ਚੰਡੀਗੜ੍ਹ: ਸਾਬਕਾ ਵਿਧਾਇਕ ਸੁਖਪਾਲ ਖਹਿਰ ਨੂੰ ED ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ED ਨੇ ਖਹਿਰਾ ਨੂੰ ਬਿਆਨ ਦਰਜ ਕਰਵਾਉਣ ਲਈ ਚੰਡੀਗੜ੍ਹ ਬੁਲਾਇਆ ਸੀ, ਜਿਸ ਮਗਰੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਬਾਰੇ ਸੀਨੀਅਰ ਕਾਂਗਰਸ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਖ਼ੁਦ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਈਡੀ ਵੱਲੋਂ ਸਾਜ਼ਿਸ਼ ਤਹਿਤ ਉਸ ਨੂੰ ਮਨੀ ਲਾਂਡਰਿੰਗ ਦੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਸ਼ੁਰੂ ਤੋਂ ਉਸ ਦੇ ਪਿੱਛੇ ਪਈ ਹੋਈ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਲੀਡਰਸ਼ਿਪ ਆਪਣੇ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ ਲਈ ਈਡੀ ਨੂੰ ਆਪਣੇ ਨਿੱਜੀ ਹਥਿਆਰ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਨਿਆਂ ਪ੍ਰਣਾਲੀ ’ਤੇ ਪੂਰਾ ਭਰੋਸਾ ਹੈ ਤੇ ਜਲਦੀ ਹੀ ਸੱਚਾਈ ਲੋਕਾਂ ਸਾਹਮਣੇ ਆ ਜਾਵੇਗੀ।
ਦੱਸ ਦਈਏ ਕਿ ਇਹ ਸਾਰਾ ਮਾਮਲਾ 2015 ਦਾ ਹੈ।ਅਬੋਹਰ 'ਚ ਡਰਗੱਜ਼ ਤਸਕਰੀ ਦੇ ਇਲਜ਼ਾਮ 'ਚ 9 ਲੋਕ ਗ੍ਰਿਫ਼ਤਾਰ ਹੋਏ ਸੀ।ਖਹਿਰਾ ਤੇ ਇਸ ਦੇ ਸੰਪਰਕ ਵਿੱਚ ਹੋਣ ਤੇ ਮੰਨੀ ਲੌਂਡਰਿੰਗ ਕਰਨ ਦੇ ਇਲਜ਼ਾਮ ਲਗੇ ਸੀ।9 ਮਾਰਚ ਨੂੰ ਖਹਿਰਾ ਦੀ ਚੰਡੀਗੜ੍ਹ ਰਿਹਾਇਸ਼ 'ਤੇ ED ਨੇ ਛਾਪਾ ਮਾਰਿਆ ਸੀ।
ਖਹਿਰਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਜਿੱਤਿਆਂ ਸੀ।ਆਪ ਦੇ CLP ਲੀਡਰ ਬਣੇ ਪਰ ਹਾਈਕਮਾਨ ਨਾਲ ਅਣਬਣ ਹੋਣ ਕਾਰਨ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ।ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪੰਜਾਬ ਏਕਤਾ ਪਾਰਟੀ ਬਣਾਈ।
ਇਸ ਮਗਰੋਂ ਸਤੰਬਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰ ਲਿਆ।ਖਹਿਰ ਨੇ ਆਪਣਾ ਅਸਤੀਫ਼ਾ ਸਪੀਕਰ ਨੂੰ ਭੇਜਿਆ ਸੀ ਜਿਸਨੂੰ ਉਨ੍ਹਾਂ ਮਨਜ਼ੂਰ ਕਰ ਲਿਆ ਸੀ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