Sangrur Election: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਨੇ 1 ਲੱਖ 75 ਹਜ਼ਾਰ ਤੋਂ ਵੱਧ ਦੀ ਲੀਡ ਨਾਲ ਜਿੱਤ ਦਰਜ ਕੀਤੀ ਹੈ। ਮੀਤ ਹੇਅਰ ਨੇ ਵੱਡੀ ਲੀਡ ਨਾਲ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ ਮਾਤ ਦਿੱਤੀ ਹੈ। ਇਸ ਹਾਰ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਪ੍ਰਤੀਕਿਰਆ ਦਿੱਤੀ ਹੈ।
ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਮੈਂ ਅੱਜ ਦੇ ਫੈਸਲੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦਾ ਹਾਂ ਅਤੇ ਸ਼ਾਂਤੀਪੂਰਨ ਚੋਣਾਂ ਲਈ ਸੰਗਰੂਰ ਦੇ ਸਾਰੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੀ ਕਾਬਲੀਅਤ 'ਤੇ ਵਿਸ਼ਵਾਸ ਜਤਾਇਆ ਅਤੇ ਸੰਗਰੂਰ ਲੋਕ ਸਭਾ ਚੋਣ ਵਿੱਚ ਮੈਨੂੰ ਵੋਟ ਦਿੱਤੀ। ਮੈਂ ਮਲੇਰਕੋਟਲਾ ਦੇ ਵੋਟਰਾਂ ਖਾਸ ਕਰਕੇ ਮੁਸਲਿਮ ਭਾਈਚਾਰੇ ਦਾ ਧੰਨਵਾਦ ਕਰਦਾ ਹਾਂ। ਹਾਲਾਂਕਿ ਮੈਂ ਨਤੀਜਿਆਂ ਤੋਂ ਥੋੜਾ ਦੁਖੀ ਹਾਂ ਪਰ ਨਿਸ਼ਚਿਤ ਤੌਰ 'ਤੇ ਨਿਰਾਸ਼ ਨਹੀਂ ਹਾਂ, ਮੈਂ ਪੰਜਾਬ ਅਤੇ ਇਸਦੇ ਲੋਕਾਂ ਲਈ ਲੜਾਈ ਨੂੰ ਹੋਰ ਜੋਸ਼ ਤੇ ਵਚਨਬੱਧਤਾ ਨਾਲ ਅੱਗੇ ਵਧਾਉਣ ਦਾ ਵਾਅਦਾ ਕਰਦਾ ਹਾਂ।
ਜ਼ਿਕਰ ਕਰ ਦਈਏ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਪੰਜਾਬ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 364085 ਵੋਟਾਂ ਹਾਸਲ ਕੀਤੀਆਂ ਜਦੋਂ ਕਿ ਉਨ੍ਹਾਂ ਦੇ ਨੇੜਲੇ ਵਿਰੋਧੀ ਸੁਖਪਾਲ ਸਿੰਘ ਖਹਿਰਾ ਨੇ 191525 ਵੋਟਾਂ ਹਾਸਲ ਕੀਤੀਆਂ। ਉੱਥੇ ਹੀ ਸਿਮਰਨਜੀਤ ਸਿੰਘ ਮਾਨ ਨੇ 187246 ਵੋਟਾਂ ਹਾਸਲ ਕੀਤੀਆਂ। ਇਸ ਤੋਂ ਬਾਅਦ ਜੇ ਗੱਲ ਭਾਰਤੀ ਜਨਤਾ ਪਾਰਟੀ ਦੀ ਕੀਤੀ ਜਾਵੇ ਤਾਂ ਅਰਵਿੰਦ ਖੰਨਾ ਨੇ 128253 ਵੋਟਾਂ ਹਾਸਲ ਕੀਤੀਆਂ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾ ਨੇ 62488 ਵੋਟਾਂ ਹਾਸਲ ਕੀਤੀਆਂ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।