ਲੰਗਾਹ ਦੀ ਪੰਥ 'ਚ ਵਾਪਸੀ 'ਤੇ ਬੋਲੇ ਰੰਧਾਵਾ, ਕੌਮ ਨੂੰ ਸਿਰਮੌਰ ਯੋਧੇ ਦੀ ਬਹੁਤ ਜ਼ਰੂਰਤ ਸੀ, ਲੰਗਾਹ ਦੇ ਅਤੀਤ ਨੂੰ ਦੇਖਦਿਆਂ ਤੇ ਉਸ ਦੇ ‘ਮਹਾਨ’ ਕੰਮਾਂ ਲਈ ਕੋਈ ਸਨਮਾਨਿਤ ਉਪਾਧੀ ਵੀ ਦੇ ਦੇਣੀ ਚਾਹੀਦੀ...
ਸੁਖਜਿੰਦਰ ਸਿੰਘ ਰੰਧਾਵਾ ਨੇ ਤੰਜ ਕਸਦਿਆਂ ਕਿਹਾ ਕਿ ਮੇਰਾ ਸੁਝਾਅ ਹੈ ਕਿ ਹੁਣ ਸੁੱਚਾ ਸਿੰਘ ਲੰਗਾਹ ਦੇ ਅਤੀਤ ਨੂੰ ਦੇਖਦਿਆਂ ਤੇ ਉਸ ਦੇ ‘ਮਹਾਨ’ ਕੰਮਾਂ ਲਈ ਕੋਈ ਸਨਮਾਨਿਤ ਉਪਾਧੀ ਵੀ ਦੇ ਦੇਣੀ ਚਾਹੀਦੀ ਹੈ।
Punjab News: ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਪੰਥ ਵਿੱਚ ਵਾਪਸੀ ਉਪਰ ਤਿੱਖਾ ਵਿਅੰਗ ਕੀਤਾ ਹੈ। ਉਨ੍ਹਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਸੁੱਚਾ ਸਿੰਘ ਲੰਗਾਹ ਲਈ ਸਨਮਾਨਿਤ ਉਪਾਧੀ ਦੀ ਮੰਗ ਕੀਤੀ ਹੈ।
ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਲਿਖਿਆ ਜਥੇਦਾਰ ਸਾਹਿਬ ਨੂੰ ਪੰਥ ਦੇ ਇਸ ਮਹਾਨ ਯੋਧੇ ਦੀਆਂ ਪ੍ਰਾਪਤੀਆਂ ਨੂੰ ਵੇਖਦੇ ਹੋਏ ਉਸ ਨੂੰ ਪੰਥ ਵਿੱਚ ਦੁਬਾਰਾ ਸ਼ਾਮਲ ਕਰਨ ਤੇ ਮੁਬਾਰਕਾਂ। ਕੌਮ ਨੂੰ ਇਸ ਸਿਰਮੋਰ ਯੋਧੇ ਦੀ ਬਹੁਤ ਜ਼ਰੂਰਤ ਸੀ। ਮੇਰਾ ਸੁਝਾਅ ਹੈ ਕਿ ਹੁਣ ਸੁੱਚਾ ਸਿੰਘ ਲੰਗਾਹ ਦੇ ਅਤੀਤ ਨੂੰ ਦੇਖਦਿਆਂ ਤੇ ਉਸ ਦੇ ‘ਮਹਾਨ’ ਕੰਮਾਂ ਲਈ ਕੋਈ ਸਨਮਾਨਿਤ ਉਪਾਧੀ ਵੀ ਦੇ ਦੇਣੀ ਚਾਹੀਦੀ ਹੈ।
ਜਥੇਦਾਰ ਸਾਹਿਬ ਨੂੰ ਪੰਥ ਦੇ ਇਸ ਮਹਾਨ ਯੋਧੇ ਦੀਆਂ ਪ੍ਰਾਪਤੀਆਂ ਨੂੰ ਵੇਖਦੇ ਹੋਏ ਉਸਨੂੰ ਪੰਥ ਵਿੱਚ ਦੁਬਾਰਾ ਸ਼ਾਮਿਲ ਕਰਨ ਤੇ ਮੁਬਾਰਕਾਂ। ਕੌਮ ਨੂੰ ਇਸ ਸਿਰਮੋਰ ਯੋਧੇ ਦੀ ਬਹੁਤ ਜ਼ਰੂਰਤ ਸੀ। ਮੇਰਾ ਸੁਝਾਅ ਹੈ ਕਿ ਹੁਣ ਸੁੱਚਾ ਸਿੰਘ ਲੰਗਾਹ ਦੇ ਅਤੀਤ ਨੂੰ ਦੇਖਦਿਆਂ ਅਤੇ ਉਸ ਦੇ ‘ਮਹਾਨ’ ਕੰਮਾਂ ਲਈ ਕੋਈ ਸਨਮਾਨਿਤ ਉਪਾਧੀ ਵੀ ਦੇ ਦੇਣੀ ਚਾਹੀਦੀ ਹੈ।
