Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਸੁਰੱਖਿਆ ਏਜੰਸੀਆਂ ਦੇ ਵੱਡੇ ਐਕਸ਼ਨ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਨਿਸ਼ਾਨਾ ਸਾਧਿਆ ਹੈ। ਸੁਖਪਾਲ ਖਹਿਰਾ ਨੇ ਪੰਜਾਬ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰਨ ਦੇ ਇਲਜ਼ਾਮ ਲਾਉਂਦਿਆਂ ਕਿਹਾ ਹੈ ਕਿ ਸੀਐਮ ਭਗੰਵਤ ਮਾਨ ਨੇ ਆਪਣੇ ਆਪ ਨੂੰ ਅਯੋਗ ਤੇ ਅਕੁਸ਼ਲ ਸੀਐਮ ਸਾਬਤ ਕੀਤਾ ਹੈ।



ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਮੈਂ ਦੁਖੀ ਹਾਂ ਕਿ ਭਗਵੰਤ ਮਾਨ ਨੇ ਆਪਣੇ ਆਪ ਨੂੰ ਪੂਰੀ ਤਰ੍ਹਾਂ ਅਯੋਗ ਤੇ ਅਕੁਸ਼ਲ ਸੀਐਮ ਸਾਬਤ ਕਰਦਿਆਂ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲ ਦਿੱਤਾ ਹੈ। ਉਹ ਸਾਡੇ ਸਿੱਖ ਨੌਜਵਾਨਾਂ ਨੂੰ ਕੇਂਦਰ ਦੇ ਰਹਿਮੋ-ਕਰਮ 'ਤੇ ਛੱਡ ਕੇ ਯੂਏਪੀਏ ਵਰਗੇ ਕਠੋਰ ਕਾਨੂੰਨਾਂ ਤਹਿਤ ਮੁਕੱਦਮਾ ਚਲਾ ਕੇ ਦੂਰ-ਦੁਰਾਡੇ ਸੂਬਿਆਂ 'ਚ ਭੇਜ ਰਹੇ ਹਨ, ਜਿਸ ਲਈ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ।



ਸੁਖਪਾਲ ਖਹਿਰਾ ਨੇ ਇੱਕ ਹੋਰ ਟਵੀਟ ਕਰਦਿਆਂ ਕਿਹਾ ਕਿ ਅਸੀਂ ਕਿਹੋ ਜਿਹਾ ਡੰਮੀ ਸੀਐਮ/ਐਚਐਮ ਭਗਵੰਤ ਮਾਨ ਚੁਣਿਆ ਹੈ? ਉਹ ਜੇਲ੍ਹ 'ਚੋਂ ਰਾਜ ਕਰ ਰਹੇ ਗੈਂਗਸਟਰ ਬਿਸ਼ਨੋਈ 'ਤੇ ਪੂਰੀ ਤਰ੍ਹਾਂ ਚੁੱਪ ਹੈ! ਉਹ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਮੰਗੇ ਜਾ ਰਹੇ ਇਨਸਾਫ਼ 'ਤੇ ਚੁੱਪ ਹੈ! ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ 'ਤੇ ਚੁੱਪ ਹੈ ਤੇ ਇਹ ਸਭ ਛੁਪਾਉਣ ਲਈ ਉਸ ਨੇ 2 ਦਿਨਾਂ ਲਈ ਇੰਟਰਨੈਟ ਬੰਦ ਕਰ ਦਿੱਤਾ ਹੈ!


ਇਹ ਵੀ ਪੜ੍ਹੋ: Jalandhar News: ਅਸਲਾ ਰੱਖਣ ਵਾਲਿਆਂ 'ਤੇ ਸਖਤੀ, ਜਲੰਧਰ 'ਚ 538 ਲਾਇਸੈਂਸ ਰੱਦ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Amritpal Singh: ਕੁਝ ਵੱਡੀਆਂ ਤਾਕਤਾਂ ਹਰ ਵੇਲੇ ਸਿੱਖ ਨੌਜਵਾਨਾਂ ਨੂੰ ਦਿਸ਼ਾਹੀਣ ਕਰਕੇ ਬਲੀ ਦਾ ਬੱਕਰਾ ਬਣਾਉਣ ਦੀ ਤਾਕ 'ਚ ਰਹਿੰਦੀਆਂ: ਗਿਆਨੀ ਹਰਪ੍ਰੀਤ ਸਿੰਘ


ਇਹ ਵੀ ਪੜ੍ਹੋ: Amrit pal Singh Updates: ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 114 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਦੇ ਜਲੰਧਰ 'ਚ ਲੁਕੇ ਹੋਣ ਦਾ ਸ਼ੱਕ