ਪੜਚੋਲ ਕਰੋ

ਖਹਿਰਾ ਦੀ ਆਲ ਪਾਰਟੀ ਮੀਟਿੰਗ 'ਚ ਬਾਦਲਾਂ ਦੀ ਗ੍ਰਿਫ਼ਤਾਰੀ ਲਈ ਮਤਾ ਪਾਸ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਆਲ ਪਾਰਟੀ ਮੀਟਿੰਗ ਸੱਦ ਕੇ ਆਉਣ ਵਾਲੀ ਸੱਤ ਅਕਤੂਬਰ ਨੂੰ ਕੋਟਕਪੂਰਾ ਚੌਕ ਤੋਂ ਬਰਗਾੜੀ ਪਿੰਡ ਤਕ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਹਾਲਾਂਕਿ, ਉਨ੍ਹਾਂ ਦੀ ਬੈਠਕ ਨੂੰ ਹੋਰਨਾਂ ਪਾਰਟੀਆਂ ਵੱਲੋਂ ਕੋਈ ਖ਼ਾਸ ਹੁੰਗਾਰਾ ਨਹੀਂ ਮਿਲਿਆ, ਤਾਂ ਵੀ ਮੀਟਿੰਗ ਵਿੱਚ ਉਹ ਸੱਤ ਮਤੇ ਪਾਸ ਕਰ ਗਏ। ਰੋਸ ਮਾਰਚ ਤੋਂ ਇਲਾਵਾ ਮੀਟਿੰਗ ਵਿੱਚ ਬੇਅਦਬੀ ਤੇ ਗੋਲ਼ੀਕਾਂਡਾਂ ਲਈ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਾਬਕਾ ਪੁਲਿਸ ਮੁਖੀ ਦੇ ਨਾਂਅ ਐਫਆਈਆਰ ਵਿੱਚ ਸ਼ਾਮਲ ਕੀਤੇ ਜਾਣ ਸਬੰਧੀ ਮਤਾ ਪਾਸ ਕੀਤਾ ਗਿਆ। ਖਹਿਰਾ ਦੀ ਬੈਠਕ ਵਿੱਚ ਕੰਵਰ ਸੰਧੂ ਤੋਂ ਇਲਾਵਾ ਡਾ. ਧਰਮਵੀਰ ਗਾਂਧੀ, ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਤੇ ਕੁਝ ਸਿੱਖ ਲੀਡਰ ਸ਼ਾਮਲ ਹੋਏ। ਹਾਲਾਂਕਿ, ਖਹਿਰਾ ਨੇ ਸੱਦ ਖਹਿਰਾ ਨੇ ਮਾਰਚ ਦੇ ਪੂਰੇ ਵੇਰਵੇ ਦੱਸਦਿਆਂ 11 ਮੈਂਬਰੀ ਐਕਸ਼ਨ ਕਮੇਟੀ ਬਣਾਉਣ ਦਾ ਐਲਾਨ ਕੀਤਾ ਤੇ ਸੱਤ ਮਤੇ ਵੀ ਪਾਸ ਕੀਤੇ। ਖਹਿਰਾ ਨੇ ਕਿਹਾ ਕਿ ਮਾਰਚ ਦੌਰਾਨ ਕਾਲੀਆਂ ਦਸਤਾਰਾਂ ਬੰਨ੍ਹ ਤੇ ਕਾਲੀਆਂ ਚੁੰਨੀਆਂ ਲੈ ਕੇ ਲੋਕ ਪਹੁੰਚਣਗੇ। ਬੈਠਕ ਦੌਰਾਨ ਖਹਿਰਾ ਨੇ ਕਿਹਾ ਕਿ ਸਿੱਖਾਂ ਦੀਆਂ ਸੰਸਥਾਵਾਂ 'ਤੇ ਬਾਦਲਾਂ ਦਾ ਕੰਟਰੋਲ ਖ਼ਤਮ ਹੋਣਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਸਿਆਸੀ ਦਖ਼ਲਅੰਦਾਜ਼ੀ ਵੀ ਖ਼ਤਮ ਹੋਣੀ ਚਾਹੀਦੀ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕੈਪਟਨ ਸਰਕਾਰ ਨੂੰ ਡੀਜੀਪੀ ਦੇ ਸੇਵਾਕਾਲ ਵਿੱਚ ਵਾਧੇ ਸਬੰਧੀ ਕਰੜੇ ਹੱਥੀਂ ਲਿਆ। ਖਹਿਰਾ ਨੇ ਕਿਹਾ ਕਿ ਬੇਅਦਬੀ ਤੇ ਗੋਲ਼ੀਕਾਂਡ ਦੇ ਦੋਸ਼ੀਆਂ ਨੂੰ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀਜੀਪੀ ਸੁਰੇਸ਼ ਅਰੋੜਾ ਨੂੰ ਐਕਸਟੈਨਸ਼ਨ ਦਿੱਤੀ ਹੈ। ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਕਾਂਡ ਮੌਕੇ ਤਤਕਾਲੀ ਡੀਜੀਪੀ, ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਵੀ ਐਫਆਈਆਰ ਵਿੱਚ ਸ਼ਾਮਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਬੈਠਕ ਵਿੱਚ ਇਹ ਵੀ ਐਲਾਨ ਕੀਤਾ ਗਿਆ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਆਏ ਨਾਵਾਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਬਰਗਾੜੀ ਮੋਰਚੇ 'ਤੇ ਬੈਠੇ ਪੰਥਕ ਆਗੂਆਂ ਨੂੰ ਆਈਐਸਆਈ ਦੇ ਏਜੰਟ ਦੱਸਣ ਦੀ ਨਿੰਦਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮੋਦੀ ਸਰਕਾਰ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਦੀ ਮੰਗ ਵੀ ਕੀਤੀ।

ਟਾਪ ਹੈਡਲਾਈਨ

Shiromani Akali Dal :  ਸੁਖਬੀਰ ਬਾਦਲ ਵੱਲੋਂ ਮਹਿਲਾ ਅਕਾਲੀ ਦਲ ਦੀ ਨਵੀਂ ਟੀਮ ਦਾ ਐਲਾਨ, ਪੜ੍ਹੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Shiromani Akali Dal :  ਸੁਖਬੀਰ ਬਾਦਲ ਵੱਲੋਂ ਮਹਿਲਾ ਅਕਾਲੀ ਦਲ ਦੀ ਨਵੀਂ ਟੀਮ ਦਾ ਐਲਾਨ, ਪੜ੍ਹੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Pathankot ED Raid : 92 ਏਕੜ ਜ਼ਮੀਨ ਦਾ ਮਾਮਲਾ : ਸਾਬਕਾ ADC ਤੇ ਖਣਨ ਕਾਰੋਬਾਰੀ ਗ੍ਰਿਫ਼ਤਾਰ, ਕਰੋੜਾਂ ਰੁਪਏ ਬਰਾਮਦ
Pathankot ED Raid : 92 ਏਕੜ ਜ਼ਮੀਨ ਦਾ ਮਾਮਲਾ : ਸਾਬਕਾ ADC ਤੇ ਖਣਨ ਕਾਰੋਬਾਰੀ ਗ੍ਰਿਫ਼ਤਾਰ, ਕਰੋੜਾਂ ਰੁਪਏ ਬਰਾਮਦ
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ
ਵੱਡੀ ਖ਼ਬਰ! ਜੇਲ੍ਹ ਤੋਂ ਬਾਹਰ ਆਉਣਗੇ MP ਅੰਮ੍ਰਿਤਪਾਲ ਸਿੰਘ, ਮਿਲੀ ਜ਼ਮਾਨਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget