ਪੰਜਾਬ ਪ੍ਰਦੂਸ਼ਣ ਬੋਰਡ ਚੇਅਰਮੈਨ ਦੀ ਨਿਯੁਕਤੀ ‘ਤੇ ਛਿੜਿਆ ਨਵਾਂ ਵਿਵਾਦ, ਵਿਰੋਧੀਆਂ ਨੇ ਘੇਰੀ AAP, ਕਿਹਾ- ਕੇਜਰੀਵਾਲ ਦੀ ਕਠਪੁਤਲੀ ਸੀਐਮ ਮਾਨ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦਿੱਲੀ ਦੀ ਬੁਲਾਰਾ ਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦਾ ਵਿਰੋਧ ਵਿਰੋਧੀ ਧਿਰ ਵਲੋਂ ਕੀਤਾ ਜਾ ਰਿਹਾ ਹੈ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦਿੱਲੀ ਦੀ ਬੁਲਾਰਾ ਰੀਨਾ ਗੁਪਤਾ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦਾ ਵਿਰੋਧ ਵਿਰੋਧੀ ਧਿਰ ਵਲੋਂ ਕੀਤਾ ਜਾ ਰਿਹਾ ਹੈ। ਉੱਥੇ ਹੀ ਭਾਜਪਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਅਤੇ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਰਜਨੀਸ਼ ਧੀਮਾਨ ਨੇ ਕਿਹਾ ਕਿ ਭਗਵੰਤ ਮਾਨ ਕੇਜਰੀਵਾਲ ਦੀ ਕਠਪੁੱਤਲੀ ਬਣ ਕੇ ਕੰਮ ਕਰ ਰਹੇ ਹਨ। ਦਿੱਲੀ ਵਿੱਚ ਹਾਰ ਤੋਂ ਬਾਅਦ ਪੰਜਾਬ ਵੱਲ ਹੋ ਗਿਆ ਹੈ। ਧੀਮਾਨ ਨੇ ਸਵਾਲ ਚੁੱਕਿਆ ਕਿ ਕੀ ਪੰਜਾਬ ਦੀ 4 ਕਰੋੜ ਜਨਤਾ ਵਿੱਚ ਕੋਈ ਯੋਗ ਵਿਅਕਤੀ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਹਰ ਦੇ ਲੋਕਾਂ ਨੂੰ ਪੰਜਾਬ ਵਿੱਚ ਵੱਡੇ ਅਹੁਦਿਆਂ ‘ਤੇ ਨਿਯੁਕਤ ਕਰ ਰਹੀ ਹੈ।
ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਸੁਖਪਾਲ ਖਹਿਰਾ ਵੀ ਆਪ ਸਰਕਾਰ ‘ਤੇ ਵਰ੍ਹੇ
ਉੱਥੇ ਹੀ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਆਪਣੇ ਆਪ ਨੂੰ ਕੇਜਰੀਵਾਲ ਦੇ ਸਾਹਮਣੇ ਸਮਰਪਿਤ ਕਰ ਦਿੱਤਾ ਹੈ। ਖਹਿਰਾ ਨੇ ਯੂਪੀ ਤੋਂ ਆਏ ਦੀਪਕ ਚੌਹਾਨ ਦੀ ਨਿਯੁਕਤੀ ਦਾ ਵੀ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਪੰਜਾਬ ਦੇ ਸੱਭਿਆਚਾਰ ਬਾਰੇ ਪਤਾ ਨਹੀਂ ਹੈ।
ਲੋਕਾਂ ਦੇ ਨਾਲ ਧੋਖਾ ਕਰਨ ਦਾ ਦੋਸ਼
Double-Blunder by @BhagwantMann surrendering the glorious state of Punjab to @ArvindKejriwal and his Delhi bosses !
— Sukhpal Singh Khaira (@SukhpalKhaira) May 19, 2025
After committing a serious mistake of appointing a non Punjabi as Chairman Industrial Board he has now handed over the most vital position of Chairperson Punjab… pic.twitter.com/4bYClMN5TT
ਖਹਿਰਾ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬੀਆਂ ਨਾਲ ਕੀਤੇ ਗਏ ਸਾਰੇ ਵਾਅਦੇ ਹੁਣ ਭੁੱਲ ਗਏ ਹਨ। ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਇਹ ਨਿਯੁਕਤੀਆਂ ਪੰਜਾਬ ਦੇ ਲੋਕਾਂ ਨਾਲ ਧੋਖਾ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















