Cabinet Reshuffle: ਜੌੜਾਮਾਜਰਾ ਨੂੰ ਕੈਬਨਿਟ ਚੋਂ ਬਾਹਰ ਦਾ ਰਾਹ ਦਿਖਾਉਣ 'ਤੇ ਖਹਿਰਾ ਨੇ ਕਸਿਆ ਤੰਜ, ਕਿਹਾ-ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ....
ਜ਼ਿਕਰ ਕਰ ਦਈਏ ਕਿ ਚੇਤਨ ਸਿੰਘ ਜੌੜਾਮਾਜਰਾ ਪਟਿਆਲਾ ਜ਼ਿਲ੍ਹੇ ਦੀ ਸਮਾਣਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਉਹ ਇਸ ਸਮੇਂ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਦੀ ਭਲਾਈ, ਸੂਚਨਾ ਅਤੇ ਲੋਕ ਸੁਧਾਰ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।
Cabinet Reshuffle:ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਇਸ 'ਚ 4 ਮੰਤਰੀਆਂ ਨੂੰ ਕੈਬਨਿਟ 'ਚੋਂ ਹਟਾਇਆ ਜਾਵੇਗਾ। ਇਨ੍ਹਾਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। ਇਨ੍ਹਾਂ ਸਾਰੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਚੇਤਨ ਸਿੰਘ ਜੌੜਾਮਾਜਰਾ ਦੀ ਵੀਡੀਓ ਸਾਂਝੀ ਕਰਕੇ ਤੰਜ ਕਸਿਆ ਹੈ।
ਹਲਕਾ ਭਲੁੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਲਿਖਿਆ, ਦੇਖੀ ਚੱਲ ਮਰਦਾਨਿਆ ਰੰਗ ਕਰਤਾਰ ਦੇ, ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ - ਦੋਸਤੋਂ, ਆਹ ਦੇਖ ਲੋ ਚੇਤਨ ਜੌੜਾਮਾਜਰਾ ਮੈਨੂੰ ਵਿਧਾਨਸਭਾ ਚੋ ਬਾਹਰ ਕਢਾਉਦਾਂ ਕਢਾਉਦਾਂ ਆਪ ਹੀ ਮੰਤਰੀ ਮੰਡਲ ਚੋ ਬਾਹਰ ਹੋ ਗਿਆ।
Dekhi chal Mardanea Rang Kartar De, Aape Mar Jande Jehde Dujea Nu Maarde…!!
— Sukhpal Singh Khaira (@SukhpalKhaira) September 23, 2024
Thats why they say the god is great ! This Jauramajra Minister is seen misbehaving and shouting at me to throw me out of Vidhan Sabha but little did he know that his Delhi masters will use him and… pic.twitter.com/YhtGBp2B2j
ਜ਼ਿਕਰ ਕਰ ਦਈਏ ਕਿ ਚੇਤਨ ਸਿੰਘ ਜੌੜਾਮਾਜਰਾ ਪਟਿਆਲਾ ਜ਼ਿਲ੍ਹੇ ਦੀ ਸਮਾਣਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਉਹ ਇਸ ਸਮੇਂ ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਦੀ ਭਲਾਈ, ਸੂਚਨਾ ਅਤੇ ਲੋਕ ਸੁਧਾਰ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਕਿਹੜੇ-ਕਿਹੜੇ ਵਿਧਾਇਕ ਹੋਣਗੇ ਨਵੇਂ ਮੰਤਰੀ ?
ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਵੇਗਾ। ਇਹ ਸਾਰੇ ਆਗੂ ਸ਼ਾਮ 5 ਵਜੇ ਰਾਜ ਭਵਨ ਵਿੱਚ ਮੰਤਰੀ ਵਜੋਂ ਸਹੁੰ ਚੁੱਕਣਗੇ। ਇਨ੍ਹਾਂ 'ਚੋਂ ਇਕ ਵਿਧਾਇਕ ਦਾ ਨਾਂ ਰੋਕਿਆ ਗਿਆ ਹੈ। ਬਰਿੰਦਰ ਕੁਮਾਰ ਗੋਇਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਦੀ ਲਹਿਰਾਗਾਗਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਜਦਕਿ ਤਰਨਪ੍ਰੀਤ ਸਿੰਘ ਸੌਂਧ ਲੁਧਿਆਣਾ ਦੀ ਖੰਨਾ ਸੀਟ ਤੋਂ ਵਿਧਾਇਕ ਚੁਣੇ ਗਏ ਹਨ। ਮਹਿੰਦਰ ਭਗਤ ਨੇ ਜਲੰਧਰ ਤੋਂ ਉਪ ਚੋਣ ਜਿੱਤੀ ਹੈ। ਹਰਦੀਪ ਸਿੰਘ ਮੁੰਡੀਆ ਲੁਧਿਆਣਾ ਦੀ ਸਨੇਵਾਲ ਸੀਟ ਤੋਂ ਵਿਧਾਇਕ ਹਨ।