Punjab Politics: ਚੱਬੇਵਾਲ ਦੀ ਆਪ ‘ਚ ਐਂਟਰੀ ‘ਤੇ ਖਹਿਰਾ ਨੇ ਕਿਹਾ-ਭਗਵੰਤ ਮਾਨ ਦੀ ਨਵੀਂ ਤਿਤਲੀ
ਰਾਜਕੁਮਾਰ ਚੱਬੇਵਾਲ ਕਾਂਗਰਸ ਦੀ ਟਿਕਟ 'ਤੇ ਚੱਬੇਵਾਲ ਤੋਂ ਦੋ ਵਾਰ ਵਿਧਾਇਕ ਬਣ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਕੇਵਲ ਰਾਜ ਕੁਮਾਰ ਚੱਬੇਵਾਲ ਹੀ ਜਿੱਤੇ ਸਨ।
Lok Sabaha Election: ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾ.ਰਾਜਕੁਮਾਰ ਨੇ ਪਾਰਟੀ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਪੁੱਜੇ ਅਤੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਕਾਂਗਰਸ ਦੇ ਹਲਕਾ ਭਲੁੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਿਆਸੀ ਨਿਸ਼ਾਨਾ ਸਾਧਿਆ ਹੈ।
ਮਜ਼ਬੂਤ ਹੋਇਆ #AAPPunjab ਦਾ ਪਰਿਵਾਰ
— AAP Punjab (@AAPPunjab) March 15, 2024
ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਹਲਕੇ ਤੋਂ ਮੌਜੂਦਾ ਵਿਧਾਇਕ ਡਾ. ਰਾਜਕੁਮਾਰ ਚੱਬੇਵਾਲ ਜੀ ਨੇ CM @BhagwantMann ਜੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ
ਡਾ. @DrRajChabbewal ਦਾ ਸਮੁੱਚੀ ਪਾਰਟੀ ਤਰਫੋਂ ਸਵਾਗਤ ਤੇ ਜੀ ਆਇਆ ਨੂੰ.. pic.twitter.com/ndGNaUKUuz
ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਰਾਜ ਕੁਮਾਰ ਚੱਬੇਵਾਲ ਦੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਤਸਵੀਰ ਸਾਂਝੀ ਕੀਤੀ ਹੈ, ਖਹਿਰਾ ਨੇ ਕੈਪਸ਼ਨ ਲਿਖਿਆ, ਭਗਵੰਤ ਮਾਨ ਦੀ ਨਵੀਂ ਤਿਤਲੀ
The latest Titli (butterfly) of @BhagwantMann ! pic.twitter.com/vT7CY3CbTj
— Sukhpal Singh Khaira (@SukhpalKhaira) March 15, 2024
ਜ਼ਿਕਰ ਕਰ ਦਈਏ ਕਿ ਰਾਜਕੁਮਾਰ ਚੱਬੇਵਾਲ ਕਾਂਗਰਸ ਦੀ ਟਿਕਟ 'ਤੇ ਚੱਬੇਵਾਲ ਤੋਂ ਦੋ ਵਾਰ ਵਿਧਾਇਕ ਬਣ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਕੇਵਲ ਰਾਜ ਕੁਮਾਰ ਚੱਬੇਵਾਲ ਹੀ ਜਿੱਤੇ ਸਨ।
ਚੱਬੇਵਾਲ ਨੂੰ ਦਲਿਤ ਭਾਈਚਾਰੇ ਦਾ ਵੱਡਾ ਆਗੂ ਮੰਨਿਆ ਜਾਂਦਾ ਹੈ। ਉਹ ਲੰਮਾ ਸਮਾਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸ.ਸੀ ਸੈੱਲ ਦੇ ਸੂਬਾ ਪ੍ਰਧਾਨ ਵੀ ਰਹੇ ਹਨ। ਉਨ੍ਹਾਂ ਪਿਛਲੀਆਂ ਲੋਕ ਸਭਾ ਚੋਣਾਂ ਕਾਂਗਰਸ ਦੀ ਟਿਕਟ 'ਤੇ ਲੜੀਆਂ ਸਨ, ਹਾਲਾਂਕਿ ਉਹ ਭਾਜਪਾ ਦੇ ਸੋਮ ਪ੍ਰਕਾਸ਼ ਤੋਂ ਹਾਰ ਗਏ ਸਨ। ਡਾ: ਚੱਬੇਵਾਲ ਦੁਆਬੇ ਦੇ ਮਸ਼ਹੂਰ ਰੇਡੀਓਲੋਜਿਸਟ ਹਨ ਅਤੇ ਉਨ੍ਹਾਂ ਦੇ ਕਈ ਕੇਂਦਰ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।