Budget Session 2026 : ਪੰਜਾਬ ਵਿਧਾਨ ਸਭਾ 'ਚ ਬਜਟ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਹੰਗਾਮੇ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਖਿਲਾਫ਼ ਨਿੰਦਾ ਮਤਾ ਪਾਸ ਹੋਇਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਪੋਸਟ 'ਤੇ ਸਵਾਲ ਚੁੱਕੇ ਹਨ। ਜਿਸ ਵਿੱਚ ਲਿਖਿਆ ਹੋਇਆ ਹੈ ਕਿ 1000 ਰੁਪਏ ਪਿੱਛੇ ਗਿੱਧਾ ਪਾਉਣ ਵਾਲੀਆਂ ਬੀਬੀਆਂ ਕਿੱਥੋਂ ਜੰਮ ਲੈਣਗੀਆਂ ਸੂਰਮੇ ? ਚੀਮਾ ਨੇ ਪੁੱਛਿਆ, "ਕੀ ਮੁਆਫ਼ੀ ਮੰਗੋਗੇ?"

Continues below advertisement

ਚੀਮਾ ਨੇ ਕਿਹਾ ਕਿ ਜੇਕਰ ਅਸੀਂ ਔਰਤਾਂ ਅਤੇ ਦਲਿਤ ਔਰਤਾਂ ਦਾ ਸਤਿਕਾਰ ਕਰਦੇ ਹਾਂ ਤਾਂ ਇਸਦਾ ਮਤਲਬ ਇਹ ਨਹੀਂ ਕਿ ਜੇਕਰ ਵਿਰੋਧੀ ਧਿਰ ਚਾਂਦੀ ਦਾ ਚਮਚਾ ਲੈ ਕੇ ਪੈਦਾ ਹੋਈ ਹੈ ਤਾਂ ਉਨ੍ਹਾਂ ਨੂੰ ਔਰਤਾਂ ਦਾ ਅਪਮਾਨ ਕਰਨ ਦਾ ਅਧਿਕਾਰ ਕਿਸਨੇ ਦਿੱਤਾ? ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੇ ਮੈਂਬਰ ਪ੍ਰਤਾਪ ਬਾਜਵਾ ਨੇ ਸੁਖਪਾਲ ਖਹਿਰਾ ਦੇ ਪੋਸਟ 'ਤੇ ਅਫਸੋਸ ਪ੍ਰਗਟ ਕੀਤਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਇਸ ਪੋਸਟ ਨੂੰ ਔਰਤਾਂ ਦਾ ਅਪਮਾਨ ਕਰਾਰ ਦਿੱਤਾ।

'ਆਪ' ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਮਾਮਲੇ 'ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹ ਦਿਖਾਉਣਗੇ ਕਿ ਗਰੀਬ ਕਿਵੇਂ ਯੋਧੇ ਪੈਦਾ ਕਰ ਸਕਦੇ ਹਨ। ਉਹ ਇਸ ਮੁੱਦੇ ਨੂੰ ਸੂਬਾ ਪੱਧਰ 'ਤੇ ਲੈ ਜਾਣਗੇ ਅਤੇ ਇਸ ਮਾਮਲੇ 'ਤੇ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਸਪੀਕਰ ਨੇ ਸਦਨ ਨੂੰ ਅੱਧੇ ਘੰਟੇ ਲਈ ਮੁਲਤਵੀ ਕਰ ਦਿੱਤਾ। 

Continues below advertisement

ਦੱਸ ਦੇਈਏ ਕਿ ਸੁਖਪਾਲ ਖਹਿਰਾ ਦੀ ਪੋਸਟ ਉਤੇ ਮਾਮਲਾ ਕਾਫੀ ਭਖ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦੇ ਹੋਏ ਕਪੂਰਥਲਾ ਦੇ ਐਸਪੀ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਮਹਿਲਾ ਕਮਿਸ਼ਨ ਨੇ 12 ਮਾਰਚ ਨੂੰ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਪਹਿਲਾਂ ਪ੍ਰਸ਼ਨ ਕਾਲ ਦੌਰਾਨ ਵਿਧਾਨ ਸਭਾ ਵਿੱਚ ਮੈਡੀਕਲ ਕਾਲਜ ਬਣਾਉਣ ਨੂੰ ਲੈ ਕੇ ਕਾਂਗਰਸ ਅਤੇ 'ਆਪ' ਵਿਚਕਾਰ ਜੰਮ ਕੇ ਬਹਿਸ ਹੋਈ। ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਨੇ ਸਵਾਲ ਉਠਾਇਆ। ਉਨ੍ਹਾਂ ਕਿਹਾ, "ਮੈਂ ਸਰਕਾਰੀ ਮੈਡੀਕਲ ਕਾਲਜਾਂ ਬਾਰੇ ਪੁੱਛਿਆ ਸੀ ਪਰ ਇਹ ਪ੍ਰਾਈਵੇਟ ਦੱਸ ਰਹੇ ਹਨ। ਸਿਹਤ ਮੰਤਰੀ ਬਲਬੀਰ ਸਿੱਧੂ ਨੇ ਜਵਾਬ ਦਿੱਤਾ,  ਪ੍ਰਾਈਵੇਟ ਕਾਲਜਾਂ ਨੂੰ ਵੀ ਅਸੀਂ ਮਦਦ ਦਿੰਦੇ ਹਾਂ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉਹ ਆਪਣੇ ਮੈਡੀਕਲ ਕਾਲਜ ਦੀ ਗੱਲ ਕਰਨ। ਮੰਤਰੀ ਅਮਨ ਅਰੋੜਾ ਜਵਾਬ ਦੇਣ ਲਈ ਖੜ੍ਹੇ ਹੋਏ ਪਰ ਬਾਜਵਾ ਨੇ ਇਤਰਾਜ਼ ਜਤਾਇਆ ਕਿਹਾ ਕਿ ਸਿਰਫ਼ ਸਿਹਤ ਮੰਤਰੀ ਹੀ ਜਵਾਬ ਦੇ ਸਕਦਾ ਹਨ, ਕੋਈ ਹੋਰ ਮੰਤਰੀ ਜਾਂ ਪਾਰਟੀ ਪ੍ਰਧਾਨ ਨਹੀਂ। ਸਪੀਕਰ ਨੇ ਇੱਕ ਸੰਵਿਧਾਨਕ ਵਿਵਸਥਾ ਦਾ ਹਵਾਲਾ ਦਿੱਤਾ ,ਕਿਸੇ ਵੀ ਮਾਮਲੇ ਲਈ ਸਾਰੇ ਮੰਤਰੀ ਜਵਾਬਦੇਹ ਹਨ।