Sukhpal Khaira: ਹਲਕਾ ਭਲੁੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਤੇ ਚੰਡੀਗੜ੍ਹ ਪੁਲਿਸ ਨੇ ਰਾਜਧਾਨੀ ਤੋਂ ਤੜਕਸਾਰ ਗ੍ਰਿਫ਼ਤਾਰ ਕੀਤਾ ਹੈ ਜਿਸ ਤੋਂ ਬਾਅਦ ਕਾਂਗਰਸ ਲੀਡਰਾਂ ਵੱਲੋਂ ਇਸ ਨੂੰ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਗਿਆ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਇਸ ਨੂੰ ਕਾਨੂੰਨ ਮੁਤਾਬਕ ਕਾਰਵਾਈ ਕਹਿ ਰਹੀ ਹੈ।


ਭਗਵੰਤ ਮਾਨ ਮੇਰੇ ਖ਼ੂਨ ਦਾ ਪਿਆਸਾ


ਇਸ ਬਾਬਤ ਗ੍ਰਿਫ਼ਤਾਰੀ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੇਰੇ ਖ਼ੂਨ ਦਾ ਪਿਆਸਾ ਹੈ ਤੇ ਉਸ ਨੇ ਨੇ ਮੈਨੂੰ ਗ੍ਰਿਫ਼ਤਾਰ ਕਰਕੇ ਆਪਣੀ ਪਿਆਸ ਬੁਝਾਈ ਹੈ। ਖਹਿਰਾ ਨੇ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ ਉੱਤੇ ਤਿੰਨ ਐਫਆਈਆਰ ਦਰਜ ਕਰਵਾ ਚੁਕੇ ਹਨ ।  ਇਹ ਬਦਲਾਅ ਦੀ ਰਾਜਨੀਤੀ ਨਹੀ ਹੈ ਸਗੋਂ ਬਦਲਾ ਖੋਰੀ ਦੀ ਰਾਜਨੀਤੀ ਹੈ ।  


ਜਦੋਂ ਮੈਂ ਆਪ ਵਿੱਚ ਸੀ ਉਦੋਂ ਭਗਵੰਤ ਮਾਨ ਕਹਿੰਦੇ ਸੀ ਗ਼ਲਤ ਹੈ ਮਾਮਲਾ


ਖਹਿਰਾ ਨੇ ਕਿਹਾ ਕਿ ਮੇਰੇ ਉੱਤੇ ਸਿਰਫ਼ ਕਾਲ ਰਿਕਾਰਡ ਦੇ ਆਧਾਰ ਉੱਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਖਹਿਰਾ ਨੇ ਕਿਹਾ ਕਿ ਜਿਸ ਵੇਲੇ ਇਹ ਮਾਮਲਾ ਦਰਜ ਹੋਇਆ ਉਸ ਵੇਲੇ , ਭਗਵੰਤ ਮਾਨ, ਬਲਜਿੰਦਰ ਕੌਰ, ਅਮਨ ਅਰੋੜਾ, ਕੁਲਤਾਰ ਸੰਧਵਾ ਮੇਰੇ ਨਾਲ ਬੈਠਦੇ ਹੁੰਦੇ ਸੀ ਤੇ ਕਹਿੰਦੇ ਸੀ ਇਹ ਮਾਮਲਾ ਗ਼ਲਤ ਦਰਜ ਹੋਇਆ ਹੈ।


ਜੇ ਮੈਨੂੰ ਨੋਟਿਸ ਭੇਜਦੇ ਤਾਂ ਮੈਂ ਆਪ ਜਾਂਦਾ ਪਰ...


ਇਸ ਮੌਕੇ ਖਹਿਰਾ ਨੇ ਕਿਹਾ ਕਿ ਮੈਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ ਜੇ ਵਿਸ਼ੇਸ਼ ਜਾਂਚ ਟੀਮ ਮੈਨੂੰ ਨੋਟਿਸ ਭੇਜਦੀ ਤਾਂ ਮੈਂ ਆਪ ਉਨ੍ਹਂ ਕੋਲ ਜਾਂਦਾ। ਇਹ ਕਾਰਵਾਈ ਬਦਲਾਖੋਰੀ ਤਹਿਤ ਕੀਤੀ ਗਈ ਹੈ। ਖਹਿਰਾ ਨੇ ਮੁੱਖ ਮੰਤਰੀ ਉੱਤੇ ਪੰਜਾਬ ਦੇ ਨੌਜਵਾਨਾਂ ਉੱਤੇ ਐਨਐਸਏ ਦਾ ਪਰਚਾ ਦਰਜ ਕਰਾਉਣ ਦਾ ਆਰੋਪ ਲਾਇਆ।  




ਦੱਸ ਦਈਏ ਕਿ ਗਿ੍ਫ਼ਤਾਰ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ 'ਚ ਮੈਡੀਕਲ ਲਈ ਲਿਆਂਦਾ ਗਿਆ, ਜਿੱਥੋਂ ਖਹਿਰਾ ਨੂੰ ਜਾਂਚ ਲਈ ਥਾਣੇ 'ਚ ਲਿਜਾਇਆ ਗਿਆ ਹੈ ਜਿਸ ਤੋਂ ਬਾਅਦ ਜਲਾਲਾਬਾਦ ਅਦਾਲਤ 'ਚ ਪੇਸ਼ ਕੀਤਾ ਜਾਵੇਗਾ 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।