— Sukhjinder Singh Randhawa (@Sukhjinder_INC) November 26, 2022
ਸੁੱਚਾ ਸਿੰਘ ਲੰਗਾਹ ਦੀ ਪੰਥ ਵਾਪਸੀ ! ਜਥੇਦਾਰ ਸਾਬ੍ਹ ਨੇ ਲੰਗਾਹ ਨੂੰ ਸੁਣਾਈ 21 ਦਿਨਾਂ ਦੀ ਧਾਰਮਿਕ ਸਜ਼ਾ
ਪੰਥ ਵਿੱਚੋਂ ਤੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਗਏ ਨੇਤਾ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਨਖਾਹੀਆ ਕਰਾਰ ਦੇ ਕੇ ਧਾਰਮਿਕ ਸਜ਼ਾ ਲਾਈ ਹੈ। ਜਿਸ ਵਿੱਚ ਲੰਗਾਹ 21 ਦਿਨਾਂ ਲਈ ਹਰਿਮੰਦਰ ਸਾਹਿਬ ਵਿੱਚ ਬਰਤਨਾ ਸਾਫ਼ ਕਰਨ ਦੀ ਸੇਵਾ ਤੋਂ ਇਲਾਵਾ 21 ਦਿਨ ਹੀ ਪਰਿਕਰਮਾ ਵਿੱਚ ਬੈਠ ਕੇ ਪਾਠ ਕਰਨਗੇ ਤੇ ਗੁਰਬਾਣੀ ਸਰਵਣ ਕਰਨਗੇ।
ਜ਼ਿਕਰ ਕਰ ਦਈਏ ਕਿ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤਸਿੰਘ ਵੱਲੋਂ ਕਿਹਾ ਗਿਆ ਹੈ ਕਿ ਧਾਰਮਿਕ ਸਜ਼ਾ ਦੌਰਾਨ ਸੁੱਚਾ ਸਿੰਘ ਲੰਗਾਹ ਨਾ ਤਾਂ ਕਿਸੇ ਨਾਲ ਗੱਲ ਕਰਨਗੇ ਤੇ ਨਾ ਹੀ ਸੇਵਾ ਕਰਨ ਦਾ ਦਿਖਾਵਾ ਕਰਨਗੇ, ਇਸ ਦੌਰਾਨ ਸੁੱਚਾ ਸਿੰਘ ਲੰਗਾਹ ਨੂੰ ਸੋਸ਼ਲ ਮੀਡੀਆ ਉੱਤੇ ਤਸਵੀਰਾਂ ਪਾਉਣ ਤੋਂ ਵੀ ਵਰਜਿਆ ਗਿਆ ਹੈ।
ਦੱਸ ਦਈਏ ਕਿ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲੰਗਾਹ ਤੋਂ ਪੁੱਛਿਆ ਗਿਆ ਕਿ ਉਹ ਆਪਣੇ ਗੁਨਾਹ ਲਈ ਗ਼ਲਤੀ ਮੰਨਦੇ ਹਨ ਜਿਸ ’ਤੇ ਲੰਗਾਹ ਨੇ ਆਪਣੀ ਗ਼ਲਤੀ ਮੰਨਦਿਆਂ ਸੰਗਤ ਵੱਲ ਮੂੰਹ ਕਰਕੇ ਪੰਜ ਵਾਰ ਮੁਆਫ਼ੀ ਮੰਗੀ।