂੰ ਲਿਖੇ ਖ਼ਤ ’ਤੇ ਕਾਂਗਰਸ ਨੂੰ ਇਤਰਾਜ਼

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨੀ ਤੇ ਕਰਜ਼ਾ ਮੁਆਫ਼ੀ ਬਾਰੇ ਚਿੱਠੀ ਲਿਖੀ ਹੈ। ਇਸ ’ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਾਦਲ ਨੂੰ ਉਸ ਸਮੇਂ ਚਿੱਠੀ ਲਿਖਣੀ ਚਾਹੀਦੀ ਸੀ ਜਦੋਂ ਉਨ੍ਹਾਂ ਕੋਲ ਮੁੱਖ ਮੰਤਰੀ ਦਾ ਅਹੁਦਾ ਸੀ ਜਾਂ ਉਸ ਵੇਲੇ ਜਦੋਂ ਪੀਐਮ ਨਰਿੰਦਰ ਮੋਦੀ ਗੁਰਦਾਸਪੁਰ ਆਏ ਸਨ। ਉਨ੍ਹਾਂ ਕਿਹਾ ਕਿ ਜਦੋਂ ਪੀਐਮ ਮੋਦੀ ਗੁਰਦਾਸਪੁਰ ਰੈਲੀ ਕਰਨ ਆਏ ਸਨ ਤਾਂ ਉਸ ਵੇਲੇ ਅਕਾਲੀ ਦਲ ਨੂੰ ਸਟੇਜ ਤੋਂ ਕਿਸਾਨੀ ਦੀਆਂ ਮੰਗਾਂ ਕਰਨੀਆਂ ਚਾਹੀਦੀਆਂ ਸੀ। ਕਰਜ਼ੇ ਮੁਆਫ਼ੀ ਦੀ ਯੋਜਨਾ ’ਤੇ ਅਕਾਲੀ ਦਲ ਵੱਲੋਂ ਜਤਾਏ ਇਤਰਾਜ਼ ਬਾਰੇ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣਾ ਕਰਜ਼ਾ ਮੁਆਫ਼ੀ ਦਾ ਵਾਅਦਾ ਪੂਰਾ ਕਰ ਰਹੀ ਹੈ। ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਨੂੰ ਆਸ ਸੀ ਕਿ ਉਹ ਵੀ ਕਿਸਾਨਾਂ ਨੂੰ ਕੁਝ ਰਾਹਤ ਦੇਣਗੇ ਪਰ ਅਜਿਹਾ ਕੁਝ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਮੁੱਦੇ ’ਤੇ ਜਾਣਬੁੱਝ ਕੇ ਗ਼ਲਤ ਬਿਆਨਬਾਜ਼ੀ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਜਨਤਾ ਨਾਲ ਜੋ ਵੀ ਵਾਅਦੋ ਕੀਤੇ, ਉਹ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਨੌਜਵਾਨਾਂ ਨੂੰ ਮੋਬਾਈਲ ਦੇਣ ਦੇ ਮੁੱਦੇ ’ਤੇ ਵੀ ਅਕਾਲੀ ਦਲ ਵੱਲੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸ ਮੁੱਦੇ ਸਬੰਧੀ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਨੂੰ ਫਿਕਰ ਕਰਨ ਦੀ ਜ਼ਰੂਰਤ ਨਹੀਂ, ਇਹ ਵਾਅਦਾ ਵੀ ਪੂਰੀ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਪੰਚਾਇਤੀ ਰਾਜ ਦੇ ਮੁੱਦੇ ’ਤੇ ਸਰਪੰਚਾਂ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਬਾਰੇ ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਦੇ ਐਕਟ ਵਿੱਚ ਸਰਪੰਚਾਂ ਨੂੰ ਕਾਫੀ ਸ਼ਕਤੀਆਂ ਦਿੱਤੀਆਂ ਗਈਆਂ ਹਨ। ਇਹ ਵੀ ਪੜ੍ਹੋ- ਖੇਤੀਬਾੜੀ 'ਤੇ ਸੰਕਟ ਦੇ ਬੱਦਲ, ਬਾਦਲ ਨੇ ਲਿਖੀ ਮੋਦੀ ਨੂੰ ਚਿੱਠੀ ਇਸ ਤੋਂ ਇਲਾਵਾ ਪੰਚਾਇਤੀ ਚੋਣਾਂ ਦੌਰਾਨ ਅਕਾਲੀ ਦਲ ਦੇ ਧੱਕੇਸ਼ਾਹੀ ਦੇ ਇਲਜ਼ਾਮਾਂ ਬਾਰੇ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ ਇਮਾਨਦਾਰੀ ਨਾਲ ਚੋਣਾਂ ਹੋਈਆਂ ਹਨ ਜਦਕਿ ਅਕਾਲੀ ਸਰਕਾਰ ਵੇਲੇ ਹਮੇਸ਼ਾ ਹੀ ਗੁੰਡਾਗਰਦੀ ਹੁੰਦੀ ਰਹੀ। ਇਸ ਦੇ ਨਾਲ ਹੀ ਉਨ੍ਹਾਂ ਸੁਖਪਾਲ ਸਿੰਘ ਖਹਿਰਾ ਨੂੰ ਨਵੀਂ ਪਾਰਟੀ ਬਣਾਉਣ ’ਤੇ ਵਧਾਈ ਦਿੱਤੀ ਤੇ ਨਾਲ ਹੀ ਤੰਜ ਕੱਸਿਆ ਕਿ ਸੁਖਪਾਲ ਖਹਿਰਾ ਨੇ ਆਪ ਹੀ ਸੰਵਿਧਾਨ ਲਿਖਿਆ ਹੈ। ਉਹ ਆਪ ਇਸ ਸੰਵਿਧਾਨ ਨੂੰ ਤੋੜ ਦੇਣਗੇ ਤੇ ਆਪਣੀ ਪਾਰਟੀ ਵੀ ਤੋੜ ਦੇਣਗੇ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget