Farmer Protest: ਭਗਵੰਤ ਮਾਨ ਸਾਬ੍ਹ ! "ਅੱਤ ਤੇ ਖ਼ੁਦਾ ਦਾ ਵੈਰ ਹੁੰਦਾ", ਕਿਸਾਨਾਂ ਨਾਲ ਨਹੀਂ ਕੇਂਦਰ ਨਾਲ ਲਾਓ ਮੱਥਾ-ਰੰਧਾਵਾ
ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਗਵੰਤ ਮਾਨ ਸਾਬ੍ਹ ! "ਅੱਤ ਤੇ ਖ਼ੁਦਾ ਦਾ ਵੈਰ ਹੁੰਦਾ" ਤੇ ਤੁਸੀ ਇਹ ਜਿਹੜੀ ਕਿਸਾਨਾਂ ਉੱਤੇ ਅੱਤ ਚੁੱਕੀ ਹੋਈ ਹੈ ਇਸਨੂੰ ਖ਼ੁਦਾ ਦੇਖ ਰਿਹਾ ਹੈ, ਤੁਹਾਨੂੰ ਸੱਤਾ ਦੇ ਹੰਕਾਰ ਨੇ ਅੰਨ੍ਹਾ ਕਰ ਦਿੱਤਾ ਹੈ।

Farmer Protest: ਕੇਂਦਰ ਤੇ ਪੰਜਾਬ ਦੇ ਮੰਤਰੀਆਂ ਨਾਲ ਮੁਲਾਕਾਤ ਕਰਕੇ ਨਿਕਲੇ ਕਿਸਾਨਾਂ ਉੱਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਕੀਤਾ ਹੈ। ਜਿਵੇਂ ਹੀ ਕਿਸਾਨ ਮੀਟਿੰਗ ਖ਼ਤਮ ਕਰਕੇ ਚੰਡੀਗੜ੍ਹ ਤੋਂ ਪੰਜਾਬ ਦੀ ਹਦੂਦ ਅੰਦਰ ਦਾਖ਼ਲ ਹੋਏ ਤਾਂ ਪੁਲਿਸ ਨੇ ਕਿਸਾਨ ਲੀਡਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਗੁੱਸਾ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਸਿਆਸਤ ਵੀ ਜਮ ਕੇ ਹੋ ਰਹੀ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਕੀ ਕਿਹਾ ?
ਇਸ ਨੂੰ ਲੈ ਕੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਗਵੰਤ ਮਾਨ ਸਾਬ੍ਹ ! "ਅੱਤ ਤੇ ਖ਼ੁਦਾ ਦਾ ਵੈਰ ਹੁੰਦਾ" ਤੇ ਤੁਸੀ ਇਹ ਜਿਹੜੀ ਕਿਸਾਨਾਂ ਉੱਤੇ ਅੱਤ ਚੁੱਕੀ ਹੋਈ ਹੈ ਇਸਨੂੰ ਖ਼ੁਦਾ ਦੇਖ ਰਿਹਾ ਹੈ, ਤੁਹਾਨੂੰ ਸੱਤਾ ਦੇ ਹੰਕਾਰ ਨੇ ਅੰਨ੍ਹਾ ਕਰ ਦਿੱਤਾ ਹੈ। ਹੋਸ਼ ਵਿੱਚ ਆਓ, ਆਪਣਾ ਮੱਥਾ ਕਿਸਾਨਾਂ ਨਾਲ ਨਹੀਂ ਕੇਂਦਰ ਸਰਕਾਰ ਨਾਲ ਲਗਾਓ ਜਿਹੜੀ ਇਨ੍ਹਾਂ ਨੂੰ ਸੜਕਾਂ 'ਤੇ ਰੁਲਣ ਲਈ ਮਜ਼ਬੂਰ ਕਰ ਰਹੀ ਹੈ।
ਸੁਖਪਾਲ ਖਹਿਰਾ ਨੇ ਕੀ ਕਿਹਾ ?
ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਕਿਹਾ ਕਿ ਮੈਂ ਅੱਜ ਭਗਵੰਤ ਮਾਨ ਦੀ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜ਼ਬਰਦਸਤੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਾ ਹਾਂ! ਕਿਸਾਨ ਆਗੂ ਦੀ ਇਹ ਗ੍ਰਿਫ਼ਤਾਰੀ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਅਧੀਨ ਪੰਜਾਬ ਵਿੱਚ ਸ਼ਾਂਤਮਈ ਵਿਰੋਧ ਪ੍ਰਦਰਸ਼ਨਾਂ ਲਈ ਕੋਈ ਥਾਂ ਨਹੀਂ ਹੈ ! ਖਹਿਰਾ ਨੇ ਕਿਹਾ ਕਿ ਇਹ ਇਹ ਵੀ ਦਰਸਾਉਂਦਾ ਹੈ ਕਿ ਪੰਜਾਬ ਅਰਵਿੰਦ ਕੇਜਰੀਵਾਲ ਦੇ ਕਬਜ਼ੇ ਹੇਠ ਹੈ ਜਿਸਨੇ ਇਸਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ! ਭਗਵੰਤ ਮਾਨ ਦੀ ਇਹ ਕਾਰਵਾਈ ਯਕੀਨੀ ਤੌਰ 'ਤੇ ਭਾਜਪਾ ਦੇ ਨਿਰਦੇਸ਼ਾਂ 'ਤੇ ਹੈ।
ਜ਼ਿਕਰ ਕਰ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਇਹ ਐਂਬੂਲੈਂਸ ਵਿੱਚ ਹਨ ਤੇ ਉਨ੍ਹਾਂ ਨੂੰ ਉਸੇ ਸਮੇਤ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੀ ਐਂਬੂਲੈਂਸ ਵਿੱਚ ਪੁਲਿਸ ਮੁਲਾਜ਼ਮ ਮੌਜੂਦ ਹਨ ਤੇ ਉਨ੍ਹਾਂ ਨੂੰ ਪੁਲਿਸ ਵਾਲੇ ਹੀ ਲੈ ਕੇ ਗਏ ਹਨ।
ਉਧਰ ਦੂਜੇ ਪਾਸੇ ਸਰਵਣ ਸਿੰਘ ਪੰਧੇਰ ਨੂੰ ਵੀ ਉਨ੍ਹਾਂ ਦੀ ਗੱਡੀ ਸਮੇਤ ਹਿਰਾਸਤ ਵਿੱਚ ਲਿਆ ਗਿਆ ਹੈ। ਪੰਧੇਰ ਦੇ ਡਰਾਈਵਰ ਨੂੰ ਉਤਾਰਿਆ ਗਿਆ ਤੇ ਉਸ ਪੁਲਿਸ ਪੰਧੇਰ ਨੂੰ ਉਨ੍ਹਾਂ ਦੀ ਗੱਡੀ ਵਿੱਚ ਹੀ ਲੈ ਗਈ ਹੈ। ਇਸ ਤੋਂ ਇਲਾਵਾ ਜੋ ਹੋਰ ਸਾਥੀ ਬੱਸਾਂ ਵਿੱਚ ਆਏ ਸਨ ਉਨ੍ਹਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















